Advertisment

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਕਲਮਛੋੜ ਹੜਤਾਲ ਸ਼ੁਰੂ

author-image
Ravinder Singh
Updated On
New Update
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਕਲਮਛੋੜ ਹੜਤਾਲ ਸ਼ੁਰੂ
Advertisment
ਹੁਸ਼ਿਆਰਪੁਰ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਮੁਕੰਮਲ ਤੌਰ ਉਤੇ ਕਲਮਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੁਲਾਜ਼ਮਾਂ ਦੀ ਮੀਟਿੰਗ ਦੌਰਾਨ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਹੋਇਆ ਨਾਅਰੇਬਾਜ਼ੀ ਕੀਤੀ ਗਈ। ਗੱਲਬਾਤ ਦੌਰਾਨ ਮੁਲਾਜ਼ਮਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਤਾਂ ਆਮ ਆਦਮੀ ਪਾਰਟੀ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕਰਦੀ ਸੀ ਪਰ ਹੁਣ ਜਦੋਂ ਸੱਤਾ ਹਾਸਿਲ ਹੋ ਚੁੱਕੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮਾਂ ਨਾਲ ਮੰਗਾਂ ਨੂੰ ਲੈ ਕੇ ਮੀਟਿੰਗ ਵੀ ਨਹੀਂ ਕਰ ਰਹੇ ਹਨ। ਇਸ ਕਾਰਨ ਮੁਲਾਜ਼ਮਾਂ ਵੱਲੋਂ ਅੱਕ ਕੇ ਇਹ ਕਦਮ ਚੁੱਕਿਆ ਗਿਆ ਹੈ ਤੇ ਇਹ ਹੜਤਾਲ 15 ਅਕਤੂਬਰ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਸੰਘਰਸ਼ ਦੇ ਬਾਵਜੂਦ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਬਾਡੀ ਦੇ ਦਿਸ਼ਾ-ਨਿਰਦੇਸ਼ਾਂ ਉਤੇ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
Advertisment
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਕਲਮਛੋੜ ਹੜਤਾਲ ਸ਼ੁਰੂਇਹ ਹੜਤਾਲ 10 ਅਕਤੂਬਰ ਤੋਂ 15 ਅਕਤੂਬਰ ਤੱਕ ਚੱਲੇਗੀ। ਮੁਲਾਜ਼ਮਾਂ ਦਾ ਇਲਜ਼ਾਮ ਹੈ ਕਿ ਸਰਕਾਰ ਵੱਲੋਂ ਜਥੇਬੰਦੀ ਦੀ ਸੁਣਵਾਈ ਨਾ ਕਰਨ ਕਰਕੇ ਪੰਜਾਬ ਦੇ ਸਮੂਹ ਮੁਲਾਜ਼ਮ ਵਰਗ ਵਿੱਚ ਰੋਹ ਪਾਇਆ ਗਿਆ ਹੈ ਜਿਸ ਨੂੰ ਲੈ ਕੇ ਇਕ ਹਫਤੇ ਦੀ ਹੜਤਾਲ ਉੱਤੇ ਰਹਿਣਗੇ। ਮੁਲਾਜ਼ਮਾਂ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਇਸ ਦੌਰਾਨ ਪਬਲਿਕ ਡੀਲਿੰਗ ਵੀ ਨਹੀਂ ਕੀਤੀ ਜਾਵੇਗੀ। ਜਿਸ ਕਾਰਨ ਆਮ ਜਨਤਾ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਇਹ ਵੀ ਪੜ੍ਹੋ : ਮੰਤਰੀ ਧਾਲੀਵਾਲ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ ਇਸ ਕਲਮ ਛੋੜ ਹੜਤਾਲ ਵਿਚ ਪੰਜਾਬ ਸਰਕਾਰ ਦੇ ਵੱਖ-ਵੱਖ 42 ਵਿਭਾਗਾਂ ਦੇ 65 ਹਜ਼ਾਰ ਤੋਂ ਵੱਧ ਮੁਲਾਜ਼ਮ ਕੰਮ ਬੰਦ ਰੱਖਣਗੇ ਜਿਸ ਨਾਲ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਬਕਾਇਆ ਡੀਏ ਅਤੇ ਸੋਧਿਆ ਪੇ ਕਮਿਸ਼ਨ ਲਾਗੂ ਕਰਨ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਭਰ ’ਚ 10 ਤੋਂ 15 ਅਕਤੂਬਰ ਤੱਕ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਮੁਕੰਮਲ ਹਡ਼ਤਾਲ ਕੀਤੀ ਜਾਵੇਗੀ। ਇਸ ਕਾਰਨ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ ਵਿਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਮੁਕੰਮਲ ਰੂਪ ਵਿੱਚ ਕਲਮ ਛੋੜ ਹੜਤਾਲ ਰਹੇਗੀ। ਇਸ ਦੌਰਾਨ ਹਰ ਤਰ੍ਹਾਂ ਦੇ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਣਗੇ। ਜੁਆਇੰਟ ਐਕਸ਼ਨ ਕਮੇਟੀ ਦੀਆਂ ਵੱਖ ਵੱਖ ਟੀਮਾਂ ਵੱਲੋਂ ਹੜਤਾਲ ਦੌਰਾਨ ਵੱਖ ਵੱਖ ਦਫ਼ਤਰਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਹੜਤਾਲ ਨੂੰ ਮੁਕੰਮਲ ਤਰੀਕੇ ਨਾਲ ਲਾਗੂ ਕਰਵਾਇਆ ਜਾਵੇਗਾ। publive-image -PTC News  
latestnews hoshiarpur punjab ptcnews punjabnews stateministerialservicesunion penstrike deputycommissioneroffice
Advertisment

Stay updated with the latest news headlines.

Follow us:
Advertisment