Fri, Apr 19, 2024
Whatsapp

ਪੰਜਾਬ ਦੇ 6 ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਮੂਹਰੇ ਗਰਜ਼ੇ ਬੇਰੁਜ਼ਗਾਰ ਅਧਿਆਪਕ ,ਦਿੱਤਾ ਮੰਗ ਪੱਤਰ

Written by  Shanker Badra -- December 15th 2019 05:22 PM
ਪੰਜਾਬ ਦੇ 6 ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਮੂਹਰੇ ਗਰਜ਼ੇ ਬੇਰੁਜ਼ਗਾਰ ਅਧਿਆਪਕ ,ਦਿੱਤਾ ਮੰਗ ਪੱਤਰ

ਪੰਜਾਬ ਦੇ 6 ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਮੂਹਰੇ ਗਰਜ਼ੇ ਬੇਰੁਜ਼ਗਾਰ ਅਧਿਆਪਕ ,ਦਿੱਤਾ ਮੰਗ ਪੱਤਰ

ਪੰਜਾਬ ਦੇ 6 ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਮੂਹਰੇ ਗਰਜ਼ੇ ਬੇਰੁਜ਼ਗਾਰ ਅਧਿਆਪਕ ,ਦਿੱਤਾ ਮੰਗ ਪੱਤਰ: ਚੰਡੀਗੜ੍ਹ : ਪਿਛਲੇ ਤਿੰਨ ਮਹੀਨਿਆਂ ਤੋਂ ਸੰਗਰੂਰ ਵਿਖੇ ਪੱਕੇ ਮੋਰਚੇ ਲਾ ਕੇ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਪੰਜਾਬ ਦੇ 6 ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ ਰੋਸ-ਪ੍ਰਦਰਸ਼ਨ ਕਰਦਿਆਂ ਮੰਤਰੀਆਂ ਦੇ ਨਿੱਜੀ-ਸਹਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ ਤਾਂ ਕਿ 18 ਦਸੰਬਰ ਦੀ ਕੈਬਨਿਟ ਮੀਟਿੰਗ 'ਚ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦਾ ਸਬੰਧੀ ਏਜੰਡਾ ਲਿਆਂਦਾ ਜਾਵੇ। [caption id="attachment_369691" align="aligncenter" width="300"]Punjab Six Cabinet Ministers Home front Protest Unemployed teachers ਪੰਜਾਬ ਦੇ 6 ਕੈਬਨਿਟ ਮੰਤਰੀਆਂਦੀਆਂ ਕੋਠੀਆਂ ਮੂਹਰੇ ਗਰਜ਼ੇ ਬੇਰੁਜ਼ਗਾਰ ਅਧਿਆਪਕ ,ਦਿੱਤਾ ਮੰਗ ਪੱਤਰ[/caption] ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ , ਜਨਰਲ ਸਕੱਤਰ ਗੁਰਜੀਤ ਕੌਰ ਖੇੜੀ, ਸੂਬਾ ਆਗੂ ਯੁੱਧਜੀਤ ਬਠਿੰਡਾ ਅਤੇ ਈਟੀਟੀ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ਼, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਦੀਪ ਬਨਾਰਸੀ ਨੇ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਭਰੋਸਾ ਦਿੱਤਾ ਹੈ ਕਿ 18 ਦਸੰਬਰ ਦੀ ਕੈਬਨਿਟ ਮੀਟਿੰਗ 'ਚ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਫੈਸਲੇ ਲਏ ਜਾਣਗੇ। [caption id="attachment_369688" align="aligncenter" width="300"]Punjab Six Cabinet Ministers Home front Protest Unemployed teachers ਪੰਜਾਬ ਦੇ 6 ਕੈਬਨਿਟ ਮੰਤਰੀਆਂਦੀਆਂ ਕੋਠੀਆਂ ਮੂਹਰੇ ਗਰਜ਼ੇ ਬੇਰੁਜ਼ਗਾਰ ਅਧਿਆਪਕ ,ਦਿੱਤਾ ਮੰਗ ਪੱਤਰ[/caption] ਕੈਬਨਿਟ ਮੰਤਰੀਆਂ ਵਿੱਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ-ਬਠਿੰਡਾ, ਗੁਰਪ੍ਰੀਤ ਕਾਂਗੜ-ਬਠਿੰਡਾ, ਬ੍ਰਹਮ ਮਹਿੰਦਰਾ-ਪਟਿਆਲਾ, ਰਾਣਾ ਗੁਰਮੀਤ -ਫਿਰੋਜ਼ਪੁਰ, ਰਜ਼ੀਆ ਸੁਲਤਾਨਾ-ਮਲੇਰਕੋਟਲਾ-ਸੰਗਰੂਰ, ਚਰਨਜੀਤ ਚੰਨੀ ਦੀ ਚਮਕੌਰ ਸਾਹਿਬ ਵਿਖੇ ਕੋਠੀਆਂ ਦੇ ਸਾਹਮਣੇ ਰੋਸ-ਪ੍ਰਦਰਸ਼ਨ ਕਰਕੇ ਮੰਗ-ਪੱਤਰ ਦਿੱਤੇ ਗਏ। [caption id="attachment_369689" align="aligncenter" width="300"]Punjab Six Cabinet Ministers Home front Protest Unemployed teachers ਪੰਜਾਬ ਦੇ 6 ਕੈਬਨਿਟ ਮੰਤਰੀਆਂਦੀਆਂ ਕੋਠੀਆਂ ਮੂਹਰੇ ਗਰਜ਼ੇ ਬੇਰੁਜ਼ਗਾਰ ਅਧਿਆਪਕ ,ਦਿੱਤਾ ਮੰਗ ਪੱਤਰ[/caption] ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਮੰਗ ਕੀਤੀ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਬਰਨਾਲਾ ਵਿਖੇ ਬੇਰੁਜ਼ਗਾਰ ਅਧਿਆਪਕਾਂ ਲਈ ਭੱਦੀ-ਸ਼ਬਦਾਵਲੀ ਵਰਤਣ ਲਈ ਮੁਆਫ਼ੀ ਮੰਗੇ। ਉਹਨਾਂ ਕਿਹਾ ਕਿ 18 ਦਸੰਬਰ ਨੂੰ ਮਸਲਿਆਂ ਦਾ ਹੱਲ ਨਾ ਹੋਣ 'ਤੇ 25 ਦਸੰਬਰ ਨੂੰ ਸੰਗਰੂਰ ਵਿਖੇ ਪੰਜਾਬ ਭਰ ਦੀਆਂ ਕਿਸਾਨ,ਮਜ਼ਦੂਰ, ਨੌਜਵਾਨ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। [caption id="attachment_369687" align="aligncenter" width="300"]Punjab Six Cabinet Ministers Home front Protest Unemployed teachers ਪੰਜਾਬ ਦੇ 6 ਕੈਬਨਿਟ ਮੰਤਰੀਆਂਦੀਆਂ ਕੋਠੀਆਂ ਮੂਹਰੇ ਗਰਜ਼ੇ ਬੇਰੁਜ਼ਗਾਰ ਅਧਿਆਪਕ ,ਦਿੱਤਾ ਮੰਗ ਪੱਤਰ[/caption] ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦੀਆਂ ਮੁੱਖ ਮੰਗਾਂ 'ਚ ਬੀਐੱਡ ਅਧਿਆਪਕਾਂ ਦੀ ਭਰਤੀ ਲਈ ਗ੍ਰੈਜੂਏਸ਼ਨ 'ਚੋਂ 55 ਫੀਸਦੀ ਅਤੇ ਈਟੀਟੀ ਦੀ ਭਰਤੀ ਲਈ ਗ੍ਰੈਜੂਏਸ਼ਨ ਦੀ ਸ਼ਰਤ ਖਤਮ ਕਰਨਾ, ਬੀਐੱਡ ਦੀਆਂ 15 ਹਜ਼ਾਰ ਅਤੇ ਈਟੀਟੀ ਦੀਆਂ 12 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਵਾਉਣਾ, ਉਮਰ ਹੱਦ 37 ਤੋਂ 42 ਸਾਲ ਕਰਨਾ ਸ਼ਾਮਲ ਹੈ। -PTCNews


Top News view more...

Latest News view more...