Advertisment

ਲੁਧਿਆਣਾ 'ਚ 6 ਸਾਲਾ ਬੱਚੀ ਨਾਲ ਜਬਰ ਜ਼ਨਾਹ ਦਾ ਮੁਲਜ਼ਮ ਗ੍ਰਿਫ਼ਤਾਰ

author-image
ਜਸਮੀਤ ਸਿੰਘ
New Update
ਲੁਧਿਆਣਾ 'ਚ 6 ਸਾਲਾ ਬੱਚੀ ਨਾਲ ਜਬਰ ਜ਼ਨਾਹ ਦਾ ਮੁਲਜ਼ਮ ਗ੍ਰਿਫ਼ਤਾਰ
Advertisment

ਨਵੀਨ ਸ਼ਰਮਾ, 17 ਦਸੰਬਰ: ਲੁਧਿਆਣਾ ਪੁਲਿਸ ਨੇ 6 ਸਾਲਾ ਬੱਚੀ ਦੇ ਜਬਰ ਜ਼ਨਾਹ ਮਾਮਲੇ 'ਚ ਆਰੋਪੀ ਨੂੰ 24 ਘੰਟਿਆ ਵਿੱਚ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਦੁਗਰੀ ਇਲਾਕੇ ਵਿੱਚ ਰਹਿਣ ਵਾਲੀ ਛੋਟੀ ਬੱਚੀ ਨੂੰ ਆਰੋਪੀ ਨੇ ਟੌਫੀ ਖੁਆਉਣ ਦਾ ਲਾਲਚ ਦੇ ਕੇ ਆਟੋ ਅਗਵਾ ਕਰ ਲਿਆ ਸੀ ਅਤੇ ਬਾਅਦ ਵਿੱਚ ਉਸ ਨਾਲ ਜਬਰ ਜ਼ਨਾਹ ਕੀਤਾ। ਛੋਟੀ ਬੱਚੀ ਨੂੰ ਆਟੋ ਵਿੱਚ ਲਿਜਾਣ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਕੁਝ ਹੀ ਸਮੇਂ ਵਿੱਚ ਬਲਾਤਕਾਰ ਦੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੁਗਰੀ ਇਲਾਕੇ ਵਿੱਚ ਇੱਕ 6 ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਕੁਝ ਹੀ ਸਮੇਂ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਚੰਗਾ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਇਨਾਮ ਦੇ ਕੇ ਸਨਮਾਨਤ ਵੀ ਕੀਤਾ ਜਾਵੇਗਾ।

6 ਸਾਲਾ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਬੀਤੇ ਕੱਲ੍ਹ ਲੁਧਿਆਣਾ ਦੇ ਦੁੱਗਰੀ ਦੇ ਧੰਧਰਾ ਰੋਡ 'ਤੇ ਆਟੋ ਚਾਲਕ ਵੱਲੋਂ 6 ਸਾਲਾ ਬੱਚੀ ਨਾਲ ਜਬਰ ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਸੀ। ਦੱਸਿਆ ਗਿਆ ਹੈ ਕਿ ਆਟੋ ਚਾਲਕ ਨੇ ਵੀਰਵਾਰ ਸ਼ਾਮ ਨੂੰ ਇਕ ਆਟੋ 'ਚ ਲੜਕੀ ਨੂੰ ਅਗਵਾ ਕਰ ਲਿਆ ਅਤੇ ਫਿਰ ਉਸ ਨਾਲ ਬਲਾਤਕਾਰ ਕੀਤਾ ਅਤੇ ਉਸ ਨੂੰ ਪਾਰਕ ਦੇ ਕੋਲ ਛੱਡ ਕੇ ਫਰਾਰ ਹੋ ਗਿਆ। ਲੜਕੀ ਨੇ ਘਰ ਜਾ ਕੇ ਪਰਿਵਾਰ ਨੂੰ ਘਟਨਾ ਬਾਰੇ ਦੱਸਿਆ। ਜਿਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਘਟਨਾ ਦੀ ਸੂਚਨਾ ਦੁੱਗਰੀ ਪੁਲਿਸ ਨੂੰ ਦਿੱਤੀ।

- PTC NEWS
Advertisment

Stay updated with the latest news headlines.

Follow us:
Advertisment