Sat, Apr 20, 2024
Whatsapp

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਅੱਜ ਦੂਜੇ ਦਿਨ ਚੰਨੀ ਸਰਕਾਰ ਵੱਲੋਂ ਪੇਸ਼ ਕੀਤੇ ਜਾਣਗੇ ਕਈ ਅਹਿਮ ਬਿੱਲ

Written by  Shanker Badra -- November 11th 2021 10:03 AM
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਅੱਜ ਦੂਜੇ ਦਿਨ ਚੰਨੀ ਸਰਕਾਰ ਵੱਲੋਂ ਪੇਸ਼ ਕੀਤੇ ਜਾਣਗੇ ਕਈ ਅਹਿਮ ਬਿੱਲ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਅੱਜ ਦੂਜੇ ਦਿਨ ਚੰਨੀ ਸਰਕਾਰ ਵੱਲੋਂ ਪੇਸ਼ ਕੀਤੇ ਜਾਣਗੇ ਕਈ ਅਹਿਮ ਬਿੱਲ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਅੱਜ ਦੂਜੇ ਦਿਨ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਅੱਠ ਬਿੱਲ ਪੇਸ਼ ਕੀਤੇ ਜਾਣਗੇ। ਇਸ ਦੀ ਗਿਣਤੀ ਵੀ ਵੱਧ ਸਕਦੀ ਹੈ। ਵਿਧਾਨ ਸਭਾ ਵਿੱਚ ਸੂਬਾ ਸਰਕਾਰ ਬੀਐਸਐਫ ਦੀ ਸੀਮਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਲਈ ਕੇਂਦਰ ਸਰਕਾਰ ਖ਼ਿਲਾਫ਼ ਨਿੰਦਾ ਪ੍ਰਸਤਾਵ ਵੀ ਲਿਆਵੇਗੀ। [caption id="attachment_547697" align="aligncenter" width="300"] ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਅੱਜ ਦੂਜੇ ਦਿਨ ਚੰਨੀ ਸਰਕਾਰ ਵੱਲੋਂ ਪੇਸ਼ ਕੀਤੇ ਜਾਣਗੇ ਕਈ ਅਹਿਮ ਬਿੱਲ[/caption] ਸਰਕਾਰ ਨੂੰ ਸਦਨ ਵਿੱਚ ਭਾਵੇਂ ਕੋਈ ਵੱਡੀ ਚੁਣੌਤੀ ਪੇਸ਼ ਨਾ ਆਵੇ ਪਰ ਕੇਂਦਰ ਦੇ ਤਿੰਨ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਹੋਏ ਸਮਝੌਤੇ ਨੂੰ ਲੈ ਕੇ ਵਿਰੋਧੀ ਧਿਰ ਹਮਲਾਵਰ ਹੋ ਸਕਦੀ ਹੈ। ਵਿਰੋਧੀ ਧਿਰਾਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਚੰਨੀ ਸਰਕਾਰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਸਮਝੌਤਾ ਰੱਦ ਕਰਨ ਲਈ ਕਿਸ ਤਰ੍ਹਾਂ ਕੰਮ ਕਰੇਗੀ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਪੰਜਾਬ ਵਿੱਚ ਲਾਗੂ ਹੋਣ ਤੋਂ ਰੋਕਣ ਲਈ ਸਰਕਾਰ ਕੀ ਕਦਮ ਚੁੱਕਣ ਜਾ ਰਹੀ ਹੈ। [caption id="attachment_547696" align="aligncenter" width="300"] ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਅੱਜ ਦੂਜੇ ਦਿਨ ਚੰਨੀ ਸਰਕਾਰ ਵੱਲੋਂ ਪੇਸ਼ ਕੀਤੇ ਜਾਣਗੇ ਕਈ ਅਹਿਮ ਬਿੱਲ[/caption] ਸਰਕਾਰ ਨੇ ਭਾਵੇਂ ਥਰਮਲ ਪਲਾਂਟਾਂ ਨਾਲ ਹੋਏ ਸਮਝੌਤੇ ਰੱਦ ਕਰਨ ਲਈ ਕੰਪਨੀਆਂ ਨੂੰ ਨੋਟਿਸ ਦਿੱਤੇ ਹਨ ਪਰ ਵਿਰੋਧੀ ਧਿਰ ਵ੍ਹਾਈਟ ਪੇਪਰ ਲਿਆਉਣ ਅਤੇ ਸਮਝੌਤੇ ਰੱਦ ਕਰਨ ਲਈ ਵਿਧਾਨ ਸਭਾ ਵਿੱਚ ਭਰੋਸਾ ਦਿਵਾਉਣ ਲਈ ਸਰਕਾਰ ’ਤੇ ਹਮਲਾ ਕਰ ਸਕਦੀ ਹੈ। ਹਾਲਾਂਕਿ ਇੱਕ ਦਿਨ ਪਹਿਲਾਂ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਊਰਜਾ ਸੁਰੱਖਿਆ ਬਿੱਲ, ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਨ ਅਤੇ ਪਾਵਰ ਟੈਰਿਫ ਬਿੱਲ, 2021 ਨੂੰ ਦੁਬਾਰਾ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਵੀਰਵਾਰ ਨੂੰ ਸਦਨ ਵਿੱਚ ਪੇਸ਼ ਕੀਤਾ ਜਾਵੇਗਾ। [caption id="attachment_547698" align="aligncenter" width="300"] ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਅੱਜ ਦੂਜੇ ਦਿਨ ਚੰਨੀ ਸਰਕਾਰ ਵੱਲੋਂ ਪੇਸ਼ ਕੀਤੇ ਜਾਣਗੇ ਕਈ ਅਹਿਮ ਬਿੱਲ[/caption] ਦੱਸ ਦੇਈਏ ਕਿ ਚੰਨੀ ਸਰਕਾਰ ਲਈ ਬੀ.ਐੱਸ.ਐੱਫ. ਦੀ ਸੀਮਾ ਵਧਾਉਣ ਦੇ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਨਿੰਦਾ ਪ੍ਰਸਤਾਵ ਪਾਸ ਕਰਨਾ ਕੋਈ ਵੱਡੀ ਚੁਣੌਤੀ ਨਹੀਂ ਹੋਵੇਗੀ ਪਰ ਦੇਖਣਾ ਹੋਵੇਗਾ ਕਿ ਭਾਜਪਾ ਦੇ ਦੋ ਵਿਧਾਇਕ ਸਦਨ ​​'ਚ ਮੌਜੂਦ ਰਹਿ ਕੇ NDA ਪ੍ਰਸਤਾਵ ਦੇ ਖਿਲਾਫ ਬਿਆਨ ਦਿੰਦੇ ਹਨ ਜਾਂ ਨਹੀਂ। -PTCNews


Top News view more...

Latest News view more...