Advertisment

Bharti Kisan Union Ekta ਵੱਲੋਂ 15 ਮਾਰਚ ਨੂੰ ਡੀਸੀ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ

ਦਿੱਲੀ ਜੰਮੂ ਕਟੜਾ ਐਕਸਪ੍ਰੈਸ ਹਾਈਵੇਅ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ 'ਚ ਹੋਈਆਂ ਬੇਨਿਯਮੀਆਂ ਖਿਲਾਫ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ 15 ਮਾਰਚ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।

author-image
Ramandeep Kaur
New Update
Bharti Kisan Union Ekta ਵੱਲੋਂ 15 ਮਾਰਚ ਨੂੰ ਡੀਸੀ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ
Advertisment

ਅੰਮ੍ਰਿਤਸਰ : ਦਿੱਲੀ ਜੰਮੂ ਕਟੜਾ ਐਕਸਪ੍ਰੈਸ ਹਾਈਵੇਅ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ 'ਚ ਹੋਈਆਂ ਬੇਨਿਯਮੀਆਂ ਖਿਲਾਫ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ 15 ਮਾਰਚ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। 

Advertisment

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਕਰਵਾਈ ਗਈ ਜਾਂਚ ਰਿਪੋਰਟ ਦੇ ਅਧਾਰ ਤੇ ਦੋਸ਼ੀ ਅਧਿਕਾਰੀ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਜਿਸਤੋਂ ਉਹ ਸੰਤੁਸ਼ਟ ਨਹੀ ਹਨ।  

ਨਾਲ ਹੀ ਉਨ੍ਹਾਂ ਕਿਹਾ ਕਿ ਉਹ ਜੀ-20 ਦਾ ਸਵਾਗਤ ਕਰਦੇ ਹਨ ਪਰ ਉਨ੍ਹਾਂ ਵੱਲੋਂ ਮਹੀਨਾ ਪਹਿਲਾਂ ਹੀ ਧਰਨੇ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਮਾਨਦਾਰੀ ਦਾ ਦਾਅਵਾ ਕਰਨ ਵਾਲੀ ਮਾਨ ਸਰਕਾਰ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ। 

ਮਨਿੰਦਰ ਸਿੰਘ ਮੋਂਗਾ ਦੇ ਸਹਿਯੋਗ ਨਾਲ....

ਇਹ ਵੀ ਪੜ੍ਹੋ:Murder Case: ਜ਼ੀਰਕਪੁਰ 'ਚ ਖ਼ੌਫ਼ਨਾਕ ਵਾਰਦਾਤ, ਨੌਜਵਾਨ ਦਾ ਚਾਕੂਆਂ ਨਾਲ ਕਤਲ

- PTC NEWS
amritsar-news punjab-deputy-commissioners bharti-kissan-union
Advertisment

Stay updated with the latest news headlines.

Follow us:
Advertisment