Fri, Apr 26, 2024
Whatsapp

ਪੰਜਾਬ ਵਿਜੀਲੈਂਸ ਬਿਊਰੋ ਨੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Written by  Shanker Badra -- June 12th 2019 04:43 PM
ਪੰਜਾਬ ਵਿਜੀਲੈਂਸ ਬਿਊਰੋ ਨੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ:ਫਿਰੋਜ਼ਪੁਰ :ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਹਿਰੀ ਥਾਣਾ ਫਿਰੋਜ਼ਪੁਰ ਵਿਖੇ ਤਾਇਨਾਤ ਏਐੱਸਆਈ ਮੇਜਰ ਸਿੰਘ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏਐੱਸਆਈ ਨੂੰ ਸ਼ਿਕਾਇਤ ਕਰਤਾ ਨਸੀਬ ਸਿੰਘ ਵਾਸੀ ਪਿੰਡ ਸੱਦੂ ਸ਼ਾਹ ਵਾਲਾ ਜਿਲਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਹੈ। [caption id="attachment_305927" align="aligncenter" width="300"]Punjab vigilance bureau Taking bribe ASI Arrested
ਪੰਜਾਬ ਵਿਜੀਲੈਂਸ ਬਿਊਰੋ ਨੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ[/caption] ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਕੇਸ ਵਿਚ ਵਿਰੋਧੀ ਧਿਰ ਦੇ ਦਰਸ਼ਨ ਸਿੰਘ ਅਤੇ ਅਮਰੀਕ ਸਿੰਘ ਖਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕਰਨ ਅਤੇ ਇਸ ਕੇਸ ਵਿਚ ਉਸ ਦੀ ਮਦਦ ਕਰਨ ਬਦਲੇ ਏਐਸਆਈ ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 8,000 ਰੁਪਏ ਵਿਚ ਤੈਅ ਹੋਇਆ ਹੈ। [caption id="attachment_305929" align="aligncenter" width="300"]Punjab vigilance bureau Taking bribe ASI Arrested
ਪੰਜਾਬ ਵਿਜੀਲੈਂਸ ਬਿਊਰੋ ਨੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ[/caption] ਜਿਸ ਤੋਂ ਬਾਅਦ ਵਿਜੀਲੈਂਸ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। -PTCNews


Top News view more...

Latest News view more...