
ਪੰਜਾਬ ਮਹਿਲਾ ਕਮਿਸ਼ਨ ਵੱਲੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਨੋਟਿਸ ਜਾਰੀ, ਜਾਣੋ ਮਾਮਲਾ,ਚੰਡੀਗੜ੍ਹ: ਪਟਿਆਲਾ ਦੇ ਘਨੌਰ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਔਰਤਾਂ ਪ੍ਰਤੀ ਗਲਤ ਸ਼ਬਦਾਂ ਦੀ ਵਰਤੋਂ ਕਰਨ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਨੂੰ ਨੋਟਿਸ ਜਾਰੀ ਕੀਤਾ ਹੈ।
ਵਿਧਾਇਕ ਮਦਨ ਲਾਲ ਜਲਾਲਪੁਰ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ‘ਚ ਉਸਨੇ ਔਰਤਾਂ ਪ੍ਰਤੀ ਅਪਸ਼ਬਦ ਬੋਲਿਆ ਹੈ, ਹੁਣ ਮਹਿਲਾ ਕਮਿਸ਼ਨ ਵੱਲੋਂ ਉਸ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਨੋਟਿਸ ਜਾਰੀ ਕਰਦਿਆਂ ਪੱਤਰ ‘ਚ ਲਿਖਿਆ ਗਿਆ ਹੈ ਕਿ ਜਲਾਲਪੁਰ ਨੂੰ 25 ਨਵੰਬਰ ਸ਼ਾਮ 3:00 ਵਜੇ ਤੱਕ ਆਪਣਾ ਜਵਾਬ ਦਾਖਲ ਕਰਨ ਲਈ ਸਮਾਂ ਦਿੱਤਾ ਗਿਆ ਹੈ।
ਇਸ ਮਾਮਲੇ ਸਬੰਧੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਜੋ ਵੀ ਅਜਿਹੀ ਸ਼ਬਦਾਵਲੀ ਬੋਲੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨਾਲ ਹੀ ਕਿਹਾ ਕਿ ਇਹ ਮਾਮਲਾ ਮੁੱਖ ਮੰਤਰੀ ਕੋਲ ਵੀ ਜਾਵੇਗਾ, ਕਿ ਉਸ ਨੂੰ ਮੀਡੀਆ ਸਾਹਮਣੇ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਜੇ ਉਹ ਮੁਆਫੀ ਨਹੀਂ ਮੰਗਦੇ ਤਾਂ ਵਿਰੁੱਧ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।
-PTC News