Advertisment

ਪੰਜਾਬ ਵਿਧਾਨ ਸਭਾ ਇਜਲਾਸ : ਡਾ. ਮਨਮੋਹਨ ਸਿੰਘ ਨੇ ਪਹਿਲੀ ਬੈਠਕ ਨੂੰ ਕੀਤਾ ਸੰਬੋਧਨ, ਜਾਣੋ ਕੀ ਬੋਲੇ

author-image
Jashan A
Updated On
New Update
ਪੰਜਾਬ ਵਿਧਾਨ ਸਭਾ ਇਜਲਾਸ : ਡਾ. ਮਨਮੋਹਨ ਸਿੰਘ ਨੇ ਪਹਿਲੀ ਬੈਠਕ ਨੂੰ ਕੀਤਾ ਸੰਬੋਧਨ, ਜਾਣੋ ਕੀ ਬੋਲੇ
Advertisment
ਪੰਜਾਬ ਵਿਧਾਨ ਸਭਾ ਇਜਲਾਸ : ਡਾ. ਮਨਮੋਹਨ ਸਿੰਘ ਨੇ ਪਹਿਲੀ ਬੈਠਕ ਨੂੰ ਕੀਤਾ ਸੰਬੋਧਨ, ਜਾਣੋ ਕੀ ਬੋਲੇ,ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਚੁੱਕਾ ਹੈ।ਇਸ ਖ਼ਾਸ ਇਜਲਾਸ ਵਿੱਚ ਉੱਪ-ਰਾਸ਼ਟਰਪਤੀ ਵੈਂਕਈਆ ਨਾਇਡੂ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਦੋਵੇਂ ਸੂਬਿਆਂ ਦੇ ਰਾਜਪਾਲ ਤੇ ਵਿਧਾਇਕ ਮੌਜੂਦ ਹਨ। ਇਸ ਦੌਰਾਨ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸੈਸ਼ਨ ਦੀ ਪਹਿਲੀ ਬੈਠਕ ਨੂੰ ਸੰਬੋਧਨ ਕੀਤਾ।ਇਸ ਮੌਕੇ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਹੱਥੀਂ ਕਿਰਤ ਕਰਕੇ ਆਪਣੀ ਉਪਜੀਵਕਾ ਕਮਾਈ ਅਤੇ ਲੋਕਾਂ ਨੂੰ ਵੀ ਇਸੇ ਮਾਰਗ 'ਤੇ ਚੱਲਣ ਦਾ ਉਪਦੇਸ਼ ਦਿੱਤਾ। ਹੋਰ ਪੜ੍ਹੋ: ਸੁਖਬੀਰ ਸਿੰਘ ਬਾਦਲ ਪਹੁੰਚੇ ਸੁਲਤਾਨਪੁਰ ਲੋਧੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਆਪਣੇ ਜੀਵਨ ਦੇ ਆਖਰੀ 18 ਸਾਲ ਕਰਤਾਰਪੁਰ ਸਾਹਿਬ ਵਿਖੇ ਬਿਤਾਏ ਅਤੇ ਇੱਥੇ ਖੇਤੀ ਕਰਕੇ ਹੱਲ ਚਲਾ ਕੇ ਆਪਣੇ ਜੀਵਨ ਦਾ ਨਿਰਵਾਹ ਕੀਤਾ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ 'ਚ ਸਾਨੂੰ ਸਭ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਆਪਣਾ ਜੀਵਨ ਗੁਜ਼ਾਰਨਾ ਚਾਹੀਦਾ ਹੈ।ਜ਼ਿਕਰ ਏ ਖਾਸ ਹੈ ਕਿ ਇਜਲਾਸ ਨੂੰ ਲੈ ਕੇ ਵਿਧਾਨ ਸਭਾ ਨੂੰ ਅੰਦਰੋਂ ਅਤੇ ਬਾਹਰੋਂ ਖੂਬਸੂਰਤ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਹੈ। -PTC News-
punjabi-news punjab-vidhan-sabha-session dr-manmohan-singh punjab-vidhan-sabha-session-news
Advertisment

Stay updated with the latest news headlines.

Follow us:
Advertisment