ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ, 18 ਫਰਵਰੀ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਕਰਨਗੇ ਬਜਟ ਪੇਸ਼

vidhan sabha
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ, 18 ਫਰਵਰੀ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਕਰਨਗੇ ਬਜਟ ਪੇਸ਼

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ, 18 ਫਰਵਰੀ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਕਰਨਗੇ ਬਜਟ ਪੇਸ਼,ਚੰਡੀਗੜ੍ਹ: ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋ ਰਿਹਾ ਹੈ। ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਕੇ 21 ਫਰਵਰੀ ਤੱਕ ਚੱਲੇਗਾ। ਅੱਜ ਸਵੇਰੇ 11 ਵਜੇ ਰਾਜਪਾਲ ਬਦਨੌਰ ਦੇ ਭਾਸ਼ਣ ਨਾਲ ਬਜਟ ਸੈਸ਼ਨ ਦੀ ਸ਼ੁਰੂਆਤ ਕੀਤੀ ਜਾਵੇਗੀ। ਉਸ ਤੋਂ ਬਾਅਦ ਦੁਪਹਿਰ 2 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।

vidhan sabha
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ, 18 ਫਰਵਰੀ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਕਰਨਗੇ ਬਜਟ ਪੇਸ਼

ਇਸ ਦੌਰਾਨ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀਆਂ ਉਪਲਬੱਧੀਆਂ ਨੂੰ ਉਜਾਗਰ ਕਰਨਗੇ, ਉਥੇ ਹੀ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਲੀਹਾਂ ਲਾਹੁਣ ਦੀ ਪੂਰੀ ਤਿਆਰੀ ਖਿੱਚੀ ਹੋਈ ਹੈ।

18 ਫਰਵਰੀ ਨੂੰ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਾਲ 2019 – 20 ਦਾ ਬਜਟ ਪੇਸ਼ ਕਰਣਗੇ।

vidhan sabha
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ, 18 ਫਰਵਰੀ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਕਰਨਗੇ ਬਜਟ ਪੇਸ਼

ਸੈਸ਼ਨ ਕਾਫੀ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ।ਵਿਰੋਧੀ ਦਲ ਸੱਤਾਧਾਰੀ ਕਾਂਗਰਸ ਨੂੰ ਮਹਿੰਗਾਈ ਭੱਤਾ ਤੇ ਕਰਮਚਾਰੀਆਂ ਦਾ ਬਕਾਇਆ ਪੈਂਡਿੰਗ ਰਹਿਣ, ਅਧਿਆਪਕਾਂ ਦਾ ਰੈਗੁਲਰ, ਵਿਕਾਸ ਦੀ ਅਣਦੇਖੀ ਤੇ ਕਿਸਾਨਾਂ ਦੀ ਖੁਦਕੁਸ਼ੀ ਦੇ ਮੁੱਦੇ ‘ਤੇ ਘੇਰਨਾ ਚਾਹੇਗੀ।

-PTC News