ਮੁੱਖ ਖਬਰਾਂ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਦਿਨ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

By Shanker Badra -- November 11, 2021 10:11 am -- Updated:Feb 15, 2021

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਤੇ ਆਖ਼ਰੀ ਦਿਨ ਹੈ। ਇਹ ਸੈਸ਼ਨ ਅੱਜ ਸਵੇਰੇ 11.00 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਜਿੱਥੇ ਵਿਚਾਰ-ਚਰਚਾ ਕੀਤੀ ਜਾਵੇਗੀ, ਉੱਥੇ ਹੀ ਵਿਰੋਧੀਆਂ ਵੱਲੋਂ ਸਰਕਾਰ ਨੂੰ ਘੇਰਨ ਦੀ ਤਿਆਰੀ ਵੀ ਕਰ ਲਈ ਗਈ ਹੈ।

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਦਿਨ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਇਹ ਇਜਲਾਸ ਹੰਗਾਮੇਦਾਰ ਰਹਿਣ ਦੇ ਆਸਾਰ ਹਨ ਕਿਉਂਕਿ ਵਿਰੋਧੀ ਪਾਰਟੀਆਂ ਵੱਲੋਂ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਇਜਲਾਸ ਦੌਰਾਨ ਬੀ.ਐੱਸ.ਐੱਫ. ਮੁੱਦੇ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਬੀਐਸਐਫ ਦੀ ਸੀਮਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਲਈ ਕੇਂਦਰ ਸਰਕਾਰ ਖ਼ਿਲਾਫ਼ ਨਿੰਦਾ ਮਤਾ ਲਿਆਂਦਾ ਜਾਵੇਗਾ।

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਦਿਨ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਇਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਵੱਲੋਂ ਸਦਨ ਦੀਆਂ ਵੱਖ -ਵੱਖ ਕਮੇਟੀਆਂ ਦੀਆਂ ਰਿਪੋਰਟਾਂ ਸਦਨ ਵਿਚ ਰੱਖੀਆਂ ਜਾਣਗੀਆਂ। ਇਸ ਵਿਚ ਵਿਸ਼ੇਸ਼ ਤੌਰ ’ਤੇ ਦਸ਼ਮੇਸ਼ ਨਹਿਰ ਦੀ ਉਸਾਰੀ ਵਿਚ ਉਭਰੇ ਮਸਲਿਆਂ ਦੀ ਪੜਚੋਲ ਅਤੇ ਪੰਜਾਬ ਵਿਚ ਜ਼ਮੀਨਦੋਜ਼ ਪਾਣੀ ਦੇ ਪੱਧਰ ਵਿਚ ਸੁਧਾਰ ਬਾਰੇ ਰਿਪੋਰਟ ਸ਼ਾਮਲ ਹੋਵੇਗੀ। ਇਸ ਇਜਲਾਸ ਦੌਰਾਨ ਪਲਾਕਸ਼ਾ ਯੂਨੀਵਰਸਿਟੀ ਸਮੇਤ ਵੱਖ- ਵੱਖ ਮਾਮਲਿਆਂ ’ਤੇ ਮੰਤਰੀਆਂ ਵੱਲੋਂ ਰਿਪੋਰਟਾਂ ਵੀ ਸਦਨ ਵਿਚ ਰੱਖੀਆਂ ਜਾਣਗੀਆਂ।

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਦਿਨ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਦੱਸ ਦੇਈਏ ਕਿ ਚੰਨੀ ਸਰਕਾਰ ਵੱਲੋਂ 2 ਦਿਨਾਂ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ। ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ 11 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਸੀ।
-PTCNews