Barnala Youth Died in Canada : ਕੈਨੇਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਬਰਨਾਲਾ ਤੋਂ ਇੱਕ ਨੌਜਵਾਨ ਦੀ ਬ੍ਰਿਟਿਸ਼ ਕੋਲੰਬੀਆ ਵਿੱਚ ਮੌਤ ਹੋ ਗਈ ਹੈ। ਨੌਜਵਾਨ ਪਿੰਡ ਭੈਣੀ ਜੱਸਾ ਦਾ ਰਹਿਣ ਵਾਲਾ ਸੀ, ਜਿਸ ਦੀ ਪਛਾਣ 24 ਸਾਲਾ ਜਸ਼ਨਪ੍ਰੀਤ ਸਿੰਘ ਵੱਜੋਂ ਹੋਈ ਹੈ।ਨੌਜਵਾਨ ਦੀ ਮੌਤ ਨਾਲ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਜਸ਼ਨਪ੍ਰੀਤ ਸਿੰਘ ਡੇਢ ਸਾਲ ਪਹਿਲਾਂ ਕੈਨੇਡਾ ਸਟੱਡੀ ਬੇਸ 'ਤੇ ਗਿਆ ਸੀ, ਜਿਸ ਮੌਤ ਦੀ ਖ਼ਬਰ ਬਾਰੇ ਉਨ੍ਹਾਂ ਨੂੰ ਫੋਨ 'ਤੇ ਦੱਸਿਆ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਜੇ ਤੱਕ ਜਸ਼ਨਪ੍ਰੀਤ ਸਿੰਘ ਦੀ ਮੌਤ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ, ਪੁਲਿਸ ਜਾਂਚ ਕਰ ਰਹੀ ਹੈ।<iframe width=930 height=523 src=https://www.youtube.com/embed/nzh7oKsAm2o title=Canada Boy News:ਰੱਬਾ ਕਿਸੇ ਨੂੰ ਨਾ ਦਿਖਾਈ ਇਹ ਦਿਨ ! ਚਾਵਾਂ ਨਾਲ ਪੁੱਤ ਨੂੰ ਭੇਜਿਆ ਸੀ ਕੈਨੇਡਾ frameborder=0 allow=accelerometer; autoplay; clipboard-write; encrypted-media; gyroscope; picture-in-picture; web-share referrerpolicy=strict-origin-when-cross-origin allowfullscreen></iframe>ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ 24 ਸਾਲਾ ਪੁੱਤਰ ਜਸ਼ਨਪ੍ਰੀਤ ਸਿੰਘ ਲਗਭਗ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ। ਉਹ ਪੜ੍ਹਾਈ ਲਈ ਕੈਨੇਡਾ ਗਿਆ ਸੀ, ਜਿੱਥੇ ਉਸਦੀ ਦੁਖਦਾਈ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਮੌਤ ਦੇ ਕਾਰਨਾਂ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ।ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਪਿਤਾ ਫੌਜ ਤੋਂ ਸੇਵਾਮੁਕਤ ਫੌਜੀ ਅਧਿਕਾਰੀ ਹੈ ਅਤੇ ਹੁਣ ਪਟਵਾਰੀ ਵਜੋਂ ਕੰਮ ਕਰਦਾ ਹੈ। ਭਾਰਤ ਅਤੇ ਕੈਨੇਡਾ ਵਿੱਚ ਉਸਦੀ ਵਿੱਤੀ ਹਾਲਤ ਵੀ ਚੰਗੀ ਸੀ। ਉਸਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਸੀ। ਪਰ ਅਚਾਨਕ ਇਹ ਦੁਖਦਾਈ ਘਟਨਾ ਵਾਪਰ ਗਈ। ਉਨ੍ਹਾਂ ਭਾਰਤ ਅਤੇ ਕੈਨੇਡਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਂਦੀ ਜਾਵੇ ਤਾਂ ਜੋ ਉਹ ਆਪਣਾ ਅੰਤਿਮ ਸੰਸਕਾਰ ਖੁਦ ਕਰ ਸਕੇ।ਇਸ ਮੌਕੇ ਪਿੰਡ ਭੈਣੀ ਜੱਸਾ ਦੇ ਸਰਪੰਚ ਨੇ ਕਿਹਾ ਕਿ ਇਹ ਉਨ੍ਹਾਂ ਦੇ ਪਿੰਡ ਲਈ ਬਹੁਤ ਦੁਖਦਾਈ ਖ਼ਬਰ ਹੈ। ਉਨ੍ਹਾਂ ਦੇ ਨੌਜਵਾਨ ਪੁੱਤਰ ਦੀ ਕੈਨੇਡਾ ਵਿੱਚ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਲਗਭਗ ਪੰਜ ਦਿਨ ਹੋ ਗਏ ਹਨ। ਮ੍ਰਿਤਕ ਨੌਜਵਾਨ ਦੀ ਲਾਸ਼ ਕੈਨੇਡਾ ਵਿੱਚ ਪਈ ਹੈ। ਉਨ੍ਹਾਂ ਭਾਰਤ, ਪੰਜਾਬ ਅਤੇ ਕੈਨੇਡਾ ਸਰਕਾਰਾਂ ਤੋਂ ਮ੍ਰਿਤਕ ਨੌਜਵਾਨ ਦੀ ਲਾਸ਼ ਪੰਜਾਬ ਲਿਆਉਣ ਵਿੱਚ ਪਰਿਵਾਰ ਦੀ ਮਦਦ ਕਰਨ ਦੀ ਮੰਗ ਕੀਤੀ ਹੈ।