ਪੰਜਾਬ ਵਿਧਾਨ ਸਭਾ ਬਜਟ ਇਜਲਾਸ: ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਕਰਨਗੇ ਬਜਟ ਪੇਸ਼

budget
ਪੰਜਾਬ ਵਿਧਾਨ ਸਭਾ ਬਜਟ ਇਜਲਾਸ: ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਕਰਨਗੇ ਬਜਟ ਪੇਸ਼

ਪੰਜਾਬ ਵਿਧਾਨ ਸਭਾ ਬਜਟ ਇਜਲਾਸ: ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਕਰਨਗੇ ਬਜਟ ਪੇਸ਼,ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਚੱਲ ਰਿਹਾ ਹੈ, ਜਿਸ ਦੌਰਾਨ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਜਟ ਪੇਸ਼ ਕਰਨਗੇ। ਅੱਜ ਸਵੇਰੇ 11 ਵਜੇ ਬਜਟ ਪੇਸ਼ ਹੋਵੇਗਾ। ਇਸ ਬਜਟ ‘ਚ ਆਮ ਲੋਕਾਂ ਨਾਲ ਜੁੜ ਕਈ ਵੱਡੇ ਐਲਾਨ ਹੋ ਸਕਦੇ ਹਨ। ਉਮੀਦ ਜਤਾਈ ਜਾ ਰਹੀ ਹੈ ਕਿ ਮਨਪ੍ਰੀਤ ਬਾਦਲ ਅੱਜ 1 ਲੱਖ 45 ਹਜ਼ਾਰ ਕਰੋੜ ਰੁਪਏ ਦਾ ਬਜਟ ਪੇਸ਼ ਕਰ ਸਕਦੇ ਹਨ।

budget
ਪੰਜਾਬ ਵਿਧਾਨ ਸਭਾ ਬਜਟ ਇਜਲਾਸ: ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਕਰਨਗੇ ਬਜਟ ਪੇਸ਼

ਉਥੇ ਹੀ ਬਜਟ ‘ਚ 15 ਹਜ਼ਾਰ ਕਰੋੜ ਰੁਪਏ ਦੇ ਵਾਧੇ ਦੀ ਵੀ ਉਮੀਦ ਜਤਾਈ ਜਾ ਰਹੀ ਹੈ। ਜਿਸ ਨਾਲ ਆਮ ਲੋਕ, ਕਿਸਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਨਾਲ ਹੀ ਪ੍ਰੋਫੈਸ਼ਨਲ ਟੈਕਸ ‘ਤੇ ਵੀ ਸਭ ਦੀ ਨਜ਼ਰ ਰਹੇਗੀ।

budget
ਪੰਜਾਬ ਵਿਧਾਨ ਸਭਾ ਬਜਟ ਇਜਲਾਸ: ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਕਰਨਗੇ ਬਜਟ ਪੇਸ਼

ਮਿਲੀ ਜਾਣਕਾਰੀ ਮੁਤਾਬਕ ਇਸ ਬਜਟ ‘ਚ ਲੋਕਾਂ ਦੀਆਂ ਸਮੱਸਿਆਵਾਂ ਨਾਲ ਜੁੜੇ ਕਈ ਵੱਡੇ ਐਲਾਨ ਹੋ ਸਕਦੇ ਹਨ। ਅੰਮ੍ਰਿਤਸਰ, ਪਟਿਆਲ, ਜਲੰਧਰ, ਲੁਧਿਆਣਾ ਨੂੰ ਕੈਨਾਲ ਰਾਹੀਂ ਪੀਣ ਦੇ ਪਾਣੀ ਦੀ ਸਪਲਾਈ ਲਈ ਵੀ ਫੰਡ ਜਾਰੀ ਹੋ ਸਕਦੇ ਹਨ।

budget
ਪੰਜਾਬ ਵਿਧਾਨ ਸਭਾ ਬਜਟ ਇਜਲਾਸ: ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਕਰਨਗੇ ਬਜਟ ਪੇਸ਼

ਇਥੇ ਇਹ ਵੀ ਦੱਸਣਾ ਬੰਦਾ ਹੈ ਕਿ ਪਿਛਲਾ ਬਜਟ 1 ਲੱਖ 29 ਹਜ਼ਾਰ 698 ਕਰੋੜ ਰੁਪਏ ਦਾ ਸੀ, ਪਰ ਇਸ ਵਾਰ ਬਜਟ ‘ਚ 15 ਹਜ਼ਾਰ ਕਰੋੜ ਰੁਪਏ ਦੇ ਵਾਧੇ ਦੀ ਸੰਭਾਵਨਾ ਹੈ।

budget
ਪੰਜਾਬ ਵਿਧਾਨ ਸਭਾ ਬਜਟ ਇਜਲਾਸ: ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਕਰਨਗੇ ਬਜਟ ਪੇਸ਼

ਜਿਕਰਯੋਗ ਹੈ ਕਿ ਬਜਟ ਇਜਲਾਸ ਦੇ ਪਿਛਲੇ ਦਿਨਾਂ ‘ਚ ਸੈਸ਼ਨ ਕਾਫੀ ਹੰਗਾਮੇ ਭਰਿਆ ਰਿਹਾ, ਜਿਸ ਦੌਰਾਨ ਵਿਰੋਧੀ ਦਲਾਂ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਗਿਆ ਸੀ। ਭਾਵੇ ਉਹ ਕਿਸਾਨਾਂ ਦਾ ਮੁੱਦਾ ਹੋਵੇ ਜਾਂ ਅਧਿਆਪਕਾਂ ਦਾ ਹੋਵੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਅਤੇ ਅਧਿਆਪਕਾਂ ਦੇ ਹੱਕ ‘ਚ ਵਿਧਾਨ ਸਭਾ ‘ਚ ਆਵਾਜ਼ ਬੁਲੰਦ ਕੀਤੀ ਗਈ ਸੀ।

-PTC News