Fri, Apr 26, 2024
Whatsapp

ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨਗੀਆਂ ਔਰਤਾਂ , ਕੋਲ ਰੱਖਣੇ ਪੈਣਗੇ ਇਹ ਦਸਤਾਵੇਜ਼  

Written by  Shanker Badra -- April 01st 2021 12:02 PM
ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨਗੀਆਂ ਔਰਤਾਂ , ਕੋਲ ਰੱਖਣੇ ਪੈਣਗੇ ਇਹ ਦਸਤਾਵੇਜ਼  

ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨਗੀਆਂ ਔਰਤਾਂ , ਕੋਲ ਰੱਖਣੇ ਪੈਣਗੇ ਇਹ ਦਸਤਾਵੇਜ਼  

ਚੰਡੀਗੜ੍ਹ : ਪੰਜਾਬ ਦੀਆਂ ਮਹਿਲਾਵਾਂ ਅੱਜ ਤੋਂ ਸਾਰੀਆਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨਗੀਆਂ। ਜਿਸ ਦਾ ਰਸਮੀ ਉਦਘਾਟਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਗਿਆ ਹੈ। ਪਹਿਲੇ ਦਿਨ ਹੀ ਔਰਤਾਂ ਮੁਫ਼ਤ ਸਫ਼ਰ ਕਰਕੇ ਕਾਫੀ ਖੁਸ਼ ਨਜ਼ਰ ਆ ਰਹੀਆਂ ਹਨ। ਇਸ ਸਕੀਮ ਦਾ ਫਾਇਦਾ ਲੈਣ ਲਈ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਲੋੜੀਂਦਾ ਹੋਵੇਗਾ। [caption id="attachment_485568" align="aligncenter" width="750"]Punjab To Provide Free Travel For Women Across State In Govt Buses From today ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨਗੀਆਂ ਔਰਤਾਂ , ਕੋਲ ਰੱਖਣੇ ਪੈਣਗੇ ਇਹ ਦਸਤਾਵੇਜ਼[/caption] ਪੜ੍ਹੋ ਹੋਰ ਖ਼ਬਰਾਂ : ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਨੂੰ ਹੋਇਆ ਬਲੱਡ ਕੈਂਸਰ ਇਸ ਸਕੀਮ ਤਹਿਤ ਪੰਜਾਬ ਦੀਆਂ ਔਰਤਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਸਕਣਗੀਆਂ, ਜਿਸ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਬੱਸ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਜ਼ ਸ਼ਾਮਲ ਹਨ। ਇਹ ਸਕੀਮ ਸਰਕਾਰੀ ਏ.ਸੀ.ਬੱਸਾਂ, ਵੌਲਵੋ ਬੱਸਾਂ ਤੇ ਐਚ.ਵੀ.ਏ.ਸੀ. ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ। [caption id="attachment_485567" align="aligncenter" width="750"]Punjab To Provide Free Travel For Women Across State In Govt Buses From today ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨਗੀਆਂ ਔਰਤਾਂ , ਕੋਲ ਰੱਖਣੇ ਪੈਣਗੇ ਇਹ ਦਸਤਾਵੇਜ਼[/caption] ਪੰਜਾਬ ਸਰਕਾਰ ਦੇ ਮੁਲਾਜ਼ਮ ਜਿਹੜੇ ਚੰਡੀਗੜ੍ਹ ਰਹਿੰਦੇ ਹਨ ,ਉਨ੍ਹਾਂ ਦੀਆਂ ਪਰਿਵਾਰਕ ਮੈਂਬਰ ਔਰਤਾਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਔਰਤਾਂ ਵੀ ਇਸ ਮੁਫਤ ਬੱਸ ਸਫਰ ਸਹੂਲਤ ਦਾ ਫਾਇਦਾ ਉਠਾ ਸਕਦੀਆਂ ਹਨ। ਉਹ ਚਾਹੇ ਕਿਹੜੇ ਵੀ ਉਮਰ ਵਰਗ, ਆਮਦਨ ਮਾਪਦੰਡ ਦੇ ਦਾਇਰੇ ਵਿੱਚ ਆਉਂਦੀਆਂ ਹੋਣ, ਸਭ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਕਰ ਸਕਦੀਆਂ ਹਨ। [caption id="attachment_485566" align="aligncenter" width="275"]Punjab To Provide Free Travel For Women Across State In Govt Buses From today ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨਗੀਆਂ ਔਰਤਾਂ , ਕੋਲ ਰੱਖਣੇ ਪੈਣਗੇ ਇਹ ਦਸਤਾਵੇਜ਼[/caption] ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫ਼ਤ ਸਫਰ ਦੀ ਸਹੂਲਤ ਦੇਣ ਦੀ ਯੋਜਨਾ ਦਾ ਐਲਾਨ ਕੀਤਾ ਸੀ। ਇਸ ਸਕੀਮ ਨਾਲ ਸੂਬੇ ਭਰ 'ਚ 1.31 ਕਰੋੜ ਔਰਤਾਂ/ਲੜਕੀਆਂ ਨੂੰ ਫਾਇਦਾ ਹੋਵੇਗਾ। ਜਨਗਣਨਾ 2011 ਅਨੁਸਾਰ ਪੰਜਾਬ ਵਿੱਚ ਕੁੱਲ ਵਸੋਂ 2.77 ਕਰੋੜ ਹੈ ,ਜਿਸ ਵਿੱਚ 1,46,39,465 ਪੁਰਸ਼ ਅਤੇ 1,31,03,873 ਮਹਿਲਾਵਾਂ ਹਨ। -PTCNews


Top News view more...

Latest News view more...