Punjab Weather Update: ਸੋਮਵਾਰ-ਮੰਗਲਵਾਰ ਰਾਤ ਨੂੰ ਹੋਈ ਬਾਰਿਸ਼ ਕਾਰਨ ਪੰਜਾਬ ਦੇ ਸਾਰੇ ਸ਼ਹਿਰਾਂ ਦੇ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦਾ ਘੱਟੋ-ਘੱਟ ਤਾਪਮਾਨ ਔਸਤਨ 3.3 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅਗਲੇ 4 ਦਿਨਾਂ ਤੱਕ ਮੌਸਮ ਸਾਫ਼ ਰਹਿਣ ਅਤੇ ਤਾਪਮਾਨ ਆਮ ਵਾਂਗ ਰਹਿਣ ਦੀ ਉਮੀਦ ਹੈ ਪਰ ਸ਼ਨੀਵਾਰ ਤੋਂ ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦੇਵੇਗਾ।ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਜ਼ਿਆਦਾਤਰ ਸ਼ਹਿਰਾਂ ਵਿੱਚ ਮੀਂਹ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਪਟਿਆਲਾ ਵਿੱਚ 23.3mm, ਅੰਮ੍ਰਿਤਸਰ ਵਿੱਚ 17.6mm, ਫਤਿਹਗੜ੍ਹ ਸਾਹਿਬ ਵਿੱਚ 19mm, ਗੁਰਦਾਸਪੁਰ ਵਿੱਚ 12.5mm, ਜਲੰਧਰ ਵਿੱਚ 16.5mm ਮੀਂਹ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਸਭ ਤੋਂ ਘੱਟ ਤਾਪਮਾਨ 18.3 ਡਿਗਰੀ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੰਗਲਵਾਰ ਸਵੇਰੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 20 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ।ਦੂਜੇ ਪਾਸੇ ਐਤਵਾਰ ਦੇ ਮੁਕਾਬਲੇ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 'ਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ ਛੇ ਡਿਗਰੀ ਵੱਧ ਚੱਲ ਰਿਹਾ ਹੈ। ਪਠਾਨਕੋਟ ਅਤੇ ਬਲਾਚੌਰ ਵਿੱਚ ਸਭ ਤੋਂ ਘੱਟ ਤਾਪਮਾਨ 20.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।