Thu, Apr 25, 2024
Whatsapp

ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਇਜਲਾਸ ਸ਼ੁਰੂ , ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

Written by  Shanker Badra -- September 03rd 2021 10:28 AM -- Updated: September 03rd 2021 10:35 AM
ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਇਜਲਾਸ ਸ਼ੁਰੂ , ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਇਜਲਾਸ ਸ਼ੁਰੂ , ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ : ਅੱਜ ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਹ ਇਜਲਾਸ 9ਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਦਿਆ ਗਿਆ ਹੈ। ਇਸ ਸੈਸ਼ਨ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋ ਗਈ ਹੈ ਅਤੇ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। [caption id="attachment_529755" align="aligncenter" width="300"] ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਇਜਲਾਸ ਸ਼ੁਰੂ , ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ[/caption] ਇਸ ਸੈਸ਼ਨ ਦੌਰਾਨ ਸਾਬਕਾ ਕੇਂਦਰੀ ਮੰਤਰੀ ਆਰਐਲ ਭਾਟੀਆ, ਸਾਬਕਾ ਮੰਤਰੀ ਸਰਦਾਰ ਗੁਰਨਾਮ ਸਿੰਘ ਅਬਦੁਲ ਖੁਰਾਣਾ, ਸਾਬਕਾ ਮੰਤਰੀ ਗੁਲਜ਼ਾਰ ਸਿੰਘ, ਸਾਬਕਾ ਮੰਤਰੀ ਸੁਰਜੀਤ ਕੌਰ ਕਾਲਕਟ, ਸਾਬਕਾ ਮੰਤਰੀ ਚੌਧਰੀ ਰਾਧਾ ਕ੍ਰਿਸ਼ਨ, ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ, ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਸ਼ ਸਾਹਨੀ, ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ, ਸਾਬਕਾ ਵਿਧਾਇਕ ਜਗਰਾਜ ਸਿੰਘ ਗਿੱਲ, ਸਿਪਾਹੀ ਸ਼ਹੀਦ ਪ੍ਰਭਜੀਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। [caption id="attachment_529747" align="aligncenter" width="300"] ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਇਜਲਾਸ ਸ਼ੁਰੂ , ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ[/caption] ਇਸ ਦੇ ਇਲਾਵਾ ਆਜ਼ਾਦੀ ਘੁਲਾਟੀਏ ਸ੍ਰੀ ਕਾਲਾ ਸਿੰਘ, ਆਜ਼ਾਦੀ ਘੁਲਾਟੀਏ ਗੁਰਦੇਵ ਸਿੰਘ, ਆਜ਼ਾਦੀ ਘੁਲਾਟੀਏ ਰਣਜੀਤ ਸਿੰਘ, ਆਜ਼ਾਦੀ ਘੁਲਾਟੀਏ ਸੁਲੱਖਣ ਸਿੰਘ, ਅਥਲੀਟ ਮਿਲਖਾ ਸਿੰਘ , ਸਰਦਾਰਨੀ ਮਾਨ ਕੌਰ ਅਥਲੀਟ, ਵਾਈਐਸ ਰੱਤਾ ਰਿਟਾਇਰਡ ਆਈਏਐਸ, ਮੁਹੰਮਦ ਇਜ਼ਹਾਰ ਆਲਮ ਰਿਟਾਇਰਡ ਆਈਪੀਐਸ, ਰਸ਼ਪਾਲ ਮਲਹੋਤਰਾ ਸੀਆਰਆਰਆਈ. ਡੀ, ਸ੍ਰੀਮਤੀ ਮਹਿੰਦਰ ਕੌਰ ਕੈਬਨਿਟ ਰੈਂਕ ਅਤੇ ਸਾਬਕਾ ਐਸਜੀਪੀਸੀ ਮੈਂਬਰ ਕੁਲਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ। [caption id="attachment_529749" align="aligncenter" width="300"] ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਇਜਲਾਸ ਸ਼ੁਰੂ , ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ[/caption] ਦੱਸ ਦੇਈਏ ਕਿ 11 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ। ਇਸ ਵਿਸ਼ੇਸ਼ ਇਜਲਾਸ ਦੌਰਾਨ ਭਾਰਤ ਦੇ ਸਾਬਕਾ ਚੀਫ਼ ਜਸਟਿਸ ਜਗਦੀਸ਼ ਸਿੰਘ ਖੇਹਰ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪੋ-ਆਪਣੇ ਵਿਚਾਰ ਰੱਖਣਗੇ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉਨ੍ਹਾਂ ਦੀ ਜੀਵਨੀ ,ਫਲਸਫੇ ਤੇ ਸਿਖਿਆਵਾਂ 'ਤੇ ਚਾਨਣਾ ਪਾਉਣਗੇ। -PTCNews


Top News view more...

Latest News view more...