ਬਠਿੰਡਾ ਸੀਆਈਏ ਸਟਾਫ ਨੇ ਇਕ ਨਸ਼ਾ ਤਸਕਰ ਨੂੰ ਹੈਰੋਇਨ, ਗਾਂਜਾ ਅਤੇ ਡਰੱਗ ਮਨੀ ਨਾਲ ਕੀਤਾ ਕਾਬੂ
ਮੁਨੀਸ਼ ਗਰਗ (ਬਠਿੰਡਾ, 28 ਮਾਰਚ): ਪੰਜਾਬ ਵਿਚ ਇੰਨੀਂ ਦਿਨੀਂ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਵੱਡੀ ਪੱਧਰ ’ਤੇ ਮੁਹਿੰਮ ਵਿੱਢੀ ਗਈ ਹੈ ਅਤੇ ਲਗਾਤਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਪਰਚੇ ਦਰਜ ਕੀਤੇ ਜਾ ਰਹੇ ਹਨ। ਸੀਆਈਏ ਸਟਾਫ ਵੱਲੋਂ ਵਿਚ ਬੀਤੇ ਦਿਨੀਂ ਗਸ਼ਤ ਦੌਰਾਨ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ ਹੈਰੋਇਨ ਗਾਂਜਾ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ।
ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ਼ ਦੇ ਏਐਸਆਈ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਠੰਢੀ ਸੜਕ ਪੁਰਾਣੀ ਪੁਲਿਸ ਚੌਂਕੀ ਨੇੜੇ ਗਸ਼ਤ ਦੌਰਾਨ ਖੰਡਰ ਬਣੇ ਕੁਆਟਰਾਂ ਵਿੱਚੋਂ ਇੱਕ ਨੌਜਵਾਨ ਨੂੰ 10 ਗਰਾਮ ਹੈਰੋਇਨ 600 ਗ੍ਰਾਮ ਗਾਂਜਾ ਅਤੇ 89 ਹਜ਼ਾਰ ਦੀ ਡਰਗ ਮਨੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।
ਏਐਸਆਈ ਜਗਜੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਰੋਹਿਤ ਸ਼ਰਮਾ ਵਾਸੀ ਪ੍ਰਤਾਪ ਨਗਰ ਵਜੋਂ ਹੋਈ ਹੈ ਜਿਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਐਮਆਰ ਦੌਰਾਨ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਨਸ਼ਾ ਉਸ ਵੱਲੋਂ ਕਿੱਥੋਂ ਲਿਆਂਦਾ ਗਿਆ ਅਤੇ ਕਿੱਥੇ ਸਪਲਾਈ ਕਰਨਾ ਸੀ। ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਉਨ੍ਹਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ: Manisha Gulati: ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਿਜ਼
- PTC NEWS