Mon, Apr 29, 2024
Whatsapp

ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ 'ਚ ਕਾਂਗਰਸ ਸਰਕਾਰ ਨੇ ਕੀਤੀ ਧੱਕੇਸ਼ਾਹੀ:ਬਿਕਰਮ ਮਜੀਠੀਆ

Written by  Shanker Badra -- September 24th 2018 02:48 PM -- Updated: September 24th 2018 04:20 PM
ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ 'ਚ ਕਾਂਗਰਸ ਸਰਕਾਰ ਨੇ ਕੀਤੀ ਧੱਕੇਸ਼ਾਹੀ:ਬਿਕਰਮ ਮਜੀਠੀਆ

ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ 'ਚ ਕਾਂਗਰਸ ਸਰਕਾਰ ਨੇ ਕੀਤੀ ਧੱਕੇਸ਼ਾਹੀ:ਬਿਕਰਮ ਮਜੀਠੀਆ

ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ 'ਚ ਕਾਂਗਰਸ ਸਰਕਾਰ ਨੇ ਕੀਤੀ ਧੱਕੇਸ਼ਾਹੀ:ਬਿਕਰਮ ਮਜੀਠੀਆ:ਉੱਤਰੀ ਭਾਰਤ ਦੇ ਸਭ ਤੋਂ ਵੱਡੇ ਛਪਾਰ ਮੇਲੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ।ਇਸ ਸਿਆਸੀ ਕਾਨਫਰੰਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਸਟੇਜ 'ਤੇ ਮੌਜੂਦ ਹੈ।ਇਸ ਦੌਰਾਨ ਭਾਰੀ ਬਰਸਾਤ ਦੇ ਬਾਵਜੂਦ ਵੀ ਭਾਰੀ ਗਿਣਤੀ ਵਿੱਚ ਲੋਕ ਪਹੁੰਚੇ ਹਨ।Punjab Zila Parishad And block Samitis Election in Congress Govt Bullying: Bikram Majithiaਇਸ ਕਾਨਫਰੰਸ ਨੂੰ ਸਬੋਧਨ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ 'ਚ ਕਾਂਗਰਸ ਸਰਕਾਰ ਨੇ ਸ਼ਰੇਆਮ ਧੱਕੇਸ਼ਾਹੀ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਗੁੰਡਿਆਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ 'ਚ ਉਮੀਦਵਾਰ ਔਰਤਾਂ ਦੇ ਕਾਗਜ਼ ਪਾੜੇ ਹਨ।Punjab Zila Parishad And block Samitis Election in Congress Govt Bullying: Bikram Majithiaਬਿਕਰਮ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ 'ਚੋਂ ਪੂਰੀ ਤਰ੍ਹਾਂ ਸਫ਼ਾਇਆ ਹੋ ਚੁੱਕਾ ਹੈ।ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਂਦੀ ਸੀ।ਉਨ੍ਹਾਂ ਨੇ ਕਿਹਾ ਕਿ ਕੈਪਟਨ ਵੋਟਾਂ ਵੇਲੇ ਲੋਕਾਂ ਨਾਲ ਵਾਅਦੇ ਕਰਕੇ ਮੁੱਕਰੇ ਹਨ।Punjab Zila Parishad And block Samitis Election in Congress Govt Bullying: Bikram Majithiaਇਸ ਦੌਰਾਨ ਇਸ ਕਾਨਫਰੰਸ 'ਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ,ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ,ਅਕਾਲੀ ਆਗੂ ਮਨਪ੍ਰੀਤ ਇਆਲੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਰਨਜੀਤ ਸਿੰਘ ਢਿੱਲੋਂ ਕਾਨਫਰੰਸ 'ਚ ਮੌਜੂਦ ਹਨ। -PTCNews


Top News view more...

Latest News view more...