ਪੰਜਾਬ ਵਿਧਾਨ ਸਭਾ ਇਜਲਾਸ :ਕਾਂਗਰਸ ਸਰਕਾਰ ਲੋਕ ਮੁੱਦਿਆਂ ‘ਤੇ ਗੱਲਬਾਤ ਨਹੀਂ ਕਰਨਾ ਚਾਹੁੰਦੀ :ਬਿਕਰਮ ਮਜੀਠੀਆ

Punjab Vidhan Sabha Session : Congress government does not want to discuss people issues: Bikram Majithia
ਪੰਜਾਬ ਵਿਧਾਨ ਸਭਾ ਇਜਲਾਸ : ਕਾਂਗਰਸ ਸਰਕਾਰ ਲੋਕ ਮੁੱਦਿਆਂ 'ਤੇ ਗੱਲਬਾਤ ਨਹੀਂ ਕਰਨਾ ਚਾਹੁੰਦੀ : ਬਿਕਰਮ ਮਜੀਠੀਆ    

ਪੰਜਾਬ ਵਿਧਾਨ ਸਭਾ ਇਜਲਾਸ :ਕਾਂਗਰਸ ਸਰਕਾਰ ਲੋਕ ਮੁੱਦਿਆਂ ‘ਤੇ ਗੱਲਬਾਤ ਨਹੀਂ ਕਰਨਾ ਚਾਹੁੰਦੀ :ਬਿਕਰਮ ਮਜੀਠੀਆ:ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਰੋਸ ਵਜੋਂ ਸਦਨ ‘ਚੋਂ ਵਾਕ-ਆਊਟ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਲੋਕ ਮੁੱਦੇ ਵਿਚਾਰਨ ਤੇ ਆਪ ਦੇ ਵਿਧਾਇਕ ਬਿਜਲੀ ਦੇ ਮੁੱਦੇ ਵਿਚਾਰਨ ਦੀ ਮੰਗਕਰਨ ਰਹੇ ਹਨ ਤਾਂ ਸਪੀਕਰ ਨੇ ਕਿਹਾ ਇਹ ਸਪੈਸ਼ਲ ਸੈਸ਼ਨ ਹੈ ,ਇਸ ਕਾਰਨ ਹੋਰ ਮੁੱਦੇ ਵਿਚਾਰਨੇ ਸੰਭਵ ਨਹੀਂ ਹਨ। ਜਿਸ ਕਰਕੇ ਅਕਾਲੀ ਦਲ ਦੇ ਵਿਧਾਇਕਾਂ ਨੇ ਰੋਸ ਵਜੋਂ ਸਦਨ ‘ਚੋਂ ਵਾਕ-ਆਊਟ ਵਾਕਆਊਟ ਕੀਤਾ ਹੈ।

Punjab Vidhan Sabha Session : Congress government does not want to discuss people issues: Bikram Majithia
ਪੰਜਾਬ ਵਿਧਾਨ ਸਭਾ ਇਜਲਾਸ : ਕਾਂਗਰਸ ਸਰਕਾਰ ਲੋਕ ਮੁੱਦਿਆਂ ‘ਤੇ ਗੱਲਬਾਤ ਨਹੀਂ ਕਰਨਾ ਚਾਹੁੰਦੀ : ਬਿਕਰਮ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਸੀਂ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਾਂ ਤੇ ਲੋਕਾਂ ਦੇ ਸਵਾਲ ਰੱਖਣੇ ਸਾਡੀ ਜੁੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਲਿਤ ਵਿਦਿਆਰਥੀਆਂ ਦਾ ਮੁੱਦਾ ,ਮੁਲਾਜ਼ਮਾਂ ਦੇ ਭੱਤੇ ਤੇ ਤਨਖਾਹਾਂ ਦਾ ਮੁੱਦਾ , ਬਿਜਲੀ ਦਾ ਮੁੱਦਾ , ਘਰ -ਘਰ ਨੌਕਰੀ ਦੇਣ ਦਾ ਮੁੱਦਾ ,ਕਿਸਾਨਾਂ ਦੇ ਕਰਜ਼ਿਆਂ ਦਾ ਮੁੱਦਾ ,ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਮੁੱਦਾ ਸੀ ਪਰ ਕਾਂਗਰਸ ਸਰਕਾਰ ਲੋਕਾਂ ਦੇ ਮੁੱਦੇ ਚੁੱਕਣ ਹੀ ਨਹੀਂ ਦੇ ਰਹੀ।

Punjab Vidhan Sabha Session : Congress government does not want to discuss people issues: Bikram Majithia
ਪੰਜਾਬ ਵਿਧਾਨ ਸਭਾ ਇਜਲਾਸ : ਕਾਂਗਰਸ ਸਰਕਾਰ ਲੋਕ ਮੁੱਦਿਆਂ ‘ਤੇ ਗੱਲਬਾਤ ਨਹੀਂ ਕਰਨਾ ਚਾਹੁੰਦੀ : ਬਿਕਰਮ ਮਜੀਠੀਆ

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੋ ਕਾਂਗਰਸ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲੋਕਾਂ ਨੂੰ ਛੁਣਛੁਣੇ ਵੰਡ ਰਹੀ ਹੈ ,ਅਸੀਂ ਉਹ ਦੇਖਣ ਲਈ ਨਹੀਂ ਆਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ‘ਤੇ ਹਰ ਰੋਜ਼ ਕਰੋੜਾਂ ਰੁਪਏ ਖ਼ਰਚ ਹੋ ਰਹੇ ਹਨ ,ਜੇਕਰ ਲੋਕਾਂ ਦੇ ਮੁੱਦੇ ਹੀ ਨਹੀਂ ਨਹੀਂ ਚੁੱਕਣੇ ਤਾਂ ਫ਼ਿਰ ਕੀ ਫ਼ਾਇਦਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਲੋਕ ਮੁੱਦਿਆਂ ‘ਤੇ ਗੱਲਬਾਤ ਨਹੀਂ ਕਰਨਾ ਚਾਹੁੰਦੀ।

Punjab Vidhan Sabha Session : Congress government does not want to discuss people issues: Bikram Majithia
ਪੰਜਾਬ ਵਿਧਾਨ ਸਭਾ ਇਜਲਾਸ : ਕਾਂਗਰਸ ਸਰਕਾਰ ਲੋਕ ਮੁੱਦਿਆਂ ‘ਤੇ ਗੱਲਬਾਤ ਨਹੀਂ ਕਰਨਾ ਚਾਹੁੰਦੀ : ਬਿਕਰਮ ਮਜੀਠੀਆ

ਬਿਕਰਮ ਮਜੀਠੀਆ ਨੇ ਬਿਜਲੀ ਸਮਝੌਤਿਆਂ ਦੇ ਸਬੰਧ ‘ਚ ਸਰਕਾਰ ਵੱਲੋਂ ਵ੍ਹਾਈਟ ਪੇਪਰ ਲਿਆਉਣ ਨੂੰ ਝੂਠ ਦਾ ਪੁਲੰਦਾ ਦੱਸਿਆ ਹੈ। ਵਿਧਾਇਕ ਐੱਨ.ਕੇ. ਸ਼ਰਮਾ ਨੇ ਬਿਜਲੀ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਿਆ ਹੈ ਅਤੇ ਕਿਹਾ ਅਕਾਲੀ ਦਲ ਸਰਕਾਰ ਨੇ ਡਾ. ਮਨਮੋਹਨ ਸਿੰਘ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਬਿਜਲੀ ਸਮਝੌਤੇ ਕੀਤੇ ਸਨ। ਉਨ੍ਹਾਂ ਕਿਹਾ ਕਿ ‘ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਬਿਜਲੀ ਸਰਪਲਸ ਸੂਬਾ’ ਬਣਿਆ ਸੀ।
-PTCNews