Sat, Apr 27, 2024
Whatsapp

ਪੰਜਾਬ ਭਰ 'ਚ ਅੱਜ ਅਧਿਆਪਕਾਂ ਨੇ ਫੂਕਿਆ ਮੁੱਖ ਮੰਤਰੀ ,ਸਿੱਖਿਆ ਮੰਤਰੀ ਅਤੇ ਕੈਬਨਿਟ ਮੰਤਰੀਆਂ ਦਾ ਰਾਵਣ ਰੂਪੀ ਪੁਤਲਾ

Written by  Shanker Badra -- October 18th 2018 10:39 PM
ਪੰਜਾਬ ਭਰ 'ਚ ਅੱਜ ਅਧਿਆਪਕਾਂ ਨੇ ਫੂਕਿਆ ਮੁੱਖ ਮੰਤਰੀ ,ਸਿੱਖਿਆ ਮੰਤਰੀ ਅਤੇ ਕੈਬਨਿਟ ਮੰਤਰੀਆਂ ਦਾ ਰਾਵਣ ਰੂਪੀ ਪੁਤਲਾ

ਪੰਜਾਬ ਭਰ 'ਚ ਅੱਜ ਅਧਿਆਪਕਾਂ ਨੇ ਫੂਕਿਆ ਮੁੱਖ ਮੰਤਰੀ ,ਸਿੱਖਿਆ ਮੰਤਰੀ ਅਤੇ ਕੈਬਨਿਟ ਮੰਤਰੀਆਂ ਦਾ ਰਾਵਣ ਰੂਪੀ ਪੁਤਲਾ

ਪੰਜਾਬ ਭਰ 'ਚ ਅੱਜ ਅਧਿਆਪਕਾਂ ਨੇ ਫੂਕਿਆ ਮੁੱਖ ਮੰਤਰੀ ,ਸਿੱਖਿਆ ਮੰਤਰੀ ਅਤੇ ਕੈਬਨਿਟ ਮੰਤਰੀਆਂ ਦਾ ਰਾਵਣ ਰੂਪੀ ਪੁਤਲਾ:ਸਾਂਝਾ ਅਧਿਆਪਕ ਮੋਰਚਾ ਵਲੋਂ ਪੱਕਾ ਕਰਨ ਤੇ ਪੁਰਾਣੀ ਤਨਖਾਹ ਦੀ ਮੰਗ ਨੂੰ ਲੈ ਕੇ ਪੂਰੇ ਸੂਬੇ 'ਚ ਅਧਿਆਪਕਾਂ ਦਾ ਧਰਨਾ ਲਗਾਤਾਰ ਜਾਰੀ ਹੈ।ਪਟਿਆਲਾ 'ਚ ਵੀ ਇਨ੍ਹਾਂ ਮੰਗਾਂ ਨੂੰ ਲੈ ਕੇ ਅਧਿਆਪਕ ਪਿਛਲੇ 12 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹਨ।ਇਸ ਦੌਰਾਨ ਅਧਿਆਪਕਾਂ ਨੇ ਰਾਵਣ ਦੀ ਥਾਂ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਅਨੌਖਾ ਰੋਸ ਪ੍ਰਦਰਸ਼ਨ ਕੀਤਾ ਹੈ। ਅੱਜ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ, ਸਿੱਖਿਆ ਮੰਤਰੀ ਅਤੇ ਬਾਕੀ ਕੈਬਨਿਟ ਮੰਤਰੀਆਂ ਦੇ ਰਾਵਣ ਬਣਾ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਇਲਾਵਾ ਲੁਧਿਆਣਾ ਵਿਖੇ ਵੀ ਧਰਨਾ ਦੇ ਕੇ ਸਰਕਾਰ ਦਾ ਰਾਵਣ ਰੂਪੀ ਪੁਤਲਾ ਫੂਕਿਆ ਗਿਆ ਹੈ। ਇਸ ਕਾਲੇ ਪੁਤਲੇ ਉੱਤੇ ਰਾਵਣ ਦੇ ਦਸ ਸਿਰਾਂ ਦੀ ਥਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਕੀ ਕੈਬਨਿਟ ਮੰਤਰੀਆਂ ਦੀਆਂ ਤਸਵੀਰਾਂ ਟੰਗੀਆਂ ਗਈਆਂ ਸਨ। -PTCNews


Top News view more...

Latest News view more...