Fri, Apr 19, 2024
Whatsapp

ਲੋਕ ਸਭਾ ਚੋਣਾਂ 2019 : ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ , 2.8 ਕਰੋੜ ਵੋਟਰ ਕਰਨਗੇ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

Written by  Shanker Badra -- May 19th 2019 07:01 AM -- Updated: May 19th 2019 12:18 PM
ਲੋਕ ਸਭਾ ਚੋਣਾਂ 2019 : ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ , 2.8 ਕਰੋੜ ਵੋਟਰ ਕਰਨਗੇ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

ਲੋਕ ਸਭਾ ਚੋਣਾਂ 2019 : ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ , 2.8 ਕਰੋੜ ਵੋਟਰ ਕਰਨਗੇ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

Lok Sabha Elections 2019 : ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ , 2.8 ਕਰੋੜ ਵੋਟਰ ਕਰਨਗੇ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ:ਚੰਡੀਗੜ੍ਹ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ।ਜਿਸ ਵਿੱਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਰਿਜ਼ਰਵ), ਹੁਸ਼ਿਆਰਪੁਰ (ਰਿਜ਼ਰਵ), ਸ੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ ਸਾਹਿਬ (ਰਿਜ਼ਰਵ), ਫ਼ਰੀਦਕੋਟ (ਰਿਜ਼ਰਵ), ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ ਤੇ ਚੰਡੀਗੜ ਦੀ ਇੱਕ ਲੋਕ ਸਭਾ ਸੀਟ 'ਤੇ ਵੋਟਾਂ ਪੈ ਰਹੀਆਂ ਹਨ। [caption id="attachment_296927" align="aligncenter" width="300"]Punjab13 Lok Sabha seats Voting started ,2.8 million voters will vote ਲੋਕ ਸਭਾ ਚੋਣਾਂ 2019 : ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ , 2.8 ਕਰੋੜ ਵੋਟਰ ਕਰਨਗੇ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ[/caption] ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਵੋਟਾਂ ਪਾਉਣ ਲਈ ਨੌਜਵਾਨਾਂ ਤੋਂ ਲੈ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ। [caption id="attachment_296926" align="aligncenter" width="300"]Punjab13 Lok Sabha seats Voting started ,2.8 million voters will vote ਲੋਕ ਸਭਾ ਚੋਣਾਂ 2019 : ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ , 2.8 ਕਰੋੜ ਵੋਟਰ ਕਰਨਗੇ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ[/caption] ਇਨ੍ਹਾਂ ਚੋਣਾਂ ਵਿਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ ਵਿਚ ਹਨ ,ਜਿਨ੍ਹਾਂ ਵਿੱਚ 254 ਮਰਦ ਅਤੇ 24 ਮਹਿਲਾਵਾਂ ਹਨ।ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,07,81,211 ਵੋਟਰ ਕਰਨਗੇ।ਇਨ੍ਹਾਂ ਵੋਟਰਾਂ ਵਿਚ 1,09,50,735 ਪੁਰਸ਼ ਵੋਟਰ ,9,82,916 ਮਹਿਲਾ ਵੋਟਰ ਅਤੇ ਥਰਡ ਜੈਂਡਰ ਦੇ 560 ਵੋਟਰ ਹਨ।ਇਨ੍ਹਾਂ ਵਿਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। [caption id="attachment_296925" align="aligncenter" width="300"]Punjab13 Lok Sabha seats Voting started ,2.8 million voters will vote ਲੋਕ ਸਭਾ ਚੋਣਾਂ 2019 : ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ , 2.8 ਕਰੋੜ ਵੋਟਰ ਕਰਨਗੇ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ[/caption] ਇਸੇ ਤਰ੍ਹਾਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਚ ਕੁੱਲ 36 ਉਮੀਦਵਾਰ ਚੋਣ ਲੜ ਰਹੇ ਹਨ।ਜਿਨ੍ਹਾਂ ਵਿਚ 9 ਔਰਤਾਂ ਵੀ ਸ਼ਾਮਲ ਹਨ।ਇਸ ਹਲਕੇ ਵਿਚ ਵੋਟਿੰਗ ਲਈ ਕੁੱਲ 597 ਪੋਲਿੰਗ ਬੂਥ ਬਣਾਏ ਗਏ।ਚੰਡੀਗੜ੍ਹ ਵਿਚ ਕੁੱਲ ਵੋਟਰਾਂ ਜੀ ਗਿਣਤੀ 6,46,084 ਹੈ।ਜਿਨ੍ਹਾਂ ਵਿਚ 3,41,640 ਪੁਰਸ਼ ਵੋਟਰ ਨੇ ਅਤੇ 3,04,423 ਮਹਿਲਾ ਵੋਟਰ ਜਦਕਿ 21 ਵੋਟਰ ਤੀਜੇ ਲਿੰਗ ਦੇ ਸ਼ਾਮਲ ਹਨ।ਇਨ੍ਹਾਂ ਵੋਟਾਂ ਤੋਂ ਬਾਅਦ ਸਾਰੇ ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿਚ ਕੈਦ ਹੋ ਜਾਵੇਗੀ।ਜਿਸ ਤੋਂ 23 ਮਈ ਨੂੰ ਹੀ ਪਤਾ ਚੱਲੇਗਾ ਕਿ ਕਿਸ-ਕਿਸ ਉਮੀਦਵਾਰ ਦੇ ਸਿਰ ਜਿੱਤ ਦਾ ਸਿਹਰਾ ਸਜਦਾ ਹੈ। [caption id="attachment_296931" align="aligncenter" width="300"]Punjab13 Lok Sabha seats Voting started ,2.8 million voters will vote ਲੋਕ ਸਭਾ ਚੋਣਾਂ 2019 : ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ , 2.8 ਕਰੋੜ ਵੋਟਰ ਕਰਨਗੇ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ[/caption] ਚੋਣ ਕਮਿਸ਼ਨ ਮੁਤਾਬਕ ਸੂਬੇ ਵਿੱਚ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਇੱਕ 25 ਲੱਖ ਮੁਲਾਜ਼ਮ ਅਤੇ ਇੱਕ ਲੱਖ ਤੋਂ ਵੱਧ ਪੁਲਿਸ ਮੁਲਾਜ਼ਮ ਤੇ ਨੀਮ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। 13 ਲੋਕ ਸਭਾ ਹਲਕਿਆਂ ਲਈ 14, 339 ਪੋਲਿੰਗ ਲੋਕੇਸ਼ਨਾਂ ਉਤੇ 23, 213 ਪੋਲਿੰਗ ਸਟੇਸ਼ਨ ਬਣਾਏ ਗਏ ਹਨ।ਜਿਨ੍ਹਾਂ ਲਈ 42, 689 ਬੈਲਟ ਯੂਨਿਟ, 28,703 ਵੀਵੀਪੈੱਟ ਮਸ਼ੀਨਾਂ ਲਾਈਆਂ ਗਈਆਂ ਹਨ ਅਤੇ ਇਕ-ਇਕ ਵਾਧੂ ਮਸ਼ੀਨ ਕਿਸੇ ਮਸ਼ੀਨ ਦੀ ਖ਼ਰਾਬੀ ਦੀ ਸੂਰਤ 'ਚ 'ਸਟੈਂਡ ਬਾਏ' ਵਜੋਂ ਰੱਖੀ ਗਈ ਹੈ।ਚੋਣ ਕਮਿਸ਼ਨ ਵੱਲੋਂ ਆਬਜ਼ਰਵਰਾਂ ਦੀ ਰਿਪੋਰਟ 'ਤੇ 249 ਪੋਲਿੰਗ ਸਟੇਸ਼ਨਾਂ ਨੂੰ ਨਾਜ਼ੁਕ, 719 ਸੰਵੇਦਨਸ਼ੀਲ ਅਤੇ 509 ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਗਿਆ ਹੈ। [caption id="attachment_296928" align="aligncenter" width="300"]Punjab13 Lok Sabha seats Voting started ,2.8 million voters will vote ਲੋਕ ਸਭਾ ਚੋਣਾਂ 2019 : ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ , 2.8 ਕਰੋੜ ਵੋਟਰ ਕਰਨਗੇ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ[/caption] ਪੰਜਾਬ ਦੀਆਂ 13 ਸੀਟਾਂ 'ਚ ਗੁਰਦਾਸਪਰ ਤੋਂ ਕਾਂਗਰਸ ਦੇ ਸੁਨੀਲ ਜਾਖੜ ਅਤੇ ਅਕਾਲੀ-ਭਾਜਪਾ ਗਠਜੋੜ ਦੇ ਸਨੀ ਦਿਓਲ ਦੇ ਵਿੱਚਕਾਰ ਮੁਕਾਬਲਾ ਹੈ।ਇਸ ਤੋਂ ਇਲਾਵਾ ਪੰਜਾਬ ਦੀਆਂ 2 ਹੋਰ ਹਾਟ ਸੀਟਾਂ 'ਚ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਜਦਕਿ ਬਠਿੰਡਾ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਿਚਕਾਰ ਸਖ਼ਤ ਮੁਕਾਬਲਾ ਹੈ।ਦੱਸ ਦੇਈਏ ਕਿ ਕਾਂਗਰਸ ਦੇ 13, ਅਕਾਲੀ ਦਲ ਦੇ 10, ਭਾਜਪਾ ਦੇ 3, ਪੀਡੀਏ ਤੇ 'ਆਪ' ਦੇ 13-13 ਉਮੀਦਵਾਰ ਚੋਣ ਮੈਦਾਨ ਵਿਚ ਹਨ।ਇਸ ਤੋਂ ਇਲਾਵਾ ਕਈ ਆਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿਚ ਹਨ। -PTCNews ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ-


Top News view more...

Latest News view more...