ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼,ਜਾਣੋ ਕੀ ਹੋਣਗੇ ਆਉਣ ਵਾਲੇ ਦਿਨਾਂ ਦੇ ਹਾਲ

By Jagroop Kaur - May 31, 2021 9:05 pm

ਪੰਜਾਬ ਵਿਚ ਮਈ ਮਹੀਨੇ ’ਚ ਆਮ ਨਾਲੋਂ ਗਰਮੀ ਘੱਟ ਪਈ ਹੈ, ਇਹ ਦਾਅਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਨੇ ਕੀਤਾ ਹੈ। ਮਈ ਮਹੀਨੇ ਵਿਚ ਜ਼ਿਆਦਾਤਰ ਆਮ ਨਾਲੋਂ ਪਾਰਾ 2-3 ਡਿਗਰੀ ਘੱਟ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ 48 ਘੰਟਿਆਂ ਅੰਦਰ ਪੰਜਾਬ ਵਿਚ ਮੌਸਮ ਬੱਦਲਵਾਈ ਵਾਲਾ ਜਾਂ ਕਿਤੇ-ਕਿਤੇ ਹਲਕੀ ਬਾਰਿਸ਼ ਵਾਲਾ ਰਹੇਗਾ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਮੌਸਮ ਵਿਭਾਗ ਵਿਗਿਆਨੀ ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਮੌਸਮ ਵਿਚ ਵੱਡੀਆਂ ਤਬਦੀਲੀਆਂ ਵੀ ਵੇਖਣ ਨੂੰ ਮਿਲ ਰਹੀਆਂ ਹਨ ਪਰ ਚੰਗੀ ਖ਼ਬਰ ਇਹ ਹੈ ਕਿ ਮੌਨਸੂਨ ਸਮੇਂ ਸਿਰ ਦੇਸ਼ ਅੰਦਰ ਆ ਰਿਹਾ ਹੈ ਅਤੇ ਉਮੀਦ ਹੈ ਕਿ ਪਹਿਲੀ ਜੁਲਾਈ ਤਕ ਪੰਜਾਬ ’ਚ ਵੀ ਦਾਖ਼ਲ ਹੋ ਜਾਵੇਗਾ।Heavy rains lash parts of Punjab, Haryana | India News,The Indian Express

ਦੋ ਸਕੀਆਂ ਭੈਣਾਂ ਨਿਭਾਅ ਰਹੀਆਂ ਆਪਣਾ ਫਰਜ਼ , ਇਜ਼ਰਾਇਲੀ ਫੌਜ ‘ਚ…

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਮਈ ਮਹੀਨੇ ਵਿਚ ਜ਼ਿਆਦਾਤਰ ਪਾਰਾ 40 ਡਿਗਰੀ ਤੋਂ ਹੇਠਾਂ ਰਿਹਾ ਹੈ, ਸਿਰਫ ਇਕ ਅੱਧੇ ਦਿਨ ਹੀ ਗਰਮੀ ਜ਼ਿਆਦਾ ਪਈ ਹੈ। ਲਗਾਤਾਰ ਆ ਰਹੇ ਸਾਈਕਲੋਨ ਅਤੇ ਚੱਕਰਵਾਤ ਕਾਰਨ ਗਰਮੀ ਉਸ ਪੱਧਰ ਦੀ ਨਹੀਂ ਪਈ, ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਆਉਂਦੇ ਦਿਨਾਂ ’ਚ ਮੌਸਮ ਗਰਮੀ ਤੋਂ ਕੁਝ ਰਾਹਤ ਦੇਵੇਗਾ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਵੱਡੇ ਕਲਾਈਮੇਟ ਚੇਂਜ ਹੋ ਰਹੇ ਨੇ ਜਿਸ ਕਰਕੇ ਹਾਲਾਂਕਿ ਪ੍ਰਿਥਵੀ ਦਾ ਅੰਦਰੂਨੀ ਤਾਪਮਾਨ ਚ ਸਿਰਫ ਇੱਕ ਡਿਗਰੀ ਦਾ ਹੀ ਫ਼ਰਕ ਪਿਆ ਹੈ ਪਰ ਇਸਦਾ ਜਾਨਵਰਾਂ ਅਤੇ ਬਨਸਪਤੀ ਤੇ ਜ਼ਿਆਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ।

Read More : ਜਾਣੋ ਨੂੰਹ ਨਾਲ ਸਹੁਰੇ ਦੀ ਦਰਿੰਦਗੀ ਦੀ ਵਾਇਰਲ ਵੀਡੀਓ ਦੀ ਕੀ ਹੈ ਸਚਾਈ
ਉਥੇ ਹੀ ਇਹ ਵੀ ਦੱਸਣਯੋਗ ਹੈ ਕਿ ਅੱਜ ਸ਼ਾਮ ਆਏ ਤੇਜ਼ ਹਨ੍ਹੇਰੀ ਝੱਖੜ ਤੋਂ ਬਾਅਦ ਪਈ ਭਰਵੀਂ ਬਾਰਸ਼ ਨੇ ਗਰਮੀ ਤੋਂ ਵੱਡੀ ਰਾਹ
ਤ ਦਿੱਤੀ ਹੈ I ਇਸ ਤੇਜ਼ ਹਨੇਰੀ ਝੱਖੜ ਕਾਰਨ ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ’ਤੇ ਇਕ ਦੋ ਜਗ੍ਹਾ ’ਤੇ ਰੁੱਖ ਡਿੱਗਣ ਕਾਰਨ ਆਵਾਜਾਈ ਵੀ ਕਾਫੀ ਪ੍ਰਭਾਵਿਤ ਹੋਈ ਹੈ I । ਹਨ੍ਹੇਰੀ ਕਾਰਨ ਕਈ ਇਲਾਕਿਆਂ ਵਿਚ ਬਿਜਲੀ ਸਪਲਾਈ ਬੁਰੀ ਤਰ੍ਹਾਂ ਠੱਪ ਹੋ ਗਈ ਹੈ। ਕਈ ਥਾਵਾਂ 'ਤੇ ਗੜੇਮਾਰੀ ਵੀ ਹੋਈ ਹੈ
adv-img
adv-img