Advertisment

ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਦੇ ਘਰ 'ਚ ਗੂੰਜੀਆਂ ਕਿਲਕਾਰੀਆਂ ,ਤੀਸਰੇ ਬੇਟੇ ਨੇ ਲਿਆ ਜਨਮ

author-image
Shanker Badra
Updated On
New Update
ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਦੇ ਘਰ 'ਚ ਗੂੰਜੀਆਂ ਕਿਲਕਾਰੀਆਂ ,ਤੀਸਰੇ ਬੇਟੇ ਨੇ ਲਿਆ ਜਨਮ
Advertisment
ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਦੇ ਘਰ 'ਚ ਗੂੰਜੀਆਂ ਕਿਲਕਾਰੀਆਂ ,ਤੀਸਰੇ ਬੇਟੇ ਨੇ ਲਿਆ ਜਨਮ:ਚੰਡੀਗੜ੍ਹ : ਪੰਜਾਬੀ ਫਿਲਮ ਇੰਡਸਟਰੀ ਦੇ ਨਾਮੀ ਅਦਾਕਾਰ ਗਿੱਪੀ ਗਰੇਵਾਲ ਇੱਕ ਫ਼ਿਰ ਪਾਪਾ ਬਣ ਗਏ ਹਨ।ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਕੌਰ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ, ਜਿਸ ਦੀਆਂ ਤਸਵੀਰਾਂ ਗਿੱਪੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। Punjabi Actor Gippy Grewal Wife third son Gave birth ਪੰਜਾਬੀ ਅਦਾਕਾਰਗਿੱਪੀ ਗਰੇਵਾਲ ਦੇ ਘਰ 'ਚ ਗੂੰਜੀਆਂ ਕਿਲਕਾਰੀਆਂ ,ਤੀਸਰੇ ਬੇਟੇ ਨੇ ਲਿਆ ਜਨਮ ਗਿੱਪੀ ਗਰੇਵਾਲ ਨੇ ਇੰਸਟਾਗ੍ਰਾਮ 'ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੇ ਤਿੰਨੇ ਬੇਟੇ ਨਜ਼ਰ ਆ ਰਹੇ ਹਨ। ਤਸਵੀਰਾਂ ਨੂੰ ਸ਼ੇਅਰ ਕਰਦਿਆਂ ਗਿੱਪੀ ਨੇ ਕੈਪਸ਼ਨ 'ਚ ਲਿਖਿਆ, ''Other things may change us, but we start and end with the family??? Shukar Datiya''। ਗਿੱਪੀ ਗਰੇਵਾਲ ਨੇ ਆਪਣੇ ਤੀਜੇ ਬੇਟੇ ਦਾ ਨਾਂ ਗੁਰਬਾਜ਼ ਗਰੇਵਾਲ ਰੱਖਿਆ ਹੈ।
Advertisment
Punjabi Actor Gippy Grewal Wife third son Gave birth ਪੰਜਾਬੀ ਅਦਾਕਾਰਗਿੱਪੀ ਗਰੇਵਾਲ ਦੇ ਘਰ 'ਚ ਗੂੰਜੀਆਂ ਕਿਲਕਾਰੀਆਂ ,ਤੀਸਰੇ ਬੇਟੇ ਨੇ ਲਿਆ ਜਨਮ ਪੰਜਾਬੀ ਗਾਇਕੀ ਤੇ ਅਦਾਕਾਰੀ ਨਾਲ ਪ੍ਰਸਿੱਧੀ ਖੱਟਣ ਵਾਲੇ ਗਿੱਪੀ ਗਰੇਵਾਲ ਦੀ ਇਸ ਪੋਸਟ ਤੋਂ ਬਾਅਦ ਉਨ੍ਹਾਂ ਦੇ ਘਰ ਅੱਜ ਵਧਾਈਆਂ ਦਾ ਤਾਂਤਾ ਲੱਗਿਆ ਹੋਇਆ ਹੈ। ਪੰਜਾਬੀ ਸੈਲੀਬ੍ਰਿਟੀਜ਼ ਤੇ ਫੈਨਜ਼ ਲਗਾਤਾਰ ਕੁਮੈਂਟਸ ਕਰਕੇ ਗਿੱਪੀ ਗਰੇਵਾਲ ਨੂੰ ਵਧਾਈਆਂ ਦੇ ਰਹੇ ਹਨ।ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਕਪਿਲ ਸ਼ਰਮਾ ਦੇ ਘਰ ਇਕ ਨੰਨ੍ਹੀ ਪਰੀ ਨੇ ਜਨਮ ਲਿਆ ਹੈ। Punjabi Actor Gippy Grewal Wife third son Gave birth ਪੰਜਾਬੀ ਅਦਾਕਾਰਗਿੱਪੀ ਗਰੇਵਾਲ ਦੇ ਘਰ 'ਚ ਗੂੰਜੀਆਂ ਕਿਲਕਾਰੀਆਂ ,ਤੀਸਰੇ ਬੇਟੇ ਨੇ ਲਿਆ ਜਨਮ ਦੱਸ ਦੇਈਏ ਕਿ ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2010 'ਚ ਪੰਜਾਬੀ ਫਿਲਮ 'ਮੇਲ ਕਰਾਦੇ ਰੱਬਾ' ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 'ਜੀਹਨੇ ਮੇਰਾ ਦਿਲ ਲੁਟਿਆ', 'ਕੈਰੀ ਔਨ ਜੱਟਾ', 'ਸਿੰਘ ਵਰਸਿਜ਼ ਕੌਰ' ਫਿਲਮਾਂ 'ਚ ਕੰਮ ਕੀਤਾ। ਹੁਣ ਪੰਜਾਬੀ ਅਦਾਕਾਰਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਜਨਮ ਲਿਆ ਹੈ, ਜਿਸ ਦਾ ਨਾਂਅ ਗੁਰਬਾਜ਼ ਗਰੇਵਾਲ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਦੇ ਦੋ ਬੇਟੇ ਹਨ ,ਜਿਨ੍ਹਾਂ ਦੇ ਨਾਂਅ ਏਕ ਓਮਕਾਰ ਸਿੰਘ ਗਰੇਵਾਲ ਅਤੇ ਗੁਰਫ਼ਤਿਹ ਸਿੰਘ ਗਰੇਵਾਲ ਹੈ। -PTCNews
-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment