ਮੁੱਖ ਖਬਰਾਂ

ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਕੈਨੇਡਾ 'ਚ ਹੋਈ ਮੌਤ, ਇਲਾਕੇ 'ਚ ਸੋਗ ਦੀ ਲਹਿਰ

By Shanker Badra -- July 13, 2020 1:07 pm -- Updated:Feb 15, 2021

ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਕੈਨੇਡਾ 'ਚ ਹੋਈ ਮੌਤ, ਇਲਾਕੇ 'ਚ ਸੋਗ ਦੀ ਲਹਿਰ:ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 21 ਸਾਲਾ ਪੁਨੀਤ ਰਾਜੌਰੀਆ ,ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ, ਜਿਸ ਦੀ ਬਲੱਡ ਕੈਂਸਰ ਨਾਲ ਮੌਤ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਪੁਨੀਤ ਰਜੌਰੀਆ (21) ਪੁੱਤਰ ਸ੍ਰੀ ਦਵਿੰਦਰ ਰਜੌਰੀਆ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਮੌਜੂਦਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਦੀ ਕੈਨੇਡਾ ਵਿਖੇ ਬਲੱਡ ਕੈਂਸਰ ਨਾਲ ਮੌਤ ਹੋ ਗਈ ਹੈ।

ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਕੈਨੇਡਾ 'ਚ ਹੋਈ ਮੌਤ, ਇਲਾਕੇ 'ਚ ਸੋਗ ਦੀ ਲਹਿਰ

ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਪੁਨੀਤ ਰਾਜੌਰੀਆ ਕੈਨੇਡਾ ਦੇ ਓਸਾਵਾ ਸ਼ਹਿਰ ਪੜ੍ਹਾਈ ਕਰਨ ਗਿਆ ਸੀ ਅਤੇ ਹੁਣ ਉਸ ਦਾ ਕੋਰਸ ਪੂਰਾ ਹੋ ਚੁੱਕਿਆ ਸੀ, ਇਸ ਸਮੇਂ ਟਰਾਂਟੋ ਵਿਖੇ ਪ੍ਰਾਈਵੇਟ ਜੌਬ ਕਰ ਰਿਹਾ ਸੀ। ਉਸ ਦੀ ਬਲੱਡ ਕੈਂਸਰ ਨਾਲ ਮੌਤ ਹੋ ਗਈ ਹੈ।

ਇਸ ਭਿਆਨਕ ਬਿਮਾਰੀ ਦਾ ਪਤਾ ਅਖੀਰਲੀ ਸਟੇਜ ਤੇ ਕੁੱਝ ਦਿਨ ਪਹਿਲਾਂ ਹੀ ਲੱਗਿਆ ਸੀ। ਬੀਤੇ ਕੁਝ ਦਿਨਾਂ ਤੋਂ ਕੈਨੇਡਾ ਵਿਖੇ ਹੀ ਉਸਦਾ ਇਲਾਜ ਚਲ ਰਿਹਾ ਸੀ ,ਜਿਸਦੀ ਬੀਤੇ ਕੱਲ੍ਹ ਮੌਤ ਹੋ ਗਈ। ਇਸ ਨੌਜਵਾਨ ਦੀ ਮੌਤ ਨੂੰ ਲੈ ਕੇ ਇਲਾਕੇ ਵਿਚ ਸੋਗ ਦੀ ਲਹਿਰ ਹੈ।
-PTCNews