Tue, Sep 22, 2026
Whatsapp

ਕੋਰੋਨਾ ਵਾਇਰਸ ਨੂੰ ਲੈ ਕੇ ਕਾਮੇਡੀਅਨ ਜਸਵਿੰਦਰ ਭੱਲਾ ਨੇ ਲੋਕਾਂ ਨੂੰ ਕੀਤੀ ਇਹ ਅਪੀਲ,ਦੇਖੋ ਵੀਡੀਓ

Reported by:  PTC News Desk  Edited by:  Shanker Badra -- March 22nd 2020 09:01 PM
ਕੋਰੋਨਾ ਵਾਇਰਸ ਨੂੰ ਲੈ ਕੇ ਕਾਮੇਡੀਅਨ ਜਸਵਿੰਦਰ ਭੱਲਾ ਨੇ ਲੋਕਾਂ ਨੂੰ ਕੀਤੀ ਇਹ ਅਪੀਲ,ਦੇਖੋ ਵੀਡੀਓ

ਕੋਰੋਨਾ ਵਾਇਰਸ ਨੂੰ ਲੈ ਕੇ ਕਾਮੇਡੀਅਨ ਜਸਵਿੰਦਰ ਭੱਲਾ ਨੇ ਲੋਕਾਂ ਨੂੰ ਕੀਤੀ ਇਹ ਅਪੀਲ,ਦੇਖੋ ਵੀਡੀਓ

ਕੋਰੋਨਾ ਵਾਇਰਸ ਨੂੰ ਲੈ ਕੇ ਕਾਮੇਡੀਅਨ ਜਸਵਿੰਦਰ ਭੱਲਾ ਨੇ ਲੋਕਾਂ ਨੂੰ ਕੀਤੀ ਇਹ ਅਪੀਲ,ਦੇਖੋ ਵੀਡੀਓ:ਚੰਡੀਗੜ੍ਹ : ਦੇਸ਼ ਭਰ ਵਿਚ ਫੈਲੇ ਕੋਰੋਨਾ ਵਾਇਰਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਅੱਜ ਪੂਰੇ ਦੇਸ਼ ਵਿੱਚ ਜਨਤਾ ਕਰਫ਼ਿਊ ਹੈ। ਜਿਸ ਤਹਿਤ ਲੋਕ ਆਪਣੇ ਘਰਾਂ ਵਿੱਚ ਹਨ। ਅਜਿਹੇ ਮਾਹੌਲ ਵਿੱਚ ਕਾਮੇਡੀਅਨ ਜਸਵਿੰਦਰ ਭੱਲਾ ਨੇ ਲੋਕਾਂ ਲਈ ਕੋਰੋਨਾ ਵਾਇਰਸ ਬਾਰੇ ਇੱਕ ਵੀਡੀਓ ਜਾਰੀ ਕੀਤੀ ਹੈ। ਇਸ ਵੀਡੀਓ ਵਿੱਚ ਜਸਵਿੰਦਰ ਭੱਲਾ ਨੇ ਕਾਫ਼ੀ ਮਜ਼ਬੂਤੀ ਨਾਲ ਸੁਨੇਹਾ ਦਿੱਤਾ ਹੈ ਕਿ ਸਿਹਤ ਤੇ ਹੋਰ ਸਰਕਾਰੀ ਅਧਿਕਾਰੀਆਂ ਵੱਲੋਂ ਲੋਕਾਂ ਲਈ ਜਿਹੜੀਆਂ ਵੀ ਸਲਾਹਾਂ ਤੇ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਧਿਆਨ ਨਾਲ ਸੁਣੋ ਤੇ ਉਨ੍ਹਾਂ ਉੱਤੇ ਪੂਰੀ ਤਰ੍ਹਾਂ ਅਮਲ ਕਰੋ ਤਾਂ ਹੀ ਇਸ ਖ਼ਤਰਨਾਕ ਵਾਇਰਸ ਤੋਂ ਬਚਾਅ ਹੋ ਸਕੇਗਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀਡੀਓ ਅਪੀਲ ਆਪਣੇ ਟਵਿਟਰ ਹੈਂਡਲ ’ਤੇ ਸ਼ੇਅਰ ਕਰਦਿਆਂ ਲਿਖਿਆ ਕਿ ਜਸਵਿੰਦਰ ਭੱਲਾ ਨੇ ਇੱਕ ਦਿਲਚਸਪ ਮਿੰਨੀ ਕਹਾਣੀ ਦੀ ਮਦਦ ਨਾਲ ਆਪਣੀ ਗੱਲ ਆਖੀ ਹੈ। ਤੁਸੀਂ ਵੀ ਇਹ ਵੀਡੀਓ ਵੇਖੋ ਤੇ ਜਸਵਿੰਦਰ ਭੱਲਾ ਦੀ ਜ਼ੁਬਾਨੀ ਉਸ ਕਹਾਣੀ ਦਾ ਆਨੰਦ ਮਾਣੋ ਤੇ ਕੋਰੋਨਾ ਵਾਇਰਸ ਤੋਂ ਬਚੋ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK