ਪੰਜਾਬ 'ਚ ਕੋਰੋਨਾ ਵਾਇਰਸ ਦੇ 229 ਨਵੇਂ ਮਾਮਲੇ, 11 ਮਰੀਜ਼ਾਂ ਦੀ ਗਈ ਜਾਨ

By Baljit Singh - July 08, 2021 10:07 pm

ਚੰਡੀਗੜ੍ਹ: ਸੂਬੇ ਵਿਚ ਕੋਰੋਨਾ ਵਾਇਰਸ ਦੀ ਰਫਤਾਰ ਕੁਝ ਮੱਠੀ ਪਈ ਹੈ ਪਰ ਅਜੇ ਵੀ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਬੀਤੇ 24 ਘੰਟਿਆਂ ਦੌਰਾਨ ਸੂਬੇ ਵਿਚ ਮਹਾਮਾਰੀ ਦੇ 229 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 11 ਲੋਕਾਂ ਦੀ ਮੌਤ ਹੋਈ ਹੈ।

ਪੜੋ ਹੋਰ ਖਬਰਾਂ: IELTS ਸੈਂਟਰ ਮਾਲਕ ਨੇ ਖੁਦ ਨੂੰ ਮਾਰੀ ਗੋਲੀ, ਹੋਟਲ ‘ਚ ਮਿਲੀ ਲਾਸ਼

ਮਿਲੀ ਜਾਣਕਾਰੀ ਮੁਤਾਬਕ ਇਸੇ ਸਮੇਂ ਦੌਰਾਨ 246 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਸੂਬੇ ਵਿਚ ਕੋਰੋਨਾ ਦੇ ਐਕਟਿਵ ਕੇਸ ਘੱਟ ਕੇ 1927 ਹੋ ਗਏ ਹਨ। ਬੀਤੇ ਦਿਨ ਕੋਰੋਨਾ ਵਾਇਰਸ ਦੇ 46,124 ਟੈਸਟ ਕੀਤੇ ਗਏ ਸਨ ਤੇ ਪਾਜ਼ੇਟਿਵਿਟੀ ਦਰ 0.50 ਫੀਸਦ ਦਰਜ ਕੀਤੀ ਗਈ ਹੈ।

ਪੜੋ ਹੋਰ ਖਬਰਾਂ: ਕੇਂਦਰੀ ਮੰਤਰੀ ਬਣਦੇ ਹੀ ਜੋਤੀਰਾਦਿੱਤਿਆ ਸਿੰਧੀਆ ਦਾ ਫੇਸਬੁੱਕ ਅਕਾਉਂਟ ਹੈਕ, FIR ਦਰਜ

ਜ਼ਿਕਰਯੋਗ ਹੈ ਕਿ ਬੀਤੇ ਦਿਨ ਕੋਰੋਨਾ ਵਾਇਰਸ ਦੇ 233 ਮਾਮਲੇ ਦਰਜ ਕੀਤੇ ਗਏ ਸਨ ਤੇ 5 ਮਰੀਜ਼ਾਂ ਦੀ ਮੌਤ ਹੋਈ ਸੀ।

ਪੜੋ ਹੋਰ ਖਬਰਾਂ: ਕੋਰੋਨਾ ਬਾਰੇ ਮੋਦੀ ਕੈਬਨਿਟ ਦਾ ਵੱਡਾ ਫੈਸਲਾ, 23 ਹਜ਼ਾਰ ਕਰੋੜ ਦਾ ਐਮਰਜੈਂਸੀ ਸਿਹਤ ਪੈਕੇਜ ਐਲਾਨ

-PTC News

adv-img
adv-img