Advertisment

ਪੰਜਾਬ ਭਰ 'ਚ ਅੱਜ ਅਧਿਆਪਕਾਂ ਨੇ ਫੂਕਿਆ ਮੁੱਖ ਮੰਤਰੀ ,ਸਿੱਖਿਆ ਮੰਤਰੀ ਅਤੇ ਕੈਬਨਿਟ ਮੰਤਰੀਆਂ ਦਾ ਰਾਵਣ ਰੂਪੀ ਪੁਤਲਾ

author-image
Shanker Badra
New Update
ਪੰਜਾਬ ਭਰ 'ਚ ਅੱਜ ਅਧਿਆਪਕਾਂ ਨੇ ਫੂਕਿਆ ਮੁੱਖ ਮੰਤਰੀ ,ਸਿੱਖਿਆ ਮੰਤਰੀ ਅਤੇ ਕੈਬਨਿਟ ਮੰਤਰੀਆਂ ਦਾ ਰਾਵਣ ਰੂਪੀ ਪੁਤਲਾ
Advertisment
ਪੰਜਾਬ ਭਰ 'ਚ ਅੱਜ ਅਧਿਆਪਕਾਂ ਨੇ ਫੂਕਿਆ ਮੁੱਖ ਮੰਤਰੀ ,ਸਿੱਖਿਆ ਮੰਤਰੀ ਅਤੇ ਕੈਬਨਿਟ ਮੰਤਰੀਆਂ ਦਾ ਰਾਵਣ ਰੂਪੀ ਪੁਤਲਾ:ਸਾਂਝਾ ਅਧਿਆਪਕ ਮੋਰਚਾ ਵਲੋਂ ਪੱਕਾ ਕਰਨ ਤੇ ਪੁਰਾਣੀ ਤਨਖਾਹ ਦੀ ਮੰਗ ਨੂੰ ਲੈ ਕੇ ਪੂਰੇ ਸੂਬੇ 'ਚ ਅਧਿਆਪਕਾਂ ਦਾ ਧਰਨਾ ਲਗਾਤਾਰ ਜਾਰੀ ਹੈ।ਪਟਿਆਲਾ 'ਚ ਵੀ ਇਨ੍ਹਾਂ ਮੰਗਾਂ ਨੂੰ ਲੈ ਕੇ ਅਧਿਆਪਕ ਪਿਛਲੇ 12 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹਨ।ਇਸ ਦੌਰਾਨ ਅਧਿਆਪਕਾਂ ਨੇ ਰਾਵਣ ਦੀ ਥਾਂ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਅਨੌਖਾ ਰੋਸ ਪ੍ਰਦਰਸ਼ਨ ਕੀਤਾ ਹੈ। ਅੱਜ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ, ਸਿੱਖਿਆ ਮੰਤਰੀ ਅਤੇ ਬਾਕੀ ਕੈਬਨਿਟ ਮੰਤਰੀਆਂ ਦੇ ਰਾਵਣ ਬਣਾ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਇਲਾਵਾ ਲੁਧਿਆਣਾ ਵਿਖੇ ਵੀ ਧਰਨਾ ਦੇ ਕੇ ਸਰਕਾਰ ਦਾ ਰਾਵਣ ਰੂਪੀ ਪੁਤਲਾ ਫੂਕਿਆ ਗਿਆ ਹੈ। ਇਸ ਕਾਲੇ ਪੁਤਲੇ ਉੱਤੇ ਰਾਵਣ ਦੇ ਦਸ ਸਿਰਾਂ ਦੀ ਥਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਕੀ ਕੈਬਨਿਟ ਮੰਤਰੀਆਂ ਦੀਆਂ ਤਸਵੀਰਾਂ ਟੰਗੀਆਂ ਗਈਆਂ ਸਨ। -PTCNews-
latest-news india-latest-news news-in-punjabi news-in-punjab education-minister-news punjab-cm-news punjab-teachers-news cabinet-ministers-news
Advertisment

Stay updated with the latest news headlines.

Follow us:
Advertisment