ਪੰਜਾਬ ਵਿਧਾਨ ਸਭਾ ਦੀ ਕਾਰਵਾਈ 15 ਮਿੰਟ ਲਈ ਮੁਲਤਵੀ, ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਹੰਗਾਮਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਅੰਦਰ ਬਜਟ ਇਜਲਾਸ ਦੇ ਪੰਜਵੇਂ ਦਿਨ ਦੀ ਕਾਰਵਾਈ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅੱਜ ਰਾਜਪਾਲ ਦੇ ਭਾਸ਼ਣ 'ਤੇ ਬਹਿਸ 'ਚ ਉੱਠੇ ਸੁਆਲਾਂ ਦੇ ਜੁਆਬ ਦੇ ਰਹੇ ਹਨ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਉਸ ਵੇਲੇ ਜ਼ਬਰਦਸਤ ਹੰਗਾਮਾ ਹੋਇਆ , ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਆਪਣਾ ਜਵਾਬੀ ਭਾਸ਼ਣ ਅੰਗਰੇਜ਼ੀ 'ਚ ਸ਼ੁਰੂ ਕੀਤਾ। ਇਸ ਦੌਰਾਨ ਵਿਰੋਧੀਆਂ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਗਲਿਸ਼ 'ਚ ਭਾਸ਼ਣ ਦੇਣ ਨੂੰ ਲੈ ਕੇ ਹੰਗਾਮਾ ਹੋ ਗਿਆ ਹੈ ਅਤੇ ਮੁੱਖ ਮੰਤਰੀ ਕੈਪਟਨ ਦੇ ਭਾਸ਼ਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਹੈ।ਮੁੱਖ ਮੰਤਰੀ ਭਾਰੀ ਵਿਰੋਧ ਦੇ ਬਾਵਜੂਦ ਆਪਣਾ ਭਾਸ਼ਣ ਮਾਂ ਬੋਲੀ ਦੀ ਥਾਂ ਅੰਗਰੇਜ਼ੀ ਵਿਚ ਦੇਣ ਲਈ ਅੜੇ ਰਹੇ। ਇਸ ਦੇ ਨਾਲ ਆਪ ਪਾਰਟੀ ਵੱਲੋਂ ਵੀ ਵਿਰੋਧ ਕੀਤਾ ਗਿਆ। [caption id="attachment_479435" align="aligncenter" width="1280"] ਪੰਜਾਬ ਵਿਧਾਨ ਸਭਾ ਦੀ ਕਾਰਵਾਈ 15 ਮਿੰਟ ਲਈ ਮੁਲਤਵੀ, ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਹੰਗਾਮਾ[/caption] ਇਸ ਦੌਰਾਨ ਹੰਗਾਮੇ ਤੋਂ ਕਰਨ ਮੁੱਖ ਮੰਤਰੀ ਨੇ ਆਪਣਾ ਭਾਸ਼ਣ ਰੋਕਿਆਆ ਤੇ 15 ਮਿੰਟ ਲਈ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ।ਸ਼੍ਰੋਮਣੀ ਅਕਾਲੀ ਦਲ ਅਤੇ ਆਪ ਦੇ ਵਿਧਾਇਕ ਨਾਅਰੇਬਾਜ਼ੀ ਕਰਦੇ ਹੋਏ ਵੇਲ ਵਿਚ ਆ ਗਏ ਹਨ। ਇਸ ਦੇ ਇਲਾਵਾ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸ਼ੁੱਕਰਵਾਰ ਨੂੰ ਵਿਰੋਧੀ ਧਿਰਾਂ ਵਿਚ ਟਕਰਾਅ ਹੋ ਗਿਆ ਹੈ। [caption id="attachment_479434" align="aligncenter" width="1280"] ਪੰਜਾਬ ਵਿਧਾਨ ਸਭਾ ਦੀ ਕਾਰਵਾਈ 15 ਮਿੰਟ ਲਈ ਮੁਲਤਵੀ, ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਹੰਗਾਮਾ[/caption] ਸ਼੍ਰੋਮਣੀ ਅਕਾਲੀ ਦਲ ਨੇ ਗਣਤੰਤਰ ਦਿਵਸ ਵਾਲੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਦੇ ਮਾਮਲੇ ਵਿਚ ਗ੍ਰਿਫ਼ਤਾਰ ਪੰਜਾਬ ਦੇ ਨੌਜਵਾਨਾਂ ’ਤੇ ਤਿਹਾੜ ਜੇਲ੍ਹ ਵਿਚ ਅੱਤਿਆਚਾਰ ਹੋਣ ਦੇ ਦੋਸ਼ ਲਾਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਇਸ ’ਤੇ ਨਿੰਦਾ ਪ੍ਰਸਤਾਵ ਲਿਆਉਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। -PTCNews