ਮੁੱਖ ਖਬਰਾਂ

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ

By Shanker Badra -- August 19, 2021 9:11 am

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਬੀਤੀ ਦੇਰ ਸ਼ਾਮ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਹੈ। ਸੁਮੇਧ ਸੈਣੀ 'ਤੇ ਪੰਜਾਬ ਪੁਲਿਸ ਦੀ ਭਰਤੀ ਦੌਰਾਨ ਕਥਿਤ ਘਪਲਾ ਕਰਨ ਦਾ ਨਵਾਂ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕੇਸ ਦੀ ਇਨਵੈਸਟੀਗੇਸ਼ਨ ਵਿਚ ਸ਼ਾਮਿਲ ਹੋਣ ਲਈ ਸੈਣੀ ਸ਼ਾਮੀ ਮੋਹਾਲੀ ਦੇ ਸੈਕਟਰ -67 ਵਿਖੇ ਵਿਜੀਲੈਂਸ ਦਫ਼ਤਰ ਪਹੁੰਚੇ ਸਨ।

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ

ਪੜ੍ਹੋ ਹੋਰ ਖ਼ਬਰਾਂ : ਛੁੱਟੀ ਆਏ 3 ਫ਼ੌਜੀ ਦੋਸਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਭਾਖੜਾ ਨਹਿਰ 'ਚ ਡਿੱਗੀ ਕਾਰ

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਵਿਜੀਲੈਂਸ ਵੱਲੋਂ ਸੁਮੇਧ ਸੈਣੀ ਵਿਰੁੱਧ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਵੀ ਅਦਾਲਤ 'ਚ ਦਿੱਤੀ ਸੀ ਪਰ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਇਹ ਸਖ਼ਤ ਫ਼ੈਸਲਾ ਸੁਣਾਇਆ ਸੀ ਕਿ ਸੁਮੇਧ ਸੈਣੀ ਨੂੰ ਵਿਜੀਲੈਂਸ ਪਾਸ ਪੁੱਛਗਿੱਛ 'ਚ ਸ਼ਾਮਲ ਹੋਣਾ ਪਵੇਗਾ।

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ

ਸੂਤਰਾਂ ਅਨੁਸਾਰ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਬੀਤੀ ਦੇਰ ਸ਼ਾਮ ਵਿਜੀਲੈਂਸ ਦੀ ਟੀਮ ਨੇ ਗ੍ਰਿਫ਼ਤਾਰੀ ਪਾਈ ਹੈ। ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰੀ ਤੋਂ ਪਹਿਲਾਂ ਉਸ ਨੂੰ ਮਿਲੀ ਜ਼ੈੱਡ ਸੁਰੱਖਿਆ ਨੂੰ ਰਿਲੀਵ ਕੀਤਾ ਗਿਆ। ਦੱਸਣਯੋਗ ਹੈ ਕਿ ਸੁਮੇਧ ਸੈਣੀ ਨੇ ਬਰਗਾੜੀ ਘਟਨਾਵਾਂ ਸਮੇਤ ਹੋਰ ਕਈ ਮਾਮਲਿਆਂ 'ਚ ਸੁਪਰੀਮ ਕੋਰਟ ਤੋਂ ਬਲੈਂਕੇਟ ਬੇਲ ਵੀ ਪ੍ਰਾਪਤ ਕੀਤੀ ਹੋਈ ਹੈ।

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਦੇ ਯਤਨ ਜਾਰੀ ਸਨ ਪਰ ਸੁਮੇਧ ਸੈਣੀ ਰੂਪੋਸ਼ ਚੱਲ ਰਹੇ ਸਨ। ਇਸ ਦੌਰਾਨ ਸੁਮੇਧ ਸੈਣੀ ਨੂੰ ਵਿਜੀਲੈਂਸ ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਹਾਲਾਂਕਿ, ਹੁਣ ਤੱਕ ਪੰਜਾਬ ਪੁਲਿਸ ਜਾਂ ਵਿਜੀਲੈਂਸ ਵਿਭਾਗ ਇਸ ਮਾਮਲੇ ਵਿੱਚ ਕਿਸੇ ਕਿਸਮ ਦੀ ਜਾਣਕਾਰੀ ਨਹੀਂ ਦੇ ਰਿਹਾ ਹੈ ਪਰ ਸੂਤਰਾਂ ਅਨੁਸਾਰ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅੱਜ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਸੁਮੇਧ ਸਿੰਘ ਸੈਣੀ ਦੇ ਖਿਲਾਫ ਵਿਜੀਲੈਂਸ ਵਿਭਾਗ ਮੋਹਾਲੀ ਦੀ ਤਰਫੋਂ ਕਾਂਸਟੇਬਲ ਭਰਤੀ ਦੇ ਮਾਮਲੇ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ ਇਸੇ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਸੁਮੇਧ ਸਿੰਘ ਸੈਣੀ ਦੇ ਘਰ ਉੱਤੇ ਵੀ ਛਾਪੇ ਮਾਰੇ ਗਏ ਸਨ ਪਰ ਉਸ ਸਮੇਂ ਸੁਮੇਧ ਸੈਣੀ ਪੰਜਾਬ ਵਿਜੀਲੈਂਸ ਨੂੰ ਚਕਮਾ ਦੇ ਕੇ ਰੂਪੋਸ਼ ਹੋ ਗਿਆ ਸੀ। ਉਸੇ ਦਿਨ ਤੋਂ ਵਿਜੀਲੈਂਸ ਟੀਮ ਸੁਮੇਧ ਸੈਣੀ ਦੀ ਭਾਲ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕਰਦੀ ਨਜ਼ਰ ਆਈ।
-PTCNews

  • Share