ਮੁੱਖ ਖਬਰਾਂ

ਇਨ੍ਹਾਂ ਪੰਜਾਬੀ ਕਲਾਕਾਰਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਨਾਲ ਮਨਾਇਆ ਨਵਾਂ ਸਾਲ

By Shanker Badra -- January 01, 2021 4:51 pm -- Updated:January 01, 2021 4:51 pm

ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 37ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਇਹ ਅੰਦੋਲਨ ਹੁਣ ਕਿਸਾਨਾਂ ਦਾ ਹੀ ਨਹੀਂ ਰਿਹਾ ਬਲਕਿ ਇਹ ਹੁਣ ਇੱਕ ਜਨ ਅੰਦੋਲਨ ਬਣ ਗਿਆ ਹੈ। ਇਸ ਲਈ ਹੁਣ ਹਰ ਕੋਈ ਇਸ ਅੰਦੋਲਨ 'ਚ ਹਿੱਸਾ ਬਣਾ ਚਾਹੁੰਦਾ ਹੈ।

Punjabi artists celebrate New Year with farmers on the borders of Delhi ਇਨ੍ਹਾਂਪੰਜਾਬੀ ਕਲਾਕਾਰਾਂ ਨੇਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਨਾਲ ਮਨਾਇਆ ਨਵਾਂ ਸਾਲ

ਜਿੱਥੇ ਕਿਸਾਨਾਂ ਦੇ ਇਸ ਅੰਦੋਲਨ ਨੂੰ ਹਰ ਵਰਗ ਦਾ ਸਾਥ ਮਿਲ ਰਿਹਾ ਹੈ ,ਓਥੇ ਹੀ ਪੰਜਾਬੀ ਕਲਾਕਾਰਾਂ ਵੱਲੋਂ ਵੀ ਵੱਧ ਚੜ ਕੇ ਕਿਸਾਨੀ ਸੰਘਰਸ਼ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ। ਪੰਜਾਬੀ ਕਲਾਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣ ਰਹੇ ਹਨ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਨਾਲ ਨਵਾਂ ਸਾਲ ਮਨਾਉਣ  ਲਈ ਕੁੱਝ ਪੰਜਾਬੀ ਕਲਾਕਾਰ ਪਹੁੰਚੇ ਹਨ।

 

View this post on Instagram

 

A post shared by Ihana Dhillon (@ihanadhillon)

ਪੰਜਾਬੀ ਕਲਾਕਾਰ ਆਪਣੇ ਗੀਤਾਂ ਰਾਹੀਂ ਕਿਸਾਨਾਂ ਦਾ ਹੌਂਸਲਾ ਵਧਾ ਰਹੇ ਹਨ। ਇਸ ਵਾਰ ਪੰਜਾਬੀ ਕਲਾਕਾਰਾਂ ਨੇ ਨਵਾਂ ਸਾਲ ਕਿਸਾਨਾਂ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜਿਸ ਦਿਨ ਸਾਡੇ ਕਿਸਾਨਾਂ ਦੀ ਜਿੱਤ ਹੋਵੇਗੀ ,ਅਸੀਂ ਉਸ ਦੀ ਨਵਾਂ ਸਾਲ ਮਨਾਵਾਂਗੇ। ਅੱਜ ਪੰਜਾਬੀ ਕਲਾਕਾਰ ਵੱਡੀ ਗਿਣਤੀ 'ਚ ਦਿੱਲੀ ਅੰਦੋਲਨ 'ਚ ਪਹੁੰਚੇ, ਜਿਥੇ ਉਨ੍ਹਾਂ ਨੇ ਕਿਸਾਨਾਂ ਨਾਲ ਨਵੇਂ ਸਾਲ ਦਾ ਆਗਾਜ਼ ਕੀਤਾ ਹੈ।

 

View this post on Instagram

 

A post shared by Jazzy B (@jazzyb)

ਦੱਸ ਦਈਏ ਕਿ ਪੰਜਾਬੀ ਗਾਇਕ ਕੰਵਰ ਗਰੇਵਾਲ, ਹਰਫ ਚੀਮਾ, ਅਦਾਕਾਰਾ ਸੋਨੀਆ ਮਾਨ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਦਾ ਹਿੱਸਾ ਰਹੇ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬੀ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਮਲਕੀਤ ਰੌਣੀ , ਜੈਜ਼ੀ ਬੀ, ਜਸਬੀਰ ਜੱਸੀ ਅਤੇ ਇਹਾਨਾ ਢਿੱਲੋਂ ਨੇ ਕਿਸਾਨੀ ਅੰਦੋਲਨ 'ਚ ਪਹੁੰਚ ਕੇ ਕਿਸਾਨਾਂ ਨਾਲ ਨਵਾਂ ਸਾਲ ਮਨਾਇਆ ਹੈ। ਇਸ ਦੌਰਾਨ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀਆਂ ਹਨ।
-PTCNews

 

View this post on Instagram

 

A post shared by Sonia Mann (@soniamann01)

  • Share