Advertisment

ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਉਣ ਮਗਰੋਂ ਸੁਖਪਾਲ ਖਹਿਰਾ ਦਾ ਆਇਆ ਬਿਆਨ

author-image
Shanker Badra
New Update
ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਉਣ ਮਗਰੋਂ ਸੁਖਪਾਲ ਖਹਿਰਾ ਦਾ ਆਇਆ ਬਿਆਨ
Advertisment
ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਉਣ ਮਗਰੋਂ ਸੁਖਪਾਲ ਖਹਿਰਾ ਦਾ ਆਇਆ ਬਿਆਨ:ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।ਇਸ ਦੀ ਜਗ੍ਹਾ ਹੁਣ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੂੰ ਵਿਧਾਨ ਸਭਾ 'ਚ ਵਿਰੋਧੀ ਧਿਰ ਦਾ ਆਗੂ ਬਣਾ ਦਿੱਤਾ ਹੈ।ਆਪ ਪਾਰਟੀ ਦੇ ਪੰਜਾਬ ਮਾਮਲਿਆ ਦੇ ਇੰਚਾਰਜ ਮਨੀਸ ਸਿਸੋਦੀਆਂ ਨੇ ਇਹ ਜਾਣਕਾਰੀ ਟਵਿਟਰ ਰਾਹੀ ਦਿੱਤੀ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਉਣ ਮਗਰੋਂ ਖਹਿਰਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਮੈਂ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਹੈ।ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਲੋਕਾਂ ਨਾਲ ਖੜੇ ਹੋਣ ਦੀ ਸਜ਼ਾ ਮਿਲੀ ਹੈ। ਜੇਕਰ ਸੱਚ ਕਹਾਂ ਤਾਂ ਪੰਜਾਬ,ਪੰਜਾਬੀਆਂ ਅਤੇ ਸਿੱਖ ਬਾਈਚਾਰੇ ਲਈ ਅਜਿਹੇ 100 ਅਹੁਦੇ ਵਾਰ ਸਕਦਾ ਹਾਂ।ਉਨ੍ਹਾਂ ਨੇ ਕਿਹਾ ਕਿ ਮੈਂ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕੀਤਾ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment