Advertisment

ਨਾਭਾ : ਪੰਜਾਬੀ ਗਾਇਕ ਹਰਭਜਨ ਮਾਨ, ਕੁਲਵਿੰਦਰ ਬਿੱਲਾ ਸਮੇਤ ਹੋਰ ਕਲਾਕਾਰ ਕਿਸਾਨਾਂ ਦੇ ਧਰਨੇ 'ਚ ਪਹੁੰਚੇ

author-image
Shanker Badra
Updated On
New Update
ਨਾਭਾ : ਪੰਜਾਬੀ ਗਾਇਕ ਹਰਭਜਨ ਮਾਨ, ਕੁਲਵਿੰਦਰ ਬਿੱਲਾ ਸਮੇਤ ਹੋਰ ਕਲਾਕਾਰ ਕਿਸਾਨਾਂ ਦੇ ਧਰਨੇ 'ਚ ਪਹੁੰਚੇ
Advertisment
ਨਾਭਾ : ਪੰਜਾਬੀ ਗਾਇਕ ਹਰਭਜਨ ਮਾਨ, ਕੁਲਵਿੰਦਰ ਬਿੱਲਾ ਸਮੇਤ ਹੋਰ ਕਲਾਕਾਰ ਕਿਸਾਨਾਂ ਦੇ ਧਰਨੇ 'ਚ ਪਹੁੰਚੇ: ਨਾਭਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਨੂੰ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਨਾਲ ਨਾਲ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਹੋਰ ਜਥੇਬੰਦੀਆਂ ਨੇ ਪੂਰਨ ਸਹਿਯੋਗ ਦਿੱਤਾ ਹੈ। ਇਸ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ। publive-image ਨਾਭਾ : ਪੰਜਾਬੀ ਗਾਇਕ ਹਰਭਜਨ ਮਾਨ, ਕੁਲਵਿੰਦਰ ਬਿੱਲਾ ਸਮੇਤ ਹੋਰ ਕਲਾਕਾਰ ਕਿਸਾਨਾਂ ਦੇ ਧਰਨੇ 'ਚ ਪਹੁੰਚੇ ਇਸ ਦੌਰਾਨ ਰੇਲ ਅਤੇ ਸੜਕੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੈ। ਸੂਬੇ ਭਰ ਵਿੱਚ ਬਾਜ਼ਾਰ ਅਤੇ ਪੈਟਰੋਲ ਪੰਪ ਵੀ ਬੰਦ ਹਨ। ਸੂਬੇ ਭਰ ਵਿਚ ਵੱਖ ਵੱਖ ਥਾਈਂ ਬੰਦ ਦੇ ਸਮਰਥਨ ਅਤੇ ਖੇਤੀ ਬਿੱਲਾਂ ਦੇ ਖਿਲਾਫ਼ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਵੱਲੋਂ ਹਰ ਹਲਕੇ ਵਿੱਚ ਧਰਨੇ ਦਿੱਤੇ ਜਾ ਰਹੇ ਹਨ। ਰੇਲ ਟਰੈਕ ਤਾਂ ਕਿਸਾਨਾਂ ਵੱਲੋਂ ਵੀਰਵਾਰ ਤੋਂ ਬੰਦ ਕਰ ਦਿੱਤੇ ਗਏ ਸਨ। publive-image ਨਾਭਾ : ਪੰਜਾਬੀ ਗਾਇਕ ਹਰਭਜਨ ਮਾਨ, ਕੁਲਵਿੰਦਰ ਬਿੱਲਾ ਸਮੇਤ ਹੋਰ ਕਲਾਕਾਰ ਕਿਸਾਨਾਂ ਦੇ ਧਰਨੇ 'ਚ ਪਹੁੰਚੇ ਨਾਭਾ ਵਿਖੇ ਕਿਸਾਨਾਂ ਵੱਲੋਂ ਰੋਡ ਜਾਮ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ।ਇਸ ਦੌਰਾਨ ਵੱਖ ਵੱਖ ਕਿਸਾਨ ਜਥੇਬੰਦੀਆਂ ਅਤੇ ਨੌਜਵਾਨਾਂ ਵਲੋਂ ਚੱਪੇ ਚੱਪੇ ਧਰਨੇ ਲਗਾ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਗਈ।  ਓਥੇ ਪੰਜਾਬੀ ਗਾਇਕ ਹਰਭਜਨ ਮਾਨ, ਰਣਜੀਤ ਬਾਬਾ , ਕੁਲਵਿੰਦਰ ਬਿੱਲਾ, ਤਰਸੇਮ ਜੱਸਰ ਹਰਜੀਤ ਹਰਮਨ ,ਚਮਕੌਰ ਖੱਟੜਾ, ਪਹੁੰਚੇ ਹਨ। ਇਨ੍ਹਾਂ ਕਲਾਕਾਰਾਂ ਵਲੋਂ ਕਿਸਾਨਾਂ ਦੇ ਇਸ ਸੰਘਰਸ਼ ਦੀ ਹਿਮਾਇਤ ਕੀਤੀ ਜਾ ਹੈ। publive-image ਨਾਭਾ : ਪੰਜਾਬੀ ਗਾਇਕ ਹਰਭਜਨ ਮਾਨ, ਕੁਲਵਿੰਦਰ ਬਿੱਲਾ ਸਮੇਤ ਹੋਰ ਕਲਾਕਾਰ ਕਿਸਾਨਾਂ ਦੇ ਧਰਨੇ 'ਚ ਪਹੁੰਚੇ ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਤੇ ਉਨ੍ਹਾਂ ਦਾ ਸਮਰਥਨ ਕਰ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਥਾਂ-ਥਾਂ 'ਤੇ ਧਰਨੇ ਦਿੱਤੇ ਜਾ ਰਹੇ ਹਨ ਤੇ ਚੱਕਾ ਜਾਮ ਕੀਤਾ ਜਾ ਰਿਹਾ ਹੈ। -PTCNews-
agriculture-ordinances farmers-protest-nabha
Advertisment

Stay updated with the latest news headlines.

Follow us:
Advertisment