ਮਨੋਰੰਜਨ ਜਗਤ

ਪੰਜਾਬੀ ਗੀਤਕਾਰ ਜਾਨੀ ਦੀ ਜਾਨ ਨੂੰ ਖ਼ਤਰਾ, ਸੁਰੱਖਿਆ ਲਈ CM ਮਾਨ ਨੂੰ ਲਿਖੀ ਚਿੱਠੀ

By Riya Bawa -- August 02, 2022 2:04 pm -- Updated:August 02, 2022 2:06 pm

Lyricist Jaani Death Threat: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਭਰ ਵਿਚ ਪੰਜਾਬੀ ਗੀਤਕਾਰਾਂ ਅਤੇ ਗਾਇਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਵਿਚਾਲੇ ਮਸ਼ਹੂਰ ਪੰਜਾਬੀ ਗੀਤਕਾਰ ਜਾਨੀ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਹਨ।

ਪੰਜਾਬੀ ਗੀਤਕਾਰ ਜਾਨੀ ਦੀ ਜਾਨ ਨੂੰ ਖ਼ਤਰਾ, ਸੁਰੱਖਿਆ ਲਈ CM ਮਾਨ ਨੂੰ ਲਿਖੀ ਚਿੱਠੀ

ਇਹ ਵੀ ਪੜ੍ਹੋ: ਭਾਰਤ 'ਚ ਤੇਜ਼ੀ ਨਾਲ ਫੈਲ ਰਿਹਾ ਹੈ Monkeypox, ਕੇਰਲ 'ਚ ਮਿਲਿਆ ਇਕ ਹੋਰ ਮਰੀਜ਼

ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਹੁਣ ਮਸ਼ਹੂਰ ਪੰਜਾਬੀ ਗੀਤਕਾਰ ਜਾਨੀ ਨੇ ਵੀ ਪੰਜਾਬ ਛੱਡ ਦਿੱਤਾ ਹੈ।

ਪੰਜਾਬੀ ਗੀਤਕਾਰ ਜਾਨੀ ਦੀ ਜਾਨ ਨੂੰ ਖ਼ਤਰਾ, ਸੁਰੱਖਿਆ ਲਈ CM ਮਾਨ ਨੂੰ ਲਿਖੀ ਚਿੱਠੀ

ਗੀਤਕਾਰ ਦਾ ਕਹਿਣਾ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕਰਕੇ ਉਹ ਪੰਜਾਬ ਛੱਡ ਰਹੇ ਹਨ। ਗੌਰਤਲਬ ਹੈ ਕਿ ਹਾਲ ਹੀ 'ਚ ਜਾਨੀ ਦਾ ਮੋਹਾਲੀ 'ਚ ਭਿਆਨਕ ਐਕਸੀਡੈਂਟ ਹੋਇਆ ਸੀ, ਜਿਸ ਵਿੱਚ ਉਹ ਵਾਲ ਵਾਲ ਬਚ ਗਏ ਸੀ।

-PTC News

  • Share