Advertisment

ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਦੌਰਾਨ ਸਾਂਝਾ ਮਤਾ ਕੀਤਾ ਪਾਸ : ਕੈਪਟਨ ਅਮਰਿੰਦਰ ਸਿੰਘ

author-image
Shanker Badra
Updated On
New Update
ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਦੌਰਾਨ ਸਾਂਝਾ ਮਤਾ ਕੀਤਾ ਪਾਸ : ਕੈਪਟਨ ਅਮਰਿੰਦਰ ਸਿੰਘ
Advertisment
ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਦੌਰਾਨ ਸਾਂਝਾ ਮਤਾ ਕੀਤਾ ਪਾਸ :ਕੈਪਟਨ ਅਮਰਿੰਦਰ ਸਿੰਘ :ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਵਨ ਵਿੱਚ ਅੱਜ ਪੰਜਾਬ ਦੇ ਪਾਣੀਆਂ ਦੇ ਮੁੱਦੇਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੋ ਵੀ ਅੰਤਰਰਾਜੀ ਪਾਣੀਆਂ ਦੇ ਮਾਮਲੇ ਹਨ, ਉਨ੍ਹਾਂ ਦਾ ਨਿਪਟਾਰਾ ਕੇਂਦਰ ਸਰਕਾਰ ਵੱਲੋਂ ਬਣਾਇਆ ਟਰਿਬਿਊਨਲ ਕਰੇ ਅਤੇ ਕੇਂਦਰ ਸਰਕਾਰ ਪਾਣੀਆਂ ਦੇ ਨਿਪਟਾਰੇ ਵਾਲੇ ਟ੍ਰਿਬਿਊਨਲ ਦੀ ਸਥਾਪਨਾ ਜਲਦੀ ਕਰੇ। Punjab water crises All party meeting During Passed the joint resolution : Captain Amarinder Singh ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਦੌਰਾਨ ਸਾਂਝਾ ਮਤਾ ਕੀਤਾ ਪਾਸ : ਕੈਪਟਨ ਅਮਰਿੰਦਰ ਸਿੰਘ ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਇੱਕ ਮੱਤ ਸਨ ਕਿ ਪੰਜਾਬ ਕੋਲ ਕਿਸੇ ਵੀ ਹੋਰ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ , ਜਿਸ ਕਾਰਨ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਕਿਸੇ ਵੀ ਰਾਜ ਨੂੰ ਨਹੀਂ ਜਾ ਦਿੱਤਾ ਸਕਦਾ।
Advertisment
Punjab water crises All party meeting During Passed the joint resolution : Captain Amarinder Singh ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਦੌਰਾਨ ਸਾਂਝਾ ਮਤਾ ਕੀਤਾ ਪਾਸ : ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਹਰ ਛੇ ਮਹੀਨੇ ਬਾਅਦ ਪੰਜਾਬ ਦੇ ਵੱਖ- ਵੱਖ ਮੁੱਦਿਆਂ 'ਤੇ ਸਰਬ ਪਾਰਟੀ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਬੈਂਸ ਭਰਾਵਾਂ ਨੂੰ ਨਾ ਬੁਲਾਏ ਜਾਣ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹੜੀਆਂ ਪਾਰਟੀਆਂ ਮੁੱਖ ਚੋਣ ਕਮਿਸ਼ਨ ਕੋਲ ਰਜਿਸਟਰਡ ਹਨ ,ਉਨ੍ਹਾਂ ਨੂੰ ਹੀ ਸੱਦਾ ਦਿੱਤਾ ਗਿਆ ਸੀ। Punjab water crises All party meeting During Passed the joint resolution : Captain Amarinder Singh ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਦੌਰਾਨ ਸਾਂਝਾ ਮਤਾ ਕੀਤਾ ਪਾਸ : ਕੈਪਟਨ ਅਮਰਿੰਦਰ ਸਿੰਘ ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਸਾਂਭ ਸੰਭਾਲ ਅਤੇ ਪਾਣੀਆਂ ਦੇ ਹੱਕ ਨੂੰ ਲੈ ਕੇ ਸਾਰੀਆਂ ਪਾਰਟੀਆਂ ਇੱਕਜੁੱਟ ਹਨ ਅਤੇ ਇਹ ਬਹੁਤ ਵਧੀਆ ਗੱਲ ਹੋਈ ਹੈ ਕਿ ਪਹਿਲੀ ਵਾਰ ਸਾਰੀਆਂ ਪਾਰਟੀਆਂ ਇੱਕ ਮੰਚ 'ਤੇ ਇਕੱਠੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਨੂੰ ਦੇਣ ਲਈ ਪੰਜਾਬ ਕੋਲਵਾਧੂ ਪਾਣੀ ਨਹੀਂ ਹੈ। Punjab water crises All party meeting During Passed the joint resolution : Captain Amarinder Singh ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਦੌਰਾਨ ਸਾਂਝਾ ਮਤਾ ਕੀਤਾ ਪਾਸ : ਕੈਪਟਨ ਅਮਰਿੰਦਰ ਸਿੰਘ ਇਸ ਦੇ ਇਲਾਵਾ ਬਲਵਿੰਦਰ ਸਿੰਘ ਭੂੰਦੜ ਨੇ ਗੰਭੀਰ ਮੁੱਦੇ 'ਤੇ ਇੱਕਜੁਟਤਾ ਦਿਖਾਉਣ ਲਈ ਸਾਰੀਆਂ ਪਾਰਟੀਆਂ ਦਾ ਧੰਨਵਾਦ ਕੀਤਾ ਹੈ। ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐੱਸਵਾਈਐੱਲ ਅਤੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਹੇਠਾਂ ਡਿੱਗ ਰਹੇ ਪੱਧਰ, ਪਾਣੀ ਵਿੱਚ ਫੈਲ ਰਹੇ ਪ੍ਰਦੂਸ਼ਣ ਨੂੰ ਦੂਰ ਕਰਨ ਲਈ ਇਸ ਮੀਟਿੰਗ ਵਿੱਚ ਚਰਚਾ ਹੋਈ ਹੈ ,ਜੋ ਪੰਜਾਬ ਦੇ ਚੰਗੇ ਭਵਿੱਖ ਲਈ ਇੱਕ ਵਧੀਆ ਉਪਰਾਲਾ ਹੈ। -PTCNews-
Advertisment

Stay updated with the latest news headlines.

Follow us:
Advertisment