Sun, Apr 28, 2024
Whatsapp

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ 'ਚ ਹੋਈ ਸ਼ਾਮਲ

Written by  Riya Bawa -- February 14th 2022 07:25 PM -- Updated: February 14th 2022 09:13 PM
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ 'ਚ ਹੋਈ ਸ਼ਾਮਲ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ 'ਚ ਹੋਈ ਸ਼ਾਮਲ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸਾਰੀਆਂ ਸਿਆਸੀ ਪਾਰਟੀਆਂ ਜ਼ੋਰ-ਸ਼ੋਰ ਨਾਲ ਕੋਸ਼ਿਸ਼ਾਂ ਕਰ ਰਹੀਆਂ ਹਨ। ਅੱਜ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ’ਚ ਸ਼ਾਮਿਲ ਹੋ ਗਏ ਹਨ। ਕੇਂਦਰੀ ਮੰਤਰੀ ਗਜੋਂਦਰ ਸ਼ੇਖਾਵਤ ਦੀ ਅਗਵਾਈ 'ਚ ਮਨੀਸ਼ਾ ਗੁਲਾਟੀ ਨੇ ਪਾਰਟੀ ਦਾ ਪੱਲਾ ਫੜਿਆ। ਬੀਤੇ ਕੱਲ੍ਹ ਤੋਂ ਉਨ੍ਹਾਂ ਦੇ ਭਾਜਪਾ ’ਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਸਿਆਸੀ ਲੀਡਰ, ਕਲਾਕਾਰ ਅਤੇ ਅਦਾਕਾਰ ਲਗਾਤਾਰ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ। ਹੁਣ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੀ ਅੱਜ ਭਾਜਪਾ ਦਾ ਪੱਲਾ ਫੜ ਲਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਭਾਜਪਾ 'ਚ ਹੋਵੇਗੀ ਸ਼ਾਮਲ ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਅੱਜ ਮੈਂ ਭਾਜਪਾ ਵਿੱਚ ਸ਼ਾਮਲ ਹੋਈ ਹਾਂ ਅਤੇ ਹਰ ਵਿਅਕਤੀ ਨੂੰ ਕਿਸੇ ਵੀ ਪਾਰਟੀ ਵਿੱਚ ਜਾਣ ਦਾ ਅਧਿਕਾਰ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਪਿਛਲੇ 111 ਦਿਨਾਂ ਤੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਅਤੇ ਸੋਚਦੀ ਸੀ ਕਿ ਜਿਸ ਪਾਰਟੀ ਦੀ ਕੌਮੀ ਆਗੂ ਔਰਤ ਹੈ, ਉਹਨਾਂ ਦਾ ਦਰਦ ਸਮਝੇਗੀ। ਉਹਨਾਂ ਕਿਹਾ ਕਿ ਮੇਰਾ ਬੇਟਾ ਦਿੱਲੀ ਜਾ ਰਿਹਾ ਸੀ ਅਤੇ ਰਸਤੇ ਵਿੱਚ ਮੇਰੀ ਸੁਰੱਖਿਆ ਨੂੰ ਵਾਪਸ ਬੁਲਾ ਲਿਆ ਗਿਆ। ਗੌਰਤਲਬ ਹੈ ਕਿ ਮਨੀਸ਼ਾ ਗੁਲਾਟੀ ਉਦੋਂ ਸੁਰਖੀਆਂ 'ਚ ਆਏ ਸਨ ,ਜਦੋਂ ਮੁੱਖ ਮੰਤਰੀ ਚਰਨਜੀਤ ਚੰਨੀ ਤਕਨੀਕੀ ਸਿੱਖਿਆ ਮੰਤਰੀ ਸਨ। ਉਸ ਵੇਲੇ ਚੰਨੀ 'ਤੇ Me Too ਦਾ ਇਲਜ਼ਾਮ ਲੱਗਾ ਸੀ। ਕੈਪਟਨ ਸਰਕਾਰ ਵੇਲੇ ਪਹਿਲਾਂ ਮਨੀਸ਼ਾ ਗੁਲਾਟੀ ਨੇ ਵੀ ਇਸ ਮਾਮਲੇ ਉਤੇ ਚੰਨੀ ਨੂੰ ਘੇਰਿਆ ਸੀ ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਮਨੀਸ਼ਾ ਗੁਲਾਟੀ ਨੇ ਕਾਰਵਾਈ ਨਾ ਹੋਣ ਉਤੇ ਧਰਨੇ ਉਤੇ ਬੈਠਣ ਦੀ ਵੀ ਚਿਤਾਵਨੀ ਦਿੱਤੀ ਸੀ, ਪਰ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਇਸ ਮਸਲੇ 'ਤੇ ਚੁੱਪੀ ਧਾਰ ਲਈ ਸੀ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਭਾਜਪਾ 'ਚ ਹੋਵੇਗੀ ਸ਼ਾਮਲ ਇਥੇ ਪੜ੍ਹੋ ਹੋਰ ਖ਼ਬਰਾਂਕੇਜਰੀਵਾਲ ਅਤੇ AAP ਨੇ ਚੋਣ ਕਮਿਸ਼ਨ ਨੂੰ ਹੀ ਦਿੱਤਾ ਧੋਖਾ, ਹੋਣੀ ਚਾਹੀਦੀ ਹੈ ਸਖ਼ਤ ਕਾਰਵਾਈ: ਅਕਾਲੀ ਦਲ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਈ ਮਸ਼ਹੂਰ ਹਸਤੀਆਂ ਸਿਆਸਤ ਵਿੱਚ ਆਈਆਂ ਹਨ, ਜਿਨ੍ਹਾਂ ਵਿੱਚੋਂ ਕੁਝ ਚੋਣ ਵੀ ਲੜ ਰਹੀਆਂ ਹਨ ਤੇ ਕੁਝ ਪਾਰਟੀਆਂ ਲਈ ਪ੍ਰਚਾਰ ਕਰ ਰਹੀਆਂ ਹਨ। ਹਾਲ ਹੀ ਵਿੱਚ ਬਾਲੀਵੁਡ ਦੀ ਮਸ਼ਹੂਰ ਅਦਾਕਾਰਾ ਮਾਹੀ ਗਿੱਲ ਤੇ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਬੀਜੇਪੀ ਵਿੱਚ ਸ਼ਾਮਲ ਹਨ। -PTC News  


Top News view more...

Latest News view more...