ਆਪ ਸਰਕਾਰ ਦੀਆਂ ਕਾਰਗੁਜਾਰੀਆਂ ਖਿਲਾਫ਼ ਗੁਰਦਾਸਪੁਰ ਦੇ ਮਿੰਨੀ ਸਕੱਤਰੇਤ ਦੇ ਬਾਹਰ ਅਕਾਲੀ ਦਲ ਦਾ ਪ੍ਰਦਰਸ਼ਨ
ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਹਲਕਾ ਗੁਰਦਾਸਪੁਰ ਵੱਲੋਂ ਆਪ ਸਰਕਾਰ ਦੀਆਂ ਕਾਰਗੁਜਾਰੀਆਂ ਦੇ ਖਿਲਾਫ਼ ਗੁਰਦਾਸਪੁਰ ਦੇ ਮਿੰਨੀ ਸਕੱਤਰੇਤ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ 'ਤੇ ਗੁਰਦਾਸਪੁਰ ਦੀ ਸੀਨੀਅਰ ਅਕਾਲੀ ਲੀਡਰਸ਼ਿਪ ਗੁਰਬਚਨ ਸਿੰਘ ਬੱਬੇਹਾਲੀ, ਸੁੱਚਾ ਸਿੰਘ ਛੋਟੇਪੁਰ ਅਤੇ ਬਸਪਾ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਜੇ ਪੀ ਭਗਤ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ।
ਜਿਸ 'ਚ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਵਰਕਰਾਂ ਨੇ ਹਾਜ਼ਰੀ ਭਰੀ। ਇਸ ਮੌਕੇ ਤੇ ਬੋਲਦਿਆਂ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਆਪ ਸਰਕਾਰ ਝੂਠੇ ਵਾਅਦੇ ਕਰਕੇ ਹੋਂਦ 'ਚ ਆਈ ਪਰ ਹੁਣ ਇਕ ਸਾਲ ਪੂਰਾ ਹੋਣ ਦੇ ਬਾਵਜੂਦ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ।
ਇਸ ਦੇ ਨਾਲ ਹੀ ਪੰਜਾਬ ਸੂਬੇ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਦਾ ਬੁਰਾ ਹਾਲ ਹੋ ਚੁੱਕਾ ਹੈ ਅਤੇ ਲੋਕਾਂ ਦੇ ਮੁੱਦੇ ਸਰਕਾਰ ਭੁੱਲ ਚੁੱਕੀ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ 'ਚ ਰੱਖਦਿਆਂ ਇਨ੍ਹਾਂ ਧਰਨਿਆਂ ਦਾ ਪ੍ਰੋਗਰਾਮ ਸ਼ੁਰੂ ਕੀਤਾ ਤਾਂ ਜੋ ਸੁੱਤੀ ਹੋਈ ਸਰਕਾਰ ਨੂੰ ਜਗਾਇਆ ਜਾ ਸਕੇ।
ਇਹ ਵੀ ਪੜ੍ਹੋ: Manisha Gulati: ਮਨੀਸ਼ਾ ਗੁਲਾਟੀ ਦੀ ਮੰਗ 'ਤੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
- PTC NEWS