Advertisment

ਪੰਜਾਬ ਵਿਧਾਨ ਸਭਾ ਇਜਲਾਸ: ਰਾਜਪਾਲ ਦੇ ਭਾਸ਼ਣ ਮਗਰੋਂ ਅੱਜ ਦੀ ਕਾਰਵਾਈ ਖਤਮ

author-image
Jashan A
Updated On
New Update
ਪੰਜਾਬ ਵਿਧਾਨ ਸਭਾ ਇਜਲਾਸ: ਰਾਜਪਾਲ ਦੇ ਭਾਸ਼ਣ ਮਗਰੋਂ ਅੱਜ ਦੀ ਕਾਰਵਾਈ ਖਤਮ
Advertisment
ਪੰਜਾਬ ਵਿਧਾਨ ਸਭਾ ਇਜਲਾਸ: ਰਾਜਪਾਲ ਦੇ ਭਾਸ਼ਣ ਮਗਰੋਂ ਅੱਜ ਦੀ ਕਾਰਵਾਈ ਖਤਮ,ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਅੱਜ ਦੀ ਕਾਰਵਾਈ ਖਤਮ ਹੋ ਗਈ ਹੈ। ਰਾਜਪਾਲ ਦੇ ਭਾਸ਼ਣ ਮਗਰੋਂ ਧਾਨ ਸਭਾ ਉਠਾਈ ਗਈ। ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਲਈ ਸਦਨ ਦੇ ਬਾਹਰ ਪਹੁੰਚੇ, ਜਿਥੇ ਉਹਨਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ। SADਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ‘ਚ ਅਕਾਲੀ ਦਲ ਦੇ ਵਿਧਾਇਕਾਂ ਨੇ ਹੱਥਾਂ ‘ਚ ਛੁਣ-ਛਣੇ ਫੜ੍ਹ ਕੇ ਪੰਜਾਬ ਸਰਕਾਰ ਨੂੰ ਘਰ ਘਰ ਨੌਕਰੀ ਦੇਣ ਵਾਅਦੇ, ਮੋਬਾਈਲ ਫ਼ੋਨ ਦੇ ਵਾਅਦੇ ਅਤੇ ਕਿਸਾਨਾਂ ਕਰਜ਼ਾ ਮੁਆਫੀ ਦੇ ਵਾਅਦੇ ਯਾਦ ਕਰਾਏ।
Advertisment
publive-imageਹੋਰ ਪੜ੍ਹੋ: ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਖਿਲਾਫ ਹੱਲਾ-ਬੋਲ , ਵੱਡੀ ਗਿਣਤੀ 'ਚ ਪਹੁੰਚੇ ਲੋਕ (ਤਸਵੀਰਾਂ) ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਇਜਲਾਸ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਇਆ। SAD Protestਇਸ ਦੌਰਾਨ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ ਹੰਗਾਮਾ ਕੀਤਾ ਗਿਆ ਅਤੇ ਅਕਾਲੀ ਵਿਧਾਇਕਾਂ ਵਲੋਂ ਆਰਥਿਕ ਤੰਗੀ ਤੇ ਬਿਜਲੀ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਘੇਰਿਆ ਤੇ ਸਦਨ 'ਚੋਂ ਵਾਕ-ਆਊਟ ਕਰ ਦਿੱਤਾ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵਲੋਂ ਵੀ ਪੰਜਾਬ 'ਚ ਮਹਿੰਗੀ ਬਿਜਲੀ ਨੂੰ ਲੈ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕਰਦਿਆਂ ਵਿਧਾਨ ਸਭਾ 'ਚੋਂ ਵਾਕਆਊਟ ਕਰ ਦਿੱਤਾ ਗਿਆ। -PTC News-
punjabi-news latest-punjabi-news punjab-vidhan-sabha punjab-vidhan-sabha-special-session
Advertisment

Stay updated with the latest news headlines.

Follow us:
Advertisment