Ludhiana By Poll Elections : ਪੰਜਾਬ ਦੇ ਲੁਧਿਆਣਾ ਵਿੱਚ ਉਪ ਚੋਣ ਦਾ ਬਿਗਲ ਵਜ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਹਲਕਾ ਪੱਛਮੀ ਵਿੱਚ ਉਪ ਚੋਣ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਚੋਣ ਨਤੀਜਾ 23 ਜੂਨ ਨੂੰ ਐਲਾਨਿਆ ਜਾਵੇਗਾ। ਚੋਣ ਕਮਿਸ਼ਨ ਵੱਲੋਂ ਉਪ ਚੋਣ ਦੇ ਐਲਾਨ ਦੇ ਨਾਲ ਹੀ ਇੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਦੱਸ ਦਈਏ ਕਿ ਇਹ ਸੀਟ ਲੁਧਿਆਣਾ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੈ। ਕਾਂਗਰਸ, ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਲੰਬੇ ਸਮੇਂ ਤੋਂ ਇੱਥੇ ਆਪਣੀ ਤਾਕਤ ਦਿਖਾ ਰਹੀਆਂ ਹਨ। ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਉਪ ਚੋਣ ਦਾ ਇੰਤਜ਼ਾਰ ਕਰ ਰਹੇ ਸਨ।