ਚੰਡੀਗੜ੍ਹ

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ 'ਚ

By Riya Bawa -- May 28, 2022 6:11 pm

ਚੰਡੀਗੜ੍ਹ: ਐੱਨਏਐੱਸ ਸਰਵੇ 2021 ਤੋਂ ਬਾਅਦ ਪੰਜਾਬ ਵਿਚ ਸਿਆਸਤ ਲਗਾਤਾਰ ਭੱਖ ਰਹੀ ਹੈ। ਇਸ ਵਿਚਾਲੇ ਚੰਡੀਗੜ੍ਹ ਪੁਲਿਸ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਹਿਰਾਸਤ 'ਚ ਲਿਆ ਹੈ। ਦੱਸ ਦੇਈਏ ਕਿ ਬਰਿੰਦਰ ਢਿੱਲੋਂ ਆਪਣੇ ਸਾਥੀਆਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਲੱਡੂ ਭੇਟ ਕਰਨ ਜਾ ਰਹੇ ਸਨ ਪਰ ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ 'ਚ

ਦੱਸਣਯੋਗ ਹੈ ਕਿ NAS ਸਰਵੇ 'ਚ ਪੰਜਾਬ ਨੰਬਰ 1 ਆਇਆ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਚੁੱਪੀ ਤੋਂ ਬਾਅਦ ਕਾਂਗਰਸ ਲਗਾਤਾਰ ਸਵਾਲ ਕਰ ਰਹੀ ਹੈ। ਪਿਛਲੀ ਕਾਂਗਰਸ ਸਰਕਾਰ ਇਸ ਹੰਭਲੇ ਲਈ ਵਧਾਈ ਦੀ ਪਾਤਰ ਹੈ।

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ 'ਚ

ਇਹ ਵੀ ਪੜ੍ਹੋ:ਬਿਜਲੀ ਚੋਰੀ ਕਰਨ ਵਾਲਿਆਂ 'ਤੇ ਪਾਵਰਕਾਮ ਦੀ ਵੱਡੀ ਕਾਰਵਾਈ, 72 ਲੱਖ ਤੋਂ ਵਧੇਰੇ ਲਗਾਏ ਜੁਰਮਾਨੇ

ਪੰਜਾਬ ਆਪਣੇ ਆਪ 'ਚ ਇਕ ਮਾਡਲ ਹੈ ਇਸ ਨੂੰ ਕਿਸੇ ਦਿੱਲੀ ਵਰਗੇ ਮਾਡਲ ਦੀ ਜ਼ਰੂਰਤ ਨਹੀਂ ਹੈ। ਬਰਿੰਦਰ ਢਿੱਲੋਂ ਨੇ ਕਿਹਾ ਕਿ ਪੰਜਾਬ ਨਹੀਂ ਦਿੱਲੀ ਅਪਣਾਏ ਪੰਜਾਬ ਦਾ ਮਾਡਲ।

-PTC News

  • Share