Fri, Apr 26, 2024
Whatsapp

ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ: ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Written by  Jashan A -- November 07th 2019 02:05 PM
ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ: ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ: ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ: ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ,ਚੰਡੀਗੜ੍ਹ; ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ। ਜਿਸ ਦੌਰਾਨ ਕਾਰਵਾਈ 2 ਦਿਨਾਂ ਤੱਕ ਚੱਲੀ, ਜਿਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਜਲਾਸ ਦੇ ਦੂਸਰੇ ਦਿਨ 2 ਬਿੱਲ ਪਾਸ ਕੀਤੇ ਗਏ। ਪਹਿਲਾਂ ਪੰਜਾਬ ਗੈਰ ਸਿੱਖਿਆ ਪ੍ਰਾਪਤ ਵਿੱਦਿਅਕ ਸੰਸਥਾਵਾਂ ਦੀਆਂ ਫੀਸਾਂ ਨੂੰ ਰੇਗੂਲੇਟ ਕਰਨ ਸਬੰਧੀ ਸੋਧ ਬਿੱਲ ਸਦਨ 'ਚ ਪਾਸ ਕੀਤਾ ਗਿਆ, ਜਦੋਂ ਕਿ ਦੂਜਾ ਸਿਆਸੀ ਸਲਾਹਕਾਰਾਂ ਨੂੰ ਅਯੋਗ ਹੋਣ ਤੋਂ ਬਚਾਉਣ ਲਈ ਬਿੱਲ ਪਾਸ ਕੀਤਾ ਗਿਆ। ਹਾਲਾਂਕਿ ਇਨ੍ਹਾਂ ਦੋਹਾਂ ਬਿੱਲਾਂ ਦਾ ਵਿਰੋਧੀ ਧਿਰਾਂ ਵਲੋਂ ਵਿਰੋਧ ਕੀਤਾ ਗਿਆ ਅਤੇ ਨਾਅਰੇਬਾਜ਼ੀ ਵੀ ਕੀਤੀ ਗਈ। ਹੋਰ ਪੜ੍ਹੋ: ਹਰਿਆਣਾ ਵਿਧਾਨ ਸਭਾ ਦੇ ਸਪੀਕਰ ਬਣੇ ਗਿਆਨਚੰਦ ਗੁਪਤਾ ਤੁਹਾਨੂੰ ਦੱਸ ਦਈਏ ਕਿ ਇਜਲਾਸ ਦੇ ਪਹਿਲੇ ਦਿਨ ਜਿਥੇ ਪਹਿਲੀ ਬੈਠਕ ਨੂੰ ਉੱਪ-ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸੰਬੋਧਨ ਕੀਤਾ, ਉਥੇ ਹੀ ਪਿਛਲੇ ਸਮੇਂ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਉਨ੍ਹਾਂ ਦੀ ਯਾਦ ‘ਚ 2 ਮਿੰਟ ਦਾ ਮੌਨ ਵਰਤ ਰੱਖਿਆ ਗਿਆ। -PTC News


Top News view more...

Latest News view more...