#PunjabBandhLIVE: ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਮੁਕੰਮਲ ਪੰਜਾਬ ਬੰਦ ਦਾ ਸੱਦਾ

#LIVE ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ,ਸੜਕਾਂ 'ਤੇ ਉਤਰੇ ਕਿਸਾਨ

#PunjabBandhLIVE: ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਮੁਕੰਮਲ ਪੰਜਾਬ ਬੰਦ ਦਾ ਸੱਦਾ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਸਵੇਰ ਤੋਂ ਹੀ ਸੜਕਾਂ ‘ਤੇ ਆਵਾਜਾਈ ਆਮ ਦੇ ਮੁਕਾਬਲੇ ਕਾਫੀ ਘੱਟ ਨਜ਼ਰ ਆ ਰਹੀ ਸੀ।

#LIVE ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ,ਸੜਕਾਂ ‘ਤੇ ਉਤਰੇ ਕਿਸਾਨ

ਪੰਜਾਬ ਦੀ ਕਿਸੀ ਵੀ ਰੇਲਵੇ ਲਾਈਨ ‘ਤੇਵੀਰਵਾਰ ਨੂੰ ਕੋਈ ਰੇਲ ਗੱਡੀ ਨਹੀਂ ਚੱਲ ਸਕੀ। ਵੱਖ ਵੱਖ ਕਿਸਾਨ ਯੂਨੀਅਨਾਂ ਨੇ ਵੱਖ -ਵੱਖ ਰੇਲਵੇ ਲਾਈਨਾਂ ‘ਤੇ ਮੋਰਚੇ ਲਾ ਕੇ ਕੇਂਦਰ ਸਰਕਾਰ ਨਾਲ ਟੱਕਰ ਲੈ ਲਈ ਹੈ ਜਦੋਂ ਕਿ ਹੁਣ ਤੱਕ ਕਿਸਾਨਾਂ ਵਲੋਂ ਸੜਕੀ ਜਾਂ ਰੇਲਵੇ ਪੁਲਾਂ ‘ਤੇ ਟ੍ਰੈਫਿਕ ਜਾਮ ਕਰਕੇ ਆਪਣਾ ਰੋਸ ਪ੍ਰਗਟਾਇਆ ਜਾ ਰਿਹਾ ਸੀ।
-PTCNews