Advertisment

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਕੱਲ: ਡਾ. ਚੀਮਾ

author-image
Jashan A
Updated On
New Update
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਕੱਲ: ਡਾ. ਚੀਮਾ
Advertisment
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਕੱਲ: ਡਾ. ਚੀਮਾ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਕੱਲ ਚੰਡੀਗੜ ਵਿਖੇ ਬੁਲਾ ਲਈ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਕੱਲ ਮਿਤੀ 28 ਮਈ, 2019 ਨੂੰ ਬਾਅਦ ਦੁਪਿਹਰ 2 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ ਵਿੱਚ ਹੋਵੇਗੀ ਅਤੇ ਇਸ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਹੋਰ ਪੜ੍ਹੋ:ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 10 ਨਵੇਂ ਮੈਂਬਰ ਕੀਤੇ ਨਿਯੁਕਤ ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਪਾਰਟੀ ਦੀ ਜਥੇਬੰਦੀ ਨੂੰ ਮਜਬੂਤ ਕਰਨ ਵਾਸਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਕੋਰ ਕਮੇਟੀ ਦੇ ਮੈਬਰਾਂ ਤੋਂ ਇਲਾਵਾ ਪਾਰਟੀ ਵੱਲੋਂ ਪਾਰਲੀਮੈਂਟ ਚੋਣਾਂ ਲੜਨ ਵਾਲੇ ਸਾਰੇ 10 ਉਮੀਦਵਾਰਾਂ ਨੂੰ ਵੀ ਵਿਸ਼ੇਸ਼ ਤੌਰ ਤੇ ਸੱਦਿਆ ਗਿਆ ਹੈ। -PTC News-
punjab-news punjabi-news latest-punjab-news latest-shiromani-akali-dal-news shiromani-akali-dal-news shiromani-akali-dal-news-in-punjabi
Advertisment

Stay updated with the latest news headlines.

Follow us:
Advertisment