ਮੁੱਖ ਖਬਰਾਂ

ਪੰਜਾਬ ਵਿਧਾਨ ਸਭਾ ਦੇ 2 ਦਿਨਾਂ ਵਿਸ਼ੇਸ਼ ਇਜਲਾਸ ਦੀ ਅੱਜ ਹੋਵੇਗੀ ਸ਼ੁਰੂਆਤ

By Jashan A -- January 16, 2020 8:01 am -- Updated:Feb 15, 2021

ਪੰਜਾਬ ਵਿਧਾਨ ਸਭਾ ਦੇ 2 ਦਿਨਾਂ ਵਿਸ਼ੇਸ਼ ਇਜਲਾਸ ਦੀ ਅੱਜ ਹੋਵੇਗੀ ਸ਼ੁਰੂਆਤ,ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਵਿਸ਼ੇਸ਼ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਅੱਜ ਸਵੇਰੇ 11 ਵਜੇ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਨਾਲ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਪਹਿਲੇ ਦਿਨ ਦੀ ਕਾਰਵਾਈ ਇਸ ਭਾਸ਼ਣ ਤੋਂ ਬਾਅਦ ਸਮਾਪਤ ਕਰ ਕੇ ਸਭਾ ਅਗਲੇ ਦਿਨ ਤੱਕ ਉਠ ਜਾਵੇਗੀ।

ਦੂਜੇ ਦਿਨ ਦੀ ਕਾਰਵਾਈ ਪਿਛਲੇ ਸਮੇਂ ’ਚ ਵਿਛੜੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੋਕ ਮਤਾ ਪੇਸ਼ ਕਰਨ ਨਾਲ ਸ਼ੂਰੁ ਹੋਵੇਗੀ।

ਹੋਰ ਪੜ੍ਹੋ: ਆਂਧਰਾ ਪ੍ਰਦੇਸ਼ 'ਚ ਯਾਤਰੀਆਂ ਨਾਲ ਭਰੀ ਬੱਸ 'ਚ ਲੱਗੀ ਅੱਗ, 6 ਲੋਕ ਜ਼ਖਮੀ

ਇਸ ਸੈਸ਼ਨ ਦੌਰਾਨ ਅਨੁਸੂਚਿਤ ਜਾਤੀਆਂ ਲਈ ਰਾਖਵੇਂਕਰਨ ਬਿੱਲ ਦੀ ਮਿਆਦ ਵਧਾਉਣ ਸਬੰਧੀ ਮਤਾ ਲਿਆਂਦਾ ਜਾਵੇਗਾ। ਇਸ ਸੈਸ਼ਨ ਦੌਰਾਨ ਨਾਗਰਿਕਤਾ ਸੋਧ ਕਾਨੂੰਨ 'ਤੇ ਵੀ ਚਰਚਾ ਹੋ ਸਕਦੀ ਹੈ। ਪੰਜਾਬ ਜੀ.ਐੱਸ.ਟੀ ਕਾਨੂੰਨ 2019 ਨੂੰ ਕਾਨੂੰਨੀ ਰੂਪ ਦਿੱਤਾ ਜਾਵੇਗਾ। ਇਸ ਦੌਰਾਨ ਕੁਝ ਹੋਰ ਬਿੱਲ ਵੀ ਸਦਨ 'ਚ ਪੇਸ਼ ਹੋ ਸਕਦੇ ਹਨ।

ਉਧਰ ਵਿਰੋਧੀ ਧਿਰਾਂ ਵੱਲੋਂ ਕਾਂਗਰਸ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਵਧੀਆਂ ਬਿਜਲੀ ਦਰਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਸੂਬਾ ਸਰਕਾਰ ਨੂੰ ਘੇਰਨਗੀਆਂ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:

-PTC News