Thu, Apr 25, 2024
Whatsapp

ਪਟਿਆਲਾ 'ਚ ਵੱਡੀ ਗਿਣਤੀ 'ਚ ਜੁਟੇ ਮੁਲਾਜ਼ਮ, ਪੁਲਿਸ ਨੇ ਕੀਤੀ ਬੈਰੀਕੇਡਿੰਗ

Written by  Jashan A -- July 29th 2021 12:52 PM -- Updated: July 29th 2021 01:00 PM
ਪਟਿਆਲਾ 'ਚ ਵੱਡੀ ਗਿਣਤੀ 'ਚ ਜੁਟੇ ਮੁਲਾਜ਼ਮ, ਪੁਲਿਸ ਨੇ ਕੀਤੀ ਬੈਰੀਕੇਡਿੰਗ

ਪਟਿਆਲਾ 'ਚ ਵੱਡੀ ਗਿਣਤੀ 'ਚ ਜੁਟੇ ਮੁਲਾਜ਼ਮ, ਪੁਲਿਸ ਨੇ ਕੀਤੀ ਬੈਰੀਕੇਡਿੰਗ

ਪਟਿਆਲਾ: ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ (Punjab-UT Employees and pensioners rally) ਵੱਲੋਂ ਤਨਖਾਹ ਕਮਿਸ਼ਨ ਨੂੰ ਮੁਲਾਜ਼ਮ ਹਿੱਤਾਂ ਅਨੁਸਾਰੀ ਕਰਵਾਉਣ, ਕੱਚੇ ਮੁਲਾਜ਼ਮ ਪੱਕੇ ਕਰਵਾਉਣ, ਮਾਣ ਭੱਤਾ ਵਰਕਰਾਂ ਤੇ ਘੱਟੋ ਘੱਟ ਤਨਖਾਹ ਕਾਨੂੰਨ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਨਵੇਂ ਭਰਤੀ ਹੋ ਰਹੇ ਮੁਲਾਜ਼ਮਾਂ ਤੇ ਕੇਂਦਰੀ ਸਕੇਲ ਦੀ ਬਜਾਏ ਮੁੜ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ ਸਮੇਤ ਹੋਰ ਭਖਦੀਆਂ ਮੰਗਾਂ ਲਈ ਸਰਹਿੰਦ ਰੋਡ ਤੇ ਸਥਿਤ ਦਾਣਾ ਮੰਡੀ ਵਿਖੇ ਪਟਿਆਲਾ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਜਿਸ ਦੌਰਾਨ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਮੁਲਾਜ਼ਮ ਇਕੱਠੇ ਹੋ ਰਹੇ ਹਨ ਤੇ ਪੰਜਾਬ ਸਰਕਾਰ ਖਿਲਾਫ ਧਾਵਾ ਬੋਲ ਰਹੇ ਹਨ। ਉਥੇ ਹੀ ਮੁਲਾਜ਼ਮ ਮੋਤੀ ਮਹਿਲ ਵੱਲ ਧਾਵਾ ਬੋਲਣ ਦੀ ਤਿਆਰੀ 'ਚ ਹਨ, ਜਿਸ ਨੂੰ ਲੈ ਕੇ ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਰਸਤੇ 'ਚ ਬੈਰੀਕੇਡਿੰਗ ਕੀਤੀ ਗਈ ਹੈ। ਹੋਰ ਪੜ੍ਹੋ: 2022 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਨੇ ਵਿੱਢੀ ਤਿਆਰੀ, ਅਧਿਕਾਰੀਆਂ ਨੂੰ ਦਿੱਤੇ ਇਹ ਆਦੇਸ਼ ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਦੁਆਰਾ ਕੀਤੀ ਜਾ ਰਹੀ ਇਸ ਹੱਲਾ ਬੋਲ ਰੈਲੀ ਰਾਹੀਂ ਕੈਪਟਨ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲੀ ਜਾਵੇਗੀ। ਉਹਨਾਂ ਆਖਿਆ ਕਿ ਇਸ ਰੈਲੀ ਵਿੱਚ ਭਾਰੀ ਮੀੰਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਛੱਤਰੀਆਂ ਲੈ ਕੇ ਅਤੇ ਰੇਨਕੋਟ ਲੈ ਕੇ ਸ਼ਮੂਲੀਅਤ ਕਰ ਰਹੇ ਹਨ। ਇਹ ਹਨ ਮੁੱਖ ਮੰਗਾਂ- 1. ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਹਿੱਤਾਂ ਅਨੁਸਾਰ ਤਬਦੀਲੀਆਂ ਕੀਤੀਆਂ ਜਾਣ 2. ਸਮੁੱਚੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ 3. ਮਾਣਭੱਤਾ ਵਰਕਰਾਂ ਤੇ ਘੱਟੋ ਘੱਟ ਉਜਰਤਾਂ ਕਾਨੂੰਨ ਲਾਗੂ ਕੀਤਾ ਜਾਵੇ। 4. ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ 5. ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਤੇ ਕੇੰਦਰ ਦੀ ਬਜਾਏ ਪੰਜਾਬ ਸਰਕਾਰ ਦੇ ਸਕੇਲ ਲਾਗੂ ਕੀਤੇ ਜਾਣ 6. ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ -PTC News


Top News view more...

Latest News view more...