Advertisment

ਸਾਹਨੇਵਾਲ ਵਿਖੇ ਹਾਈਵੇ ਦੇ ਵਿਕਾਸ ਕਾਰਜਾਂ ਦੌਰਾਨ ਸਿੱਖ ਚਿੰਨ ਖੰਡੇ ਗੁਰੂ ਸਾਹਿਬ ਦੇ ਨਾਂ ਨਿਰਾਦਰ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਦੇ ਸਾਹਨੇਵਾਲ ਵਿਖੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਹਾਈਵੇਅ ਦੀ ਨਵੀਂ ਉਸਾਰੀ ਕਾਰਜਾਂ ਤਹਿਤ ਸਿੱਖ ਵਿਰਾਸਤ ਦੀ ਨਿਸ਼ਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਨਾਲ ਸਬੰਧਤ ਯਾਦਗਾਰੀ ਗੇਟ ਨੂੰ ਢਾਉਣ ਸਮੇਂ ਸਿੱਖ ਚਿੰਨ ਖੰਡੇ ਅਤੇ ਗੁਰੂ ਸਾਹਿਬ ਦੇ ਨਾਮ ਦੀ ਬੇਅਦਬੀ ਦੀ ਸਖ਼ਤ ਨਿੰਦਾ ਕੀਤੀ ਹੈ।

author-image
Ramandeep Kaur
New Update
ਸਾਹਨੇਵਾਲ ਵਿਖੇ ਹਾਈਵੇ ਦੇ ਵਿਕਾਸ ਕਾਰਜਾਂ ਦੌਰਾਨ ਸਿੱਖ ਚਿੰਨ ਖੰਡੇ ਗੁਰੂ ਸਾਹਿਬ ਦੇ ਨਾਂ ਨਿਰਾਦਰ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
Advertisment

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਦੇ ਸਾਹਨੇਵਾਲ ਵਿਖੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਹਾਈਵੇਅ ਦੀ ਨਵੀਂ ਉਸਾਰੀ ਕਾਰਜਾਂ ਤਹਿਤ ਸਿੱਖ ਵਿਰਾਸਤ ਦੀ ਨਿਸ਼ਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਨਾਲ ਸਬੰਧਤ ਯਾਦਗਾਰੀ ਗੇਟ ਨੂੰ ਢਾਉਣ ਸਮੇਂ ਸਿੱਖ ਚਿੰਨ ਖੰਡੇ ਅਤੇ ਗੁਰੂ ਸਾਹਿਬ ਦੇ ਨਾਮ ਦੀ ਬੇਅਦਬੀ ਦੀ ਸਖ਼ਤ ਨਿੰਦਾ ਕੀਤੀ ਹੈ।

Advertisment

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਦਾ ਉਦਘਾਟਨ 1972 ਵਿੱਚ ਕੀਤਾ ਗਿਆ ਸੀ ਅਤੇ ਇਹ ਸਿੱਖ ਵਿਰਾਸਤ ਦਾ ਹਿੱਸਾ ਹੈ ਕਿਉਂਕਿ ਇਸ ਮਾਰਗ ਨੂੰ ਦਸਵੇਂ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਹੈ ਅਤੇ ਇਸ ਮਾਰਗ ਉੱਤੇ ਕਈ ਯਾਦਗਾਰੀ ਗੇਟ ਵੀ ਬਣਾਏ ਗਏ ਸਨ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਕੀਤੇ ਜਾ ਰਹੇ ਵਿਕਾਸ ਦਾ ਸਵਾਗਤ ਹੈ, ਪਰ ਸਿੱਖ ਚਿੰਨ੍ਹ ਖੰਡੇ ਅਤੇ ਗੁਰੂ ਸਾਹਿਬ ਜੀ ਦੇ ਨਾਮ ਦਾ ਨਿਰਾਦਰ ਅਤਿ ਨਿੰਦਰਯੋਗ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਦੀ ਪਵਿੱਤਰਤਾ ਨੂੰ ਕਾਇਮ ਰੱਖਣਾ ਅਤੇ ਇਸ ਨਾਲ ਸਬੰਧਤ ਮੀਲ ਪੱਥਰਾਂ ਅਤੇ ਯਾਦਗਾਰੀ ਗੇਟਾਂ ਦੀ ਸਾਂਭ ਸੰਭਾਲ ਅਤੇ ਇਨ੍ਹਾਂ ਦੀ ਹਾਲਤ ਨੂੰ ਸੁਧਾਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਨੇਵਾਲ ਵਾਲੀ ਘਟਨਾ ਦੀ ਜਾਂਚ ਕਰਕੇ ਲਾਪਰਵਾਹੀ ਵਰਤਣ ਵਾਲੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਚਿੰਨ੍ਹਾਂ ਅਤੇ ਅਸਥਾਨਾਂ ਨਾਲ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹਨ, ਅਤੇ ਸਾਹਨੇਵਾਲ ਦੀ ਘਟਨਾ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ।

ਇਹ ਵੀ ਪੜ੍ਹੋ: PM Modi ਦੀ ਸੁਰੱਖਿਆ 'ਚ ਕੋਤਾਹੀ ਮਾਮਲਾ : ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਅੰਤਰਿਮ ਰਿਪੋਰਟ

- PTC NEWS
punjab-news sgpc-harjinder-singh-dhami golden-temple-amritsar
Advertisment

Stay updated with the latest news headlines.

Follow us:
Advertisment