Sat, Apr 20, 2024
Whatsapp

ਲਓ ਜੀ, ਪੰਜਾਬ ਸਟੇਟ ਟਰਾਂਸਪੋਰਟ ਕਮਿਸ਼ਨਰ ਨੇ 'ਵਾਹਨਾਂ' ਨੂੰ ਲੈ ਕੇ ਜਾਰੀ ਕੀਤੇ ਨਿਰਦੇਸ਼, ਪੜ੍ਹੋ ਪੂਰੀ ਜਾਣਕਾਰੀ

Written by  Jashan A -- August 14th 2021 10:32 AM -- Updated: August 14th 2021 10:33 AM
ਲਓ ਜੀ, ਪੰਜਾਬ ਸਟੇਟ ਟਰਾਂਸਪੋਰਟ ਕਮਿਸ਼ਨਰ ਨੇ 'ਵਾਹਨਾਂ' ਨੂੰ ਲੈ ਕੇ ਜਾਰੀ ਕੀਤੇ ਨਿਰਦੇਸ਼, ਪੜ੍ਹੋ ਪੂਰੀ ਜਾਣਕਾਰੀ

ਲਓ ਜੀ, ਪੰਜਾਬ ਸਟੇਟ ਟਰਾਂਸਪੋਰਟ ਕਮਿਸ਼ਨਰ ਨੇ 'ਵਾਹਨਾਂ' ਨੂੰ ਲੈ ਕੇ ਜਾਰੀ ਕੀਤੇ ਨਿਰਦੇਸ਼, ਪੜ੍ਹੋ ਪੂਰੀ ਜਾਣਕਾਰੀ

ਚੰਡੀਗੜ੍ਹ: ਜੇਕਰ ਤੁਸੀਂ ਵੀ ਗੱਡੀ ਚਲਾਉਣ ਦੇ ਸ਼ੌਕੀਨ ਹੋ ਤਾਂ ਇਹ ਖਬਰ ਤੁਹਾਡੀ ਲਈ ਬਹੁਤ ਜ਼ਰੂਰੀ ਹੈ। ਦਰਅਸਲ, ਪੰਜਾਬ ਸਟੇਟ ਟਰਾਂਸਪੋਰਟ ਕਮਿਸ਼ਨਰ ਨੇ ਇਕ ਹੁਕਮ ਜਾਰੀ ਕੀਤਾ ਹੈ, ਜਿਸ 'ਚ ਸਾਫ ਤੌਰ 'ਤੇ ਲਿਖਿਆ ਹੈ ਕਿ ਜੋ ਵੀ ਵਾਹਨ ਚਾਲਕ ਉੱਚ ਸੁਰੱਖਿਆ ਪਲੇਟ ਦੇ ਬਿਨਾਂ ਰੋਡ ’ਤੇ ਚੱਲੇਗਾ, ਹੁਣ ਉਸ ਦੇ ਖ਼ਿਲਾਫ਼ ਕਾਰਵਾਈ ਹੋਵੇਗੀ ਕਿਉਂਕਿ ਕੇਂਦਰੀ ਮੋਟਰ ਵ੍ਹੀਕਲ ਐਕਟ-1988 ਦੇ ਸੈਕਸ਼ਨ 41 ਅਤੇ ਕੇਂਦਰੀ ਮੋਟਰ ਵ੍ਹੀਕਲ ਰੂਲ 1989 ਦੀ ਧਾਰਾ 50 ਅਨੁਸਾਰ ਵਾਹਨਾਂ ’ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟ (ਐੱਚ. ਐੱਸ. ਆਰ. ਪੀ.) ਲਗਾਉਣਾ ਜ਼ਰੂਰੀ ਹੈ। ਇਹਨਾਂ ਨਿਰਦੇਸ਼ਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ’ਚ ਮੀਡੀਆ ਦੇ ਰਾਹੀਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਕੁੱਝ ਸਮਾਜ ਵਿਰੋਧੀ ਅਨਸਰ ਫਰਜ਼ੀ ਰਜਿਸਟ੍ਰੇਸ਼ਨ ਨੰਬਰ ਪਲੇਟ ਲਗਾ ਕੇ ਗੈਰ-ਕਾਨੂੰਨੀ ਕੰਮਾਂ ਨੂੰ ਅੰਜਾਮ ਦੇ ਰਹੇ ਹਨ। ਹੋਰ ਪੜ੍ਹੋ: ਲੁਟੇਰਿਆਂ ‘ਤੇ ਪੁਲਿਸ ਕਸ ਰਹੀ ਹੈ ਸ਼ਿਕੰਜਾ, 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ ਇਸ ਲਈ ਵਾਹਨਾਂ ਦੀ ਸਪੈਸ਼ਲ ਚੈਕਿੰਗ ਕੀਤੀ ਜਾਵੇ ਅਤੇ ਜੋ ਵੀ ਵਾਹਨ ਬਿਨਾਂ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਨੰਬਰ ਪਲੇਟ ਦੇ ਚੱਲ ਰਹੇ ਹਨ, ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਨੂੰ ਅਮਲ ’ਚ ਲਿਆਂਦਾ ਜਾਵੇ। ਜੇਕਰ ਕੋਈ ਵਾਹਨ ਚਾਲਕ ਇਸ ਮਾਮਲੇ ਵਿਚ ਪਹਿਲੀ ਵਾਰ ਫੜ੍ਹਿਆ ਜਾਂਦਾ ਹੈ ਤਾਂ ਉਸ ਨੂੰ ਮੌਕੇ ’ਤੇ ਹੀ 2000 ਰੁਪਏ ਅਤੇ ਦੂਜੀ ਵਾਰ ਵਾਲੇ ਨੂੰ 3000 ਰੁਪਏ ਦੀ ਪੈਨਲਟੀ ਦਾ ਭੁਗਤਾਨ ਕਰਨਾ ਹੋਵੇਗਾ। -PTC News


Top News view more...

Latest News view more...