Wed, Apr 17, 2024
Whatsapp

ਪੰਜਾਬ ਸਰਕਾਰ ਨੂੰ ਆਈ ਪੰਜਾਬੀ ਭਾਸ਼ਾ ਦੀ ਯਾਦ...

Written by  Jashan A -- December 01st 2019 02:02 PM
ਪੰਜਾਬ ਸਰਕਾਰ ਨੂੰ ਆਈ ਪੰਜਾਬੀ ਭਾਸ਼ਾ ਦੀ ਯਾਦ...

ਪੰਜਾਬ ਸਰਕਾਰ ਨੂੰ ਆਈ ਪੰਜਾਬੀ ਭਾਸ਼ਾ ਦੀ ਯਾਦ...

ਪੰਜਾਬ ਸਰਕਾਰ ਨੂੰ ਆਈ ਪੰਜਾਬੀ ਭਾਸ਼ਾ ਦੀ ਯਾਦ... ਬਾਜਵਾ ਵਲੋਂ ਜੇ.ਈ.ਈ. ਦਾਖ਼ਲਾ ਟੈਸਟ ਪੰਜਾਬੀ ਵਿਚ ਵੀ ਲੈਣ ਦੀ ਮੰਗ ਚੰਡੀਗੜ੍ਹ: ਪੰਜਾਬ ਦੇ ਉੱਚੇੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕੇਂਦਰ ਸਰਕਾਰ ਦੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਮੁਲਕ ਦਾ ਵਕਾਰੀ ਦਾਖ਼ਲਾ ਟੈਸਟ ਜੇ.ਈ.ਈ. (ਮੁੱਖ) ਦੂਜੀਆਂ ਖੇਤਰੀ ਭਾਸ਼ਾਵਾਂ ਦੀ ਤਰਾਂ ਪੰਜਾਬੀ ਭਾਸ਼ਾ 'ਚ ਵੀ ਲਿਆ ਜਾਵੇ। ਬਾਜਵਾ ਨੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਦੇ ਕੇਂਦਰੀ ਮੰਤਰੀ ਰਮੇਸ਼ ਪੋਖ਼ਰਿਆਲ ਨਿਸ਼ੰਕ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਹ ਦਾਖ਼ਲਾ ਟੈਸਟ ਸ਼ੁਰੂ ਵਿਚ ਅੰਗਰੇਜ਼ੀ, ਹਿੰਦੀ ਅਤੇ ਗੁਜਰਾਤੀ ਭਾਸ਼ਾਵਾਂ ਵਿਚ ਲਿਆ ਜਾਂਦਾ ਸੀ। ਪਰ ਵੱਖ ਵੱਖ ਸੂਬਿਆਂ ਦੀਆਂ ਸਰਕਾਰਾਂ ਦੀ ਮੰਗ ਉੱਤੇ ਕੇਂਦਰੀ ਮੰਤਰਾਲੇ ਨੇ ਇਹ ਫ਼ੈਸਲਾ ਕੀਤਾ ਹੈ ਕਿ ਇਹ 2021 ਤੋਂ ਇਹ ਦਾਖ਼ਲਾ ਟੈਸਟ ਅਸਾਮੀ, ਬੰਗਾਲੀ, ਤਾਮਿਲ, ਕੱਨੜ, ਉਰਦੂ, ਮਰਾਠੀ, ਉੜੀਆ ਅਤੇ ਤੇਲਗੂ ਭਾਸ਼ਾਵਾਂ ਵਿਚ ਵੀ ਲਿਆ ਜਾਇਆ ਕਰੇਗਾ।ਉਹਨਾਂ ਕਿਹਾ ਕਿ ਇਹ ਬੜੇ ਹੀ ਅਫ਼ਸੋਸ ਦੀ ਗੱਲ ਹੈ ਕਿ ਪੰਜਾਬੀ ਭਾਸ਼ਾ ਨੂੰ ਇਸ ਸੂਚੀ ਵਿਚ ਨਾ ਸ਼ਾਮਲ ਕਰ ਕੇ ਪੰਜਾਬੀ ਭਾਸ਼ਾ ਨਾਲ ਵਿਤਕਰਾ ਕੀਤਾ ਗਿਆ ਹੈ। ਹੋਰ ਪੜ੍ਹੋ: ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਪਹਿਲੀ ਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਗਵਰਨਰ ਨੂੰ ਲਿਖਿਆ ਪੱਤਰ ਜੇ.ਈ.ਈ. (ਮੁੱਖ) ਦਾਖ਼ਲਾ ਟੈਸਟ ਮੁਲਕ ਦਾ ਉਹ ਵਕਾਰੀ ਟੈਸਟ ਹੈ ਜਿਸ ਰਾਹੀਂ ਦੇਸ਼ ਦੇ ਪ੍ਰਮੁੱਖ ਇੰਜਨੀਅਰਿੰਗ ਕਾਲਜਾਂ ਅਤੇ ਆਈ.ਆਈ.ਟੀ. ਸੰਸਥਾਵਾਂ ਵਿਚ ਇੰਜਨੀਅਰਿੰਗ ਅਤੇ ਆਰਕੀਟੈਕਚਰਲ ਦੇ ਦਾਖ਼ਲੇ ਕੀਤੇ ਜਾਂਦੇ ਹਨ।ਪਹਿਲਾਂ ਇਹ ਟੈਸਟ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਦੁਆਰਾ ਲਿਆ ਜਾਂਦਾ ਸੀ, ਪਰ ਹੁਣ ਇਹ ਟੈਸਟ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਦੁਆਰਾ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਰਾਹੀਂ ਲਿਆ ਜਾਂਦਾ ਹੈ। ਬਾਜਵਾ ਨੇ ਕਿਹਾ ਕਿ ਜੇ ਪੰਜਾਬੀ ਭਾਸ਼ਾ ਨੂੰ ਇਸ ਟੈਸਟ ਦੀਆਂ ਭਾਸ਼ਾਵਾਂ ਦੀ ਸੂਚੀ ਵਿਚ ਨਾ ਪਾਇਆ ਗਿਆ ਤਾਂ ਪੰਜਾਬ ਦੇ ਸੈਂਕੜੇ ਵਿਦਿਆਰਥੀ ਮੁਲਕ ਦੇ ਵਕਾਰੀ ਇੰਜਨੀਅਰਿੰਗ ਕਾਲਜਾਂ ਵਿਚ ਦਾਖ਼ਲਾ ਲੈਣ ਤੋਂ ਵਾਂਝਾ ਰਹਿ ਜਾਣਗੇ ਅਤੇ ਸੂਬੇ ਦੇ ਵਿਦਿਆਰਥੀਆਂ ਨੂੰ ਮਜ਼ਬੂਰਨ ਅੰਗਰੇਜ਼ੀ ਜਾਂ ਹਿੰਦੀ ਮਾਧਿਅਮ ਵਿਚ ਪੜ੍ਹਣਾ ਪਵੇਗਾ ਜੋ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਰਾਹ ਵਿੱਚ ਬੜਾ ਵੱਡਾ ਰੋੜਾ ਸਿੱਧ ਹੋਵੇਗਾ। -PTC News


Top News view more...

Latest News view more...