Sat, Apr 20, 2024
Whatsapp

ਅਜਨਾਲਾ : ਪੰਜਾਬ ਰਾਜ ਅਧਿਆਪਕ ਗੱਠਜੋੜ ਨੇ ਫੂਕਿਆ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦਾ ਪੁਤਲਾ

Written by  Shanker Badra -- July 13th 2021 05:12 PM
ਅਜਨਾਲਾ : ਪੰਜਾਬ ਰਾਜ ਅਧਿਆਪਕ ਗੱਠਜੋੜ ਨੇ ਫੂਕਿਆ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦਾ ਪੁਤਲਾ

ਅਜਨਾਲਾ : ਪੰਜਾਬ ਰਾਜ ਅਧਿਆਪਕ ਗੱਠਜੋੜ ਨੇ ਫੂਕਿਆ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦਾ ਪੁਤਲਾ

ਅਜਨਾਲ਼ਾ : ਪੰਜਾਬ ਰਾਜ ਅਧਿਆਪਕ ਗਠਜੋੜ ਵਿੱਚ ਸ਼ਾਮਿਲ ਜਥੇਬੰਦੀਆਂ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) , ਮਾਸਟਰ ਕੇਡਰ ਯੂਨੀਅਨ ਪੰਜਾਬ, ਈਟੀ.ਟੀ ਅਧਿਆਪਕ ਯੂਨੀਅਨ ਪੰਜਾਬ, ਬੀ.ਐਡ. ਅਧਿਆਪਕ ਫਰੰਟ ਪੰਜਾਬ ਅਤੇ ਟੈਟ ਪਾਸ ਈ.ਟੀ.ਟੀ ਅਧਿਆਪਕ ਯੂਨੀਅਨ ਪੰਜਾਬ ਨੇ ਅੱਜ ਅਜਨਾਲਾ ਵਿਖੇ ਵੜਦੇ ਮੀਂਹ ਵਿਚ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਹੈ। ਪੜ੍ਹੋ ਹੋਰ ਖ਼ਬਰਾਂ : ਲੁਧਿਆਣਾ ਬਲਾਤਕਾਰ ਮਾਮਲਾ : ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੁਧਿਆਣਾ 'ਚ ਦਰਜ ਹੋਇਆ ਮਾਮਲਾ ਗਠਜੋੜ ਦੇ ਸੂਬਾਈ ਆਗੂ ਹਰਜਿੰਦਰਪਾਲ ਸਿੰਘ ਪੰਨੂੰ, ਗੁਰਪ੍ਰੀਤ ਸਿੰਘ ਰਿਆੜ, ਚਰਨਜੀਤ ਸਿੰਘ ਵਿਛੋਆ, ਸਤਬੀਰ ਸਿੰਘ ਬੋਪਾਰਾਏ, ਪ੍ਰਭਜਿੰਦਰ ਸਿੰਘ ਅਤੇ ਗੁਰਿੰਦਰ ਸਿੰਘ ਘੁੱਕੇਵਾਲੀ ਨੇ ਅਧਿਆਪਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੇਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਾਉਣ, 2011 ਵਿੱਚ ਸੰਘਰਸ਼ਾਂ ਨਾਲ ਪ੍ਰਾਪਤ ਕੀਤੇ ਅਧਿਆਪਕਾਂ ਦੇ ਪੇ- ਸਕੇਲਾਂ ਨੂੰ ਹੁਣ ਦੀ ਸਰਕਾਰ ਵਲੋਂ ਦਿੱਤੇ 2:25 ਗੁਣਾਕ ਨੂੰ ਨਾ ਮਨਜੂਰ ਕਰਦਿਆਂ ਸਾਰੇ ਮੁਲਾਜ਼ਮਾਂ ਦੀ ਮੰਗ ਅਨੁਸਾਰ 3.01 ਦੇ ਗੁਣਾਂਕ ਨਾਲ ਵਾਧਾ ਕਰਵਾਉਣ , ਕਟੌਤੀ ਕੀਤੇ ਭੱਤੇ ਅਤੇ ਬਾਰਡਰ ਭੱਤਾ ਬਹਾਲ ਕਰਵਾਉਣ , ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ,ਕੱਚੇ ਅਧਿਆਪਕ ਸਾਥੀਆਂ ਨੂੰ ਬਿਨਾਂ ਸ਼ਰਤ ਪੱਕੇ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਅੱਜ ਗਠਜੋੜ ਵਲੋਂ ਤਹਿਸੀਲ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦੇ ਪੁਤਲੇ ਸਾੜੇ ਗਏ। ਪੜ੍ਹੋ ਹੋਰ ਖ਼ਬਰਾਂ : ਜੈਪੁਰ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਅੰਮ੍ਰਿਤਸਰ ਦੇ ਭੈਣ-ਭਰਾ ਦੀ ਹੋਈ ਮੌਤ ਅਧਿਆਪਕ ਆਗੂਆਂ ਨੇ ਕਿਹਾ ਕਿ ਪਿਛਲੇ 5 ਸਾਲਾਂ ਤੋਂ ਪੰਜਾਬ ਦੇ ਮੁਲਾਜ਼ਮ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਬੜੀ ਬੇਸਬਰੀ ਨਾਲ ਪੇ-ਕਮਿਸ਼ਨ ਦੀ ਰਿਪੋਰਟ ਦੀ ਉਡੀਕ ਕਰ ਰਹੇ ਸਨ ਪਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕੀਤਾ ਹੈ, ਕਿਉਂਕਿ ਇਸ ਰਿਪੋਰਟ ਨਾਲ ਕਿਸੇ ਵੀ ਮੁਲਾਜ਼ਮ ਨੂੰ ਕੋਈ ਲਾਭ ਨਹੀਂ ਹੋਵੇਗਾ। ਗਠਜੋੜ ਦੇ ਆਗੂਆਂ ਨੇ ਕਿਹਾ ਕਿ 21 ਜੁਲਾਈ ਨੂੰ ਰੱਖੇ ਮੁਹਾਲੀ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਨੂੰ ਰੋਸ ਮਾਰਚ ਕਰਨ ਤੋਂ ਬਾਅਦ ਹੋਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। -PTCNews


Top News view more...

Latest News view more...