Sun, Apr 21, 2024
Whatsapp

ਪੰਜਾਬ ਵਿਜੀਲੈਂਸ ਬਿਊਰੋ ਨੇ ਮਾਕਰਫੈਡ ਦੇ ਮੈਨੇਜਰ ਤੇ ਡਿਪਟੀ ਮੈਨੇਜਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Written by  Shanker Badra -- November 29th 2018 03:06 PM
ਪੰਜਾਬ ਵਿਜੀਲੈਂਸ ਬਿਊਰੋ ਨੇ ਮਾਕਰਫੈਡ ਦੇ ਮੈਨੇਜਰ ਤੇ ਡਿਪਟੀ ਮੈਨੇਜਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਮਾਕਰਫੈਡ ਦੇ ਮੈਨੇਜਰ ਤੇ ਡਿਪਟੀ ਮੈਨੇਜਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਮਾਕਰਫੈਡ ਦੇ ਮੈਨੇਜਰ ਤੇ ਡਿਪਟੀ ਮੈਨੇਜਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ:ਚੰਡੀਗੜ੍ਹ :ਪੰਜਾਬ ਵਿਜੀਲੈਂਸ ਬਿਊਰੋ ਨੇ ਭਾਦਸੋਂ (ਪਟਿਆਲਾ) ਵਿਖੇ ਤਾਇਨਾਤ ਮਾਰਕਫੈਡ ਦੇ ਮੈਨੇਜਰ ਕਮ ਖੇਤਰੀ ਅਫਸਰ ਅਤੇ ਡਿਪਟੀ ਮੈਨੇਜਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। Punjab vigilance bureau Manfred manager and deputy manager bribe Taking Arrestedਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੈਨੇਜਰ ਸੰਦੀਪ ਸ਼ਰਮਾ ਅਤੇ ਡਿਪਟੀ ਮੈਨੇਜਰ ਵਿਸ਼ਾਲ ਗੁਪਤਾ ਦੇ ਖਿਲਾਫ਼ ਜਸਵੀਰ ਸਿੰਘ ਵਾਸੀ ਦਰਗਾਪੁਰ, ਜਿਲਾ ਪਟਿਆਲਾ ਨੇ ਸ਼ਿਕਾਇਤ ਦਿੱਤੀ ਸੀ।Punjab vigilance bureau Manfred manager and deputy manager bribe Taking Arrestedਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਦੋਵੇਂ ਅਧਿਕਾਰੀਆਂ ਖਰੀਦ ਕੀਤਾ ਝੋਨਾ ਉਸ ਦੇ ਸ਼ੈਲਰ ਵਿਚ ਸਟੋਰ ਕਰਨ ਬਦਲੇ 2.50 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ 50,000 ਰੁਪਏ ਦੀ ਮੰਗ ਕਰ ਰਹੇ ਹਨ।ਜਿਸ ਤੋਂ ਬਾਅਦ ਵਿਜੀਲੈਂਸ ਵਲੋਂ ਪੜਤਾਲ ਕਰਦਿਆਂ ਦੋਵੇਂ ਦੋਸ਼ੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਹੈ।Punjab vigilance bureau Manfred manager and deputy manager bribe Taking Arrestedਵਿਜੀਲੈਂਸ ਨੇ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਦਿੱਤੀ ਹੈ। -PTCNews


Top News view more...

Latest News view more...