Thu, Apr 25, 2024
Whatsapp

ਪੰਜਾਬ ਸਰਕਾਰ ਨੇ ਨਵੇਂ ਮੋਟਰ ਵਾਹਨ ਮਾਡਲਾਂ ਦੀ ਰਜਿਸਟਰੇਸ਼ਨ ਉਤੇ ਪ੍ਰੋਸੈੱਸ ਫੀਸ ਲਾਉਣ ਦਾ ਲਿਆ ਫੈਸਲਾ

Written by  Shanker Badra -- December 17th 2020 07:15 PM
ਪੰਜਾਬ ਸਰਕਾਰ ਨੇ ਨਵੇਂ ਮੋਟਰ ਵਾਹਨ ਮਾਡਲਾਂ ਦੀ ਰਜਿਸਟਰੇਸ਼ਨ ਉਤੇ ਪ੍ਰੋਸੈੱਸ ਫੀਸ ਲਾਉਣ ਦਾ ਲਿਆ ਫੈਸਲਾ

ਪੰਜਾਬ ਸਰਕਾਰ ਨੇ ਨਵੇਂ ਮੋਟਰ ਵਾਹਨ ਮਾਡਲਾਂ ਦੀ ਰਜਿਸਟਰੇਸ਼ਨ ਉਤੇ ਪ੍ਰੋਸੈੱਸ ਫੀਸ ਲਾਉਣ ਦਾ ਲਿਆ ਫੈਸਲਾ

ਪੰਜਾਬ ਸਰਕਾਰ ਨੇ ਨਵੇਂ ਮੋਟਰ ਵਾਹਨ ਮਾਡਲਾਂ ਦੀ ਰਜਿਸਟਰੇਸ਼ਨ ਉਤੇ ਪ੍ਰੋਸੈੱਸ ਫੀਸ ਲਾਉਣ ਦਾ ਲਿਆ ਫੈਸਲਾ:ਚੰਡੀਗੜ : ਪੰਜਾਬ ਕੈਬਨਿਟ ਨੇ ਗੁਆਂਢੀ ਸੂਬਿਆਂ ਦੀ ਤਰਜ਼ ਉਤੇ ਮੋਟਰ ਵਾਹਨਾਂ ਦੇ ਨਵੇਂ ਮਾਡਲਾਂ ਜਾਂ ਇਨ੍ਹਾਂ ਦੀਆਂ ਵੱਖ -ਵੱਖ ਕਿਸਮਾਂ, ਸੀ.ਐਨ.ਜੀ. ਜਾਂ ਐਲ.ਪੀ.ਜੀ. ਕਿੱਟਾਂ ਦੀ ਪ੍ਰਵਾਨਗੀ ਅਤੇ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ਲਈ ਪ੍ਰੋਸੈੱਸ ਫੀਸ ਲਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵੀਰਵਾਰ ਨੂੰ ਵਰਚੁਅਲ ਤਰੀਕੇ ਨਾਲ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਕੈਬਨਿਟ ਨੇ ਹਰਿਆਣਾ ਦੀ ਤਰਜ਼ ਉਤੇ ਪੰਜਾਬ ਮੋਟਰ ਵਾਹਨ ਨਿਯਮ, 1989 ਦੀ ਧਾਰਾ 130 ਦੇ ਨਾਲ ਧਾਰਾ 130-ਓ ਜੋੜਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਨਾਲ ਹੁਣ ਮੋਟਰ ਵਾਹਨ ਬਣਾਉਣ ਵਾਲੀਆਂ ਕੰਪਨੀਆਂ ਜਾਂ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਤੋਂ ਪੰਜਾਬ ਵਿੱਚ ਮੋਟਰ ਵਾਹਨਾਂ ਦੇ ਨਵੇਂ ਮਾਡਲਾਂ ਜਾਂ ਇਨ੍ਹਾਂ ਦੇ ਵੱਖ ਵੱਖ ਰੂਪਾਂ ਜਾਂ ਐਲ.ਪੀ.ਜੀ. ਜਾਂ ਸੀ.ਐਨ.ਜੀ. ਕਿੱਟ ਜਾਂ ਇਲੈਕਟ੍ਰਿਕ ਵਾਹਨਾਂ ਦੀ ਰਜਿਸਟਰੇਸ਼ਨ ਲਈ ਪ੍ਰਵਾਨਗੀ ਦੇਣ ਵਾਸਤੇ ਪ੍ਰੋਸੈਸਿੰਗ ਫੀਸ ਵਜੋਂ 5 ਹਜ਼ਾਰ ਰੁਪਏ ਫੀਸ ਲਈ ਜਾਵੇਗੀ। ਕੈਬਨਿਟ ਨੇ ਮੋਟਰ ਵਾਹਨਾਂ ਦੇ ਨਵੇਂ ਮਾਡਲਾਂ ਜਾਂ ਇਨ੍ਹਾਂ ਦੇ ਹੋਰ ਰੂਪਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਵਾਨਗੀ ਦਾ ਅਧਿਕਾਰ ਟਰਾਂਸਪੋਰਟ ਵਿਭਾਗ ਦੇ ਗੈਰ-ਕਮਰਸ਼ੀਅਲ ਵਿੰਗ ਨੂੰ ਦੇਣ ਦਾ ਫੈਸਲਾ ਕੀਤਾ ਹੈ। ਇਸ ਪ੍ਰਵਾਨਗੀ ਲਈ ਵਾਹਨ ਨਿਰਮਾਤਾਵਾਂ ਜਾਂ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਨੂੰ ਕੇਂਦਰੀ ਮੋਟਰ ਵਾਹਨ ਨਿਯਮ, 1989 ਦੀ ਧਾਰਾ 126 ਅਧੀਨ ਰਜਿਸਟਰਡ ਅਧਿਕਾਰਤ ਟੈਸਟਿੰਗ ਏਜੰਸੀਆਂ ਵੱਲੋਂ ਜਾਰੀ ਪ੍ਰਵਾਨਗੀ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਰਜਿਸਟ੍ਰੇਸ਼ਨ ਦੀ ਪ੍ਰਵਾਨਗੀ ਲਈ ਮੋਟਰ ਵਾਹਨ ਨਿਰਮਾਤਾਵਾਂ ਜਾਂ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਤੋਂ ਕੋਈ ਪ੍ਰੋਸੈਸਿੰਗ ਫੀਸ ਨਹੀਂ ਲਈ ਜਾਂਦੀ ਜਦੋਂ ਕਿ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ÷  ਵਿੱਚ ਕੰਪਨੀਆਂ ਤੇ ਉਨ੍ਹਾਂ ਦੇ ਡੀਲਰਾਂ ਨੂੰ ਇਹ ਫੀਸ ਦੇਣੀ ਪੈਂਦੀ ਹੈ। -PTCNews


Top News view more...

Latest News view more...