ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲ੍ਹਾਟੀ 'ਤੇ ਪਾਨੀਪਤ 'ਚ ਹਮਲਾ , 2 ਦੋਸ਼ੀ ਗ੍ਰਿਫ਼ਤਾਰ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲ੍ਹਾਟੀ 'ਤੇ ਪਾਨੀਪਤ 'ਚ ਹਮਲਾ , 2 ਦੋਸ਼ੀ ਗ੍ਰਿਫ਼ਤਾਰ:ਪਾਨੀਪਤ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲ੍ਹਾਟੀ 'ਤੇ ਪਾਨੀਪਤ 'ਚ ਅਣਪਛਾਤੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ ਹੈ।ਦੱਸਿਆ ਜਾਂਦਾ ਹੈ ਕਿ ਇਹ ਹਮਲਾ ਅੱਜ ਸਵੇਰੇ ਦਿੱਲੀ ਤੋਂ ਚੰਡੀਗੜ ਦੇ ਰਸਤੇ ਹਰਿਆਣਾ ਦੇ ਪਾਨੀਪਤ ਵਿਚ ਹੋਇਆ ਹੈ।ਮਿਲੀ ਜਾਣਕਾਰੀ ਮੁਤਾਬਕ ਕੁੱਝ ਅਣਪਛਾਤੇ ਬਦਮਾਸ਼ਾਂ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲ੍ਹਾਟੀ ਦੀ ਗੱਡੀ ਦਾ ਪਿੱਛਾ ਕੀਤਾ ਅਤੇ ਟੱਕਰ ਮਾਰੀ ਹੈ।
[caption id="attachment_252095" align="aligncenter" width="300"]
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲ੍ਹਾਟੀ 'ਤੇ ਪਾਨੀਪਤ 'ਚ ਹਮਲਾ , ਇੱਕ ਦੋਸ਼ੀ ਗ੍ਰਿਫ਼ਤਾਰ[/caption]
ਇਨ੍ਹਾਂ ਬਦਮਾਸ਼ਾਂ ਨੇ ਸੋਨੀਪਤ ਤੋਂ ਪਾਨੀਪਤ ਤੱਕ ਮਨੀਸ਼ਾ ਗੁਲਾਟੀ ਦਾ ਪਿੱਛਾ ਕੀਤਾ ਹੈ ਅਤੇ ਗੱਡੀ ਰੋਕਣ ਦਾ ਇਸ਼ਾਰਾ ਵੀ ਕੀਤਾ।ਜਿਸ ਤੋਂ ਬਾਅਦ ਉਨ੍ਹਾਂ ਨੇ ਪਾਨੀਪਤ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ।ਪੁਲਿਸ ਨੇ ਇਸ ਮਾਮਲੇ ਵਿੱਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।ਮਨੀਸ਼ਾ ਗੁਲਾਟੀ ਦੇ ਨਾਲ ਕਾਰ ਵਿਚ ਉਨ੍ਹਾਂ ਦਾ ਬੇਟਾ ਵੀ ਸੀ।ਉਹ ਲੋਕ ਅਦਾਲਤ ਨੂੰ ਲੈ ਕੇ ਚੰਡੀਗੜ੍ਹ ਜਾ ਰਹੇ ਸਨ।ਇਸ ਦੌਰਾਨ ਉਨ੍ਹਾਂ ਦੇ ਨਾਲ ਸੁਰੱਖਿਆ ਕਰਮਚਾਰੀਆਂ ਦੀ ਇਕ ਗੱਡੀ ਵੀ ਸੀ ਪਰ ਬਦਮਾਸ਼ਾਂ ਵਿਚ ਫਿਰ ਵੀ ਕੋਈ ਡਰ ਨਹੀਂ ਸੀ।
[caption id="attachment_252096" align="aligncenter" width="300"]
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲ੍ਹਾਟੀ 'ਤੇ ਪਾਨੀਪਤ 'ਚ ਹਮਲਾ , ਇੱਕ ਦੋਸ਼ੀ ਗ੍ਰਿਫ਼ਤਾਰ[/caption]
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲ੍ਹਾਟੀ ਨੇ ਦੱਸਿਆ ਕਿ ਇਸ ਨੂੰ ਲੈ ਕੇ ਉਨ੍ਹਾਂ ਨੇ ਮੰਤਰੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।ਉਨ੍ਹਾਂ ਨੇ ਪੰਜਾਬ ਦੇ ਮੰਤਰੀਆਂ ਨੂੰ ਕਿਹਾ ਹੈ ਕਿ ਮਹਿਲਾਵਾਂ/ਮਹਿਲਾ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਸਮੇਂ ਚੰਗਾ ਵਰਤਾਉ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਕਿ ਉਹ ਹਰਿਆਣਾ ਸਰਕਾਰ ਦੇ ਨਾਲ ਮਿਲ ਕੇ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਕਦਮ ਚੁੱਕੇਗੀ।
[caption id="attachment_252100" align="aligncenter" width="275"]
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲ੍ਹਾਟੀ 'ਤੇ ਪਾਨੀਪਤ 'ਚ ਹਮਲਾ , ਇੱਕ ਦੋਸ਼ੀ ਗ੍ਰਿਫ਼ਤਾਰ[/caption]
ਦੱਸਣਯੋਗ ਹੈ ਕਿ ਬੀਤੇ ਦਿਨੀਂ ਲੁਧਿਆਣਾ ਦੇ ਇੱਕ ਨਿੱਜੀ ਸਕੂਲ 'ਚ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਇੱਕ ਮਹਿਲਾ ਅਧਿਕਾਰੀ ਦੀ ਦੇਰੀ ਨਾਲ ਆਉਣ 'ਤੇ ਮੀਡੀਆ ਸਾਹਮਣੇ ਕਾਫੀ ਝਾੜਝੰਬ ਕੀਤੀ ਸੀ।
-PTCNews